02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਆਮ ਆਦਮੀ ਪਾਰਟੀ ਦੀ ਸਰਕਾਰ ਕੋਲੋਂ ਹੱਕ ਮੰਗਣ ਵਾਲਿਆਂ ਨੂੰ ਡੰਡੇ ਖਾਣੇ ਪੈ ਰਹੇ ਹਨ-ਕਾਦੀਆਂ ਜੋੜੀ

ਲਾਡੋਵਾਲ , 1 ਅਗਸਤ ( ਬਲਬੀਰ ਸਿੰਘ ਰਾਣਾ )- ਪੰਜਾਬ ਅੰਦਰ ਜਦੋਂ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਆਈ ਹੈ , ਉਦੋਂ ਤੋਂ ਲੋਕ ਅਸੁਰੱਖਿਆ ਅਤੇ ਆਪਣੇ ਆਪ ਨੂੰ ਠੱਗੇ ਹੋਏ ਮਹਿਸੂਸ ਕਰ ਰਹੇ ਹਨ , ਕਿਉਂਕਿ ਬਦਲਾਅ ਦੇ ਨਾਂ ’ ਤੇ ਆਈ ਸਰਕਾਰ ਨੇ ਪੰਜਾਬ ਦਾ ਵਿਕਾਸ ਕਰਨ ਦੀ ਬਜਾਏ ਪੰਜ ਸਾਲਾਂ ਵਿਚ ਕੇਵਲ ਆਪਣੇ ਦਿੱਲੀ ਵਾਲੇ ਚਹੇਤਿਆਂ ਦਾ ਵਿਕਾਸ ਕਰਕੇ ਲੋਕ ਵਿਰੋਧੀ ਹੋਣ ਦਾ ਸਬੂਤ ਦਿੱਤਾ । ਇਹ ਵਿਚਾਰ ਸ਼੍ਰੋਮਣੀ ਗੁਰਦੁਆਰਾ ਪ੍ਰ ਬੰਧਕ ਕਮੇਟੀ ਦੇ ਮੈਂਬਰ ਸੁਖਮੀਤ ਸਿੰਘ ਕਾਦੀਆਂ ਅਤੇ ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਅਤੇ ਸਰਪੰਚ ਬੀਬੀ ਕਿਰਨਦੀਪ ਕੌਰ ਕਾਦੀਆਂ ਨੇ ਇਕ ਬੈਠਕ ਦੌਰਾਨ ਗੱਲਬਾਤ ਕਰਦਿਆਂ ਸਾਂਝੇ ਕੀਤੇ ।

ਸੁਖਮੀਤ ਸਿੰਘ ਕਾਦੀਆਂ, ਬੀਬੀ ਕਿਰਨਦੀਪ ਕੌਰ ਕਾਦੀਆਂ 02-08-2026
ਲਾਡੋਵਾਲ , 1 ਅਗਸਤ ( ਬਲਬੀਰ ਸਿੰਘ ਰਾਣਾ )- ਪੰਜਾਬ ਅੰਦਰ ਜਦੋਂ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਆਈ ਹੈ , ਉਦੋਂ ਤੋਂ ਲੋਕ ਅਸੁਰੱਖਿਆ ਅਤੇ ਆਪਣੇ ਆਪ ਨੂੰ ਠੱਗੇ ਹੋਏ ਮਹਿਸੂਸ ਕਰ ਰਹੇ ਹਨ , ਕਿਉਂਕਿ ਬਦਲਾਅ ਦੇ ਨਾਂ ’ ਤੇ ਆਈ ਸਰਕਾਰ ਨੇ ਪੰਜਾਬ ਦਾ ਵਿਕਾਸ ਕਰਨ ਦੀ ਬਜਾਏ ਪੰਜ ਸਾਲਾਂ ਵਿਚ ਕੇਵਲ ਆਪਣੇ ਦਿੱਲੀ ਵਾਲੇ ਚਹੇਤਿਆਂ ਦਾ ਵਿਕਾਸ ਕਰਕੇ ਲੋਕ ਵਿਰੋਧੀ ਹੋਣ ਦਾ ਸਬੂਤ ਦਿੱਤਾ । ਇਹ ਵਿਚਾਰ ਸ਼੍ਰੋਮਣੀ ਗੁਰਦੁਆਰਾ ਪ੍ਰ ਬੰਧਕ ਕਮੇਟੀ ਦੇ ਮੈਂਬਰ ਸੁਖਮੀਤ ਸਿੰਘ ਕਾਦੀਆਂ ਅਤੇ ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਅਤੇ ਸਰਪੰਚ ਬੀਬੀ ਕਿਰਨਦੀਪ ਕੌਰ ਕਾਦੀਆਂ ਨੇ ਇਕ ਬੈਠਕ ਦੌਰਾਨ ਗੱਲਬਾਤ ਕਰਦਿਆਂ ਸਾਂਝੇ ਕੀਤੇ । ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨੇ ਪੰਜਾਬ ਦਾ ਸਰਬਪੱਖੀ ਵਿਕਾਸ ਕਰਨ ਦੀ ਬਜਾਏ ਵਿਨਾਸ਼ ਕਰਕੇ ਰੱਖ ਦਿੱਤਾ , ਜਿਸ ਕਰਕੇ ਲੋਕਾਂ ਦਾ ਆਮ ਆਦਮੀ ਪਾਰਟੀ ਤੋਂ ਪੂਰੀ ਤਰ੍ਹਾਂ ਮੋਹ ਭੰਗ ਹੋ ਚੁੱਕਾ ਹੈ ਅਤੇ ਸਰਕਾਰ ਹਰ ਫ਼ਰੰਟ ’ ਤੇ ਫ਼ੇਲ੍ਹ ਸਾਬਤ ਹੋਈ ਹੈ । ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਲਾਅ ਐਂਡ ਆਰਡਰ ਨਾਂ ਦੀ ਕੋਈ ਚੀਜ਼ ਨਹੀਂ ਦਿੱਖ ਰਹੀ , ਹਰ ਪਾਸੇ ਲੁੱਟਾਂ - ਖੋਹਾਂ , ਦੰਗੇ ਫ਼ਸਾਦ , ਨਿੱਤ ਦਿਹਾੜੀ ਧਰਨੇ ਮੁਜ਼ਾਹਰੇ ਅਤੇ ਨਸ਼ਿਆਂ ਦਾ ਵੱਧ ਰਿਹਾ ਬੋਲਬਾਲਾ ਸਰਕਾਰ ਵਲੋਂ ਜਨਤਾ ਨਾਲ ਕੀਤੇ ਵਾਅਦਿਆਂ ਨੂੰ ਖੋਖਲੇ ਸਾਬਤ ਕਰ ਰਹੇ ਹਨ । ਉਨ੍ਹਾਂ ਕਿਹਾ ਕਿ ਸਰਕਾਰ ਦੇ ਤਾਨਾਸ਼ਾਹੀ ਰਵਈਏ ਤੋਂ ਅੱਜ ਹਰ ਵਰਗ ਦੇ ਲੋਕ ਦੁਖੀ ਹੋ ਚੁੱਕੇ ਹਨ , ਕਿਉਂਕਿ ਸਰਕਾਰ ਕੋਲੋਂ ਆਪਣੇ ਹੱਕ ਮੰਗਣ ਵਾਲਿਆਂ ਨੂੰ ਡੰਡਾ ਤੰਤਰ ਦੀ ਸੇਵਾ ਨਾਲ ਨਿਵਾਜਿਆ ਜਾਂਦਾ ਹੈ । ਕਾਦੀਆਂ ਜੋੜੀ ਨੇ ਕਿਹਾ ਕਿ ਹੱਸਦੇ ਵੱਸਦੇ ਪੰਜਾਬ ਨੂੰ ਕੰਗਲਾ ਪੰਜਾਬ ਬਣਾਉਣ ਵਾਲੀ ਆਮ ਆਦਮੀ ਪਾਰਟੀ ਨੂੰ ਲੋਕ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਸਬਕ ਸਿਖਾਉਣ ਲਈ ਤਿਆਰ ਬਰ ਤਿ ਆਰ ਬੈਠੇ ਹਨ ਅਤੇ ਸੂਬੇ ਦੇ ਲੋਕ ਸ਼੍ਰੋਮਣੀ ਅਕਾਲੀ ਦਲ ( ਬ ) ਦੀ ਸਰਕਾਰ ਬਣਾਉਣ ਲਈ ਉਤਾਵਲੇ ਹੋ ਚੁੱਕੇ ਹਨ ।
ਪਿਛਲੀ ਖ਼ਬਰ ਜਸਦੇਵ ਨਗਰ ਵਿਖੇ ਲੋਕ ਮਿਲਣੀ ਦੌਰਾਨ ਵਿਧਾਇਕ ਸੰਗੋਵਾਲ ਨੇ ਗਿਣਾਈਆਂ ਸਰਕਾਰ ਦੀਆਂ ਪ੍ਰਾਪਤੀਆਂ ਅਗਲੀ ਖ਼ਬਰ ਮਦਨ ਗੋਪਾਲ ਚੋਪੜਾ ਮਾਡਲ ਹਾਈ ਸਕੂਲ, ਖੰਨਾ ਦੀ ਵਿਦਿਆਰਥਣ ਵਿਸ਼ਵਾਨੀ ਸ਼ਰਮਾ ਨੇ ਇੰਡੋ-ਨੇਪਾਲ ਕਰਾਟੇ ਚੈਂਪੀਅਨਸ਼ਿਪ ਵਿੱਚ ਸੋਨ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।