02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਆੜ੍ਹਤੀਆ ਐਸੋਸੀਏਸ਼ਨ ਰਾਏਕੋਟ ਦਾ ਵਫ਼ਦ ਫੜ੍ਹਾਂ ਦੀ ਵੰਡ ਸਬੰਧੀ ਮਾਰਕੀਟ ਕਮੇਟੀ ਦੇ ਚੇਅਰਮੈਨ ਨੂੰ ਮਿਲਿਆ, ਸੌਂਪਿਆ ਮੰਗ ਪੱਤਰ ਝੋਨੇ ਦਾ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ ਸਮੂਹ ਆੜ੍ਹਤੀਆਂ ਨੂੰ ਫ਼ਸਲ ਮੁਤਾਬਿਕ ਫੜ੍ਹ ਵੰਡ ਦਿੱਤੇ ਜਾਣਗੇ-ਚੇਅਰਮੈਨ ਗੁਰਮਿੰਦਰ ਸਿੰਘ ਤੂਰ

ਰਾਏਕੋਟ, 1 ਅਗਸਤ (ਬਲਵਿੰਦਰ ਸਿੰਘ ਲਿੱਤਰ)-ਆੜ੍ਹਤੀਆ ਐਸੋਸੀਏਸ਼ਨ ਰਾਏਕੋਟ ਦਾ ਵਫ਼ਦ ਸਾਲ 2026 ਦੇ ਝੋਨੇ ਦੇ ਸੀਜ਼ਨ ਨੂੰ ਮੁੱਖ ਰੱਖਦਿਆਂ ਮਾਰਕੀਟ ਕਮੇਟੀ ਰਾਏਕੋਟ ਦੇ ਚੇਅਰਮੈਨ ਗੁਰਮਿੰਦਰ ਸਿੰਘ ਤੂਰ ਨੂੰ ਮਿਲਿਆ ਅਤੇ ਮੰਗ ਪੱਤਰ ਸੌਂਪਿਆ ਗਿਆ। ਇਸ ਮੌਕੇ ਆੜ੍ਹਤੀਆ ਐਸੋਸੀਏਸ਼ਨ ਦੇ ਅਹੁਦੇਦਾਰਾਂ ਜਨਰਲ ਸਕੱਤਰ ਬਲਵਿੰਦਰ ਸਿੰਘ ਲਿੱਤਰ, ਸਰਪ੍ਰਸਤ ਗੁਰਮੇਲ ਸਿੰਘ ਧਾਲੀਵਾਲ, ਸਲਾਹਕਾਰ ਪ੍ਰਿਤਪਾਲ ਸਿੰਘ ਸੈਕਟਰੀ ਵੱਲੋਂ ਦਾਣਾ ਮੰਡੀ ’ਚ ਆੜ੍ਹਤੀਆਂ ਨੂੰ ਪੇਸ਼ ਆਉਂਦੀਆਂ ਮੁਸ਼ਕਿਲਾਂ ਦਾ ਜ਼ਿਕਰ ਕਰਦਿਆਂ ਫੜ੍ਹਾਂ ਦੀ ਵੰਡ ਦੇ ਮੁੱਦੇ ਨੂੰ ਪ੍ਰਮੁੱਖਤਾ ਨਾਲ ਚੁੱਕਿਆ।

ਅਜੀਤ ਡੈਸਕ 02-08-2026
ਰਾਏਕੋਟ, 1 ਅਗਸਤ (ਬਲਵਿੰਦਰ ਸਿੰਘ ਲਿੱਤਰ)-ਆੜ੍ਹਤੀਆ ਐਸੋਸੀਏਸ਼ਨ ਰਾਏਕੋਟ ਦਾ ਵਫ਼ਦ ਸਾਲ 2026 ਦੇ ਝੋਨੇ ਦੇ ਸੀਜ਼ਨ ਨੂੰ ਮੁੱਖ ਰੱਖਦਿਆਂ ਮਾਰਕੀਟ ਕਮੇਟੀ ਰਾਏਕੋਟ ਦੇ ਚੇਅਰਮੈਨ ਗੁਰਮਿੰਦਰ ਸਿੰਘ ਤੂਰ ਨੂੰ ਮਿਲਿਆ ਅਤੇ ਮੰਗ ਪੱਤਰ ਸੌਂਪਿਆ ਗਿਆ। ਇਸ ਮੌਕੇ ਆੜ੍ਹਤੀਆ ਐਸੋਸੀਏਸ਼ਨ ਦੇ ਅਹੁਦੇਦਾਰਾਂ ਜਨਰਲ ਸਕੱਤਰ ਬਲਵਿੰਦਰ ਸਿੰਘ ਲਿੱਤਰ, ਸਰਪ੍ਰਸਤ ਗੁਰਮੇਲ ਸਿੰਘ ਧਾਲੀਵਾਲ, ਸਲਾਹਕਾਰ ਪ੍ਰਿਤਪਾਲ ਸਿੰਘ ਸੈਕਟਰੀ ਵੱਲੋਂ ਦਾਣਾ ਮੰਡੀ ’ਚ ਆੜ੍ਹਤੀਆਂ ਨੂੰ ਪੇਸ਼ ਆਉਂਦੀਆਂ ਮੁਸ਼ਕਿਲਾਂ ਦਾ ਜ਼ਿਕਰ ਕਰਦਿਆਂ ਫੜ੍ਹਾਂ ਦੀ ਵੰਡ ਦੇ ਮੁੱਦੇ ਨੂੰ ਪ੍ਰਮੁੱਖਤਾ ਨਾਲ ਚੁੱਕਿਆ। ਇਸ ਮੌਕੇ ਚੇਅਰਮੈਨ ਗੁਰਮਿੰਦਰ ਸਿੰਘ ਤੂਰ ਨੂੰ ਮੰਗ ਪੱਤਰ ਸੌਂਪਦਿਆ ਆੜ੍ਹਤੀਆਂ ਨੇ ਪੁਰਜ਼ੋਰ ਮੰਗ ਕੀਤੀ ਕਿ ਆਉਣ ਵਾਲੇ ਝੋਨੇ ਦੇ ਸੀਜ਼ਨ ਦੌਰਾਨ ਸਮੂਹ ਆੜ੍ਹਤੀਆਂ ਨੂੰ ਦਾਣਾ ਮੰਡੀ ਰਾਏਕੋਟ ਵਿਚ ਫੜ੍ਹਾਂ ਦੀ ਵੰਡ ਪੂਰੀ ਬਰਾਬਰੀ, ਨਿਰਪੱਖਤਾ ਅਤੇ ਪਾਰਦਰਸ਼ੀ ਢੰਗ ਨਾਲ ਕੀਤੀ ਜਾਵੇ। ਇਸ ਮੌਕੇ ਮਾਰਕੀਟ ਕਮੇਟੀ ਰਾਏਕੋਟ ਦੇ ਚੇਅਰਮੈਨ ਗੁਰਮਿੰਦਰ ਸਿੰਘ ਤੂਰ ਨੇ ਆੜ੍ਹਤੀਆ ਐਸੋਸੀਏਸ਼ਨ ਨੂੰ ਪੂਰਾ ਭਰੋਸਾ ਦਿਵਾਇਆ ਕਿ ਉਨ੍ਹਾਂ ਦੀ ਮੰਗ ’ਤੇ ਤੁਰੰਤ ਕਾਰਵਾਈ ਕਰਦਿਆਂ ਇਸ ਦਾ ਜਲਦ ਹੱਲ ਕੀਤਾ ਜਾਵੇਗਾ। ਤੂਰ ਨੇ ਆਖਿਆ ਕਿ ਝੋਨੇ ਦਾ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ-ਪਹਿਲਾਂ ਸਾਰੇ ਆੜ੍ਹਤੀਆਂ ਨੂੰ ਬਰਾਬਰ ਹਿੱਸੇ ਵਿਚ ਫੜ੍ਹ ਵੰਡ ਦਿੱਤੇ ਜਾਣਗੇ । ਇਸ ਮੌਕੇ ਮੀਤ ਪ੍ਰਧਾਨ ਰਕੇਸ਼ ਗਰਗ, ਹੇਮਰਾਜ ਬਾਂਸਲ, ਸ਼ਗਨਦੀਪ ਗੋਇਲ, ਸਨੀ ਰਾਏਕੋਟ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਜਤਿੰਦਰਾ ਗਰੀਨਫੀਲਡ ਸਕੂਲ ਵਿਖੇ ਕਰਮਚਾਰੀਆਂ ਲਈ ਤੀਜ ਮੇਲਾ ਕਰਵਾਇਆ ਅਗਲੀ ਖ਼ਬਰ ਜਸਦੇਵ ਨਗਰ ਵਿਖੇ ਲੋਕ ਮਿਲਣੀ ਦੌਰਾਨ ਵਿਧਾਇਕ ਸੰਗੋਵਾਲ ਨੇ ਗਿਣਾਈਆਂ ਸਰਕਾਰ ਦੀਆਂ ਪ੍ਰਾਪਤੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।