02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਸੜਕ ਹਾਦਸੇ ’ਚ ਨੌਜਵਾਨ ਦੀ ਮੌਤ

ਪੱਖੋਵਾਲ/ਸਰਾਭਾ, 1 ਅਗਸਤ (ਖੁਸ਼ਵਿੰਦਰ ਸਿੰਘ ਸਰਾਭਾ)-ਸਥਾਨਥ ਕਸਬਾ ਪੱਖੋਵਾਲ ’ਚ ਅੱਜ ਸ਼ਾਮ ਹੋਏ ਸੜਕ ਹਾਦਸੇ ’ਚ ਇੱਕ ਨੌਜਵਾਨ ਦੀ ਮੌਤ ਹੋਣ ਦਾ ਦੁੱਖਦਾਇੱਕ ਸਮਾਚਾਰ ਪ੍ਰਾਪਤ ਹੋਇਆ ਹੈ। ਮੌਕੇ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਹਰਜਿੰਦਰ ਸਿੰਘ (30) ਪੁੱਤਰ ਅਵਤਾਰ ਸਿੰਘ ਵਾਸੀ ਪਿੰਡ ਨੰਗਲ ਕਲਾਂ (ਲੁਧਿਆਣਾ) ਆਪਣੇ ਟੀ.

ਮ੍ਰਿਤਕ ਨੌਜਵਾਨ ਹਰਜਿੰਦਰ ਸਿੰਘ ਦੀ ਤਸਵੀਰ। 02-08-2026
ਪੱਖੋਵਾਲ/ਸਰਾਭਾ, 1 ਅਗਸਤ (ਖੁਸ਼ਵਿੰਦਰ ਸਿੰਘ ਸਰਾਭਾ)-ਸਥਾਨਥ ਕਸਬਾ ਪੱਖੋਵਾਲ ’ਚ ਅੱਜ ਸ਼ਾਮ ਹੋਏ ਸੜਕ ਹਾਦਸੇ ’ਚ ਇੱਕ ਨੌਜਵਾਨ ਦੀ ਮੌਤ ਹੋਣ ਦਾ ਦੁੱਖਦਾਇੱਕ ਸਮਾਚਾਰ ਪ੍ਰਾਪਤ ਹੋਇਆ ਹੈ। ਮੌਕੇ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਹਰਜਿੰਦਰ ਸਿੰਘ (30) ਪੁੱਤਰ ਅਵਤਾਰ ਸਿੰਘ ਵਾਸੀ ਪਿੰਡ ਨੰਗਲ ਕਲਾਂ (ਲੁਧਿਆਣਾ) ਆਪਣੇ ਟੀ.ਵੀ.ਐੱਸ. ਮੋਟਰਸਾਈਕਲ ਨੰਬਰ ਪੀ.ਬੀ. 10 ਜੇ.ਏ. 6505 ’ਤੇ ਸਵਾਰ ਹੋ ਕੇ ਪੱਖੋਵਾਲ ਤੋਂ ਵਾਪਿਸ ਆਪਣੇ ਪਿੰਡ ਵੱਲ ਜਾ ਰਿਹਾ ਸੀ ਕਿ ਪੱਖੋਵਾਲ ਮੇਨ ਚੌਂਕ ਤੋਂ ਲੱਗਭੱਗ 100 ਮੀਟਰ ਦੂਰ ਜਾ ਕੇ ਹੀ ਉਸਦਾ ਮੋਟਰਸਾਈਕਲ ਸਾਹਮਣੇ ਤੋਂ ਆ ਰਹੇ ਅਣਪਛਾਤੇ ਵਾਹਨ ਨਾਲ ਟਕਰਾ ਗਿਆ। ਮੌਕੇ ’ਤੇ ਹਾਜ਼ਰ ਲੋਕਾਂ ਨੇ ਉਸਨੂੰ ਸਿਵਲ ਹਸਪਤਾਲ ਪੱਖੋਵਾਲ ਲਿਆਂਦਾ ਜਿੱਥੇ ਡਾਕਟਰਾਂ ਦੀ ਟੀਮ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ। ਜ਼ਿਕਰਯੋਗ ਹੈ ਕਿ ਮ੍ਰਿਤਕ ਨੌਜਵਾਨ ਆਪਣੇ ਪਿੱਛੇ ਆਪਣੇ ਪਿੱਛੇ ਪਤਨੀ ਤੇ ਦੋ ਬੱਚੇ ਛੱਡ ਗਿਆ ਹੈ। ਘਟਨਾ ਦੀ ਸੂਚਨਾ ਮਿਲਣ ’ਤੇ ਥਾਣਾ ਜੋਧਾਂ ਦੀ ਪੁਲਿਸ ਨੇ ਮੌਕੇ ’ਤੇ ਪੁੱਜ ਕੇ ਲਾਸ਼ ਨੂੰ ਆਪਣੇ ਕਬਜ਼ੇ ’ਚ ਲੈ ਕੇ ਬਾਰੀਕੀ ਨਾਲ ਜਾਂਚ ਸ਼ੁਰੂ ਕਰ ਦਿੱਤੀ।
ਪਿਛਲੀ ਖ਼ਬਰ ਪਿੰਡ ਅਖਾੜਾ ਦੀ ਸਰਕਾਰੀ ਡਿਸਪੈਂਸਰੀ ਨੂੰ ਦਵਾਈਆਂ ਭੇਟ ਅਗਲੀ ਖ਼ਬਰ ਮੁੱਲਾਂਪੁਰ ਦਾਖਾ ’ਚ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਵੀ ਦਰਬਾਰ ਕਰਵਾਇਆ ‘ ਸਾਹਿਤ ਚੇਤਨਾ ਮੰਚ’ ਦਾ ਗ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।