ਬਲਾਕ ਕੂੰਮਕਲਾਂ ਵਿਖੇ ਗ੍ਰਾਮ ਪੰਚਾਇਤ ਵਿਕਾਸ ਯੋਜਨਾ ਤਹਿਤ ਸਿਖਲਾਈ ਕੈਂਪ ਲਗਾਇਆ
ਕੁਹਾੜਾ, 2 ਅਗਸਤ (ਸੰਦੀਪ ਸਿੰਘ ਕੁਹਾੜਾ)-ਪੰਜਾਬ ਸਰਕਾਰ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵਲੋਂ ਜ਼ਿਲ੍ਹਾ ਲੁਧਿਆਣਾ ਦੇ ਬਲਾਕ ਕੂੰਮਕਲਾਂ (ਭੈਣੀ ਸਾਹਿਬ) ਵਿਖੇ 21 ਜੁਲਾਈ ਤੋਂ 6 ਅਗਸਤ ਤੱਕ ਚੱਲਣ ਵਾਲੇ ਗ੍ਰਾਮ ਪੰਚਾਇਤ ਵਿਕਾਸ ਯੋਜਨਾ ਸਿਖਲਾਈ ਕੈਂਪ ਦੀ ਸ਼ੁਰੂਆਤ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਸੁਖਦੀਪ ਸਿੰਘ ਗਰੇਵਾਲ ਦੀ ਅਗਵਾਈ ਹੇਠ ਕੀਤੀ ਗਈ। ਇਸ ਕੈਂਪ ਵਿਚ ਸਰਪੰਚਾਂ, ਪੰਚਾਂ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਨੇ ਹਿੱਸਾ ਲਿਆ।
ਕੁਹਾੜਾ, 2 ਅਗਸਤ (ਸੰਦੀਪ ਸਿੰਘ ਕੁਹਾੜਾ)-ਪੰਜਾਬ ਸਰਕਾਰ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵਲੋਂ ਜ਼ਿਲ੍ਹਾ ਲੁਧਿਆਣਾ ਦੇ ਬਲਾਕ ਕੂੰਮਕਲਾਂ (ਭੈਣੀ ਸਾਹਿਬ) ਵਿਖੇ 21 ਜੁਲਾਈ ਤੋਂ 6 ਅਗਸਤ ਤੱਕ ਚੱਲਣ ਵਾਲੇ ਗ੍ਰਾਮ ਪੰਚਾਇਤ ਵਿਕਾਸ ਯੋਜਨਾ ਸਿਖਲਾਈ ਕੈਂਪ ਦੀ ਸ਼ੁਰੂਆਤ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਸੁਖਦੀਪ ਸਿੰਘ ਗਰੇਵਾਲ ਦੀ ਅਗਵਾਈ ਹੇਠ ਕੀਤੀ ਗਈ। ਇਸ ਕੈਂਪ ਵਿਚ ਸਰਪੰਚਾਂ, ਪੰਚਾਂ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਨੇ ਹਿੱਸਾ ਲਿਆ। ਸਿਖਲਾਈ ਦੌਰਾਨ ਪ੍ਰਦੇਸ਼ਿਕ ਦਿਹਾਤੀ ਵਿਕਾਸ ਤੇ ਪੰਚਾਇਤੀ ਰਾਜ ਸੰਸਥਾ, ਮੋਹਾਲੀ ਤੋਂ ਵਿਸ਼ੇਸ਼ ਤੌਰ ‘ਤੇ ਆਏ ਰਿਸੋਰਸ ਪਰਸਨ ਗੁਰਵਿੰਦਰ ਕੌਰ ਅਤੇ ਹਰਦੀਪ ਕੌਰ ਵਲੋਂ ਭਾਗੀਦਾਰਾਂ ਨੂੰ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਉਨ੍ਹਾਂ ਨੇ ਗ੍ਰਾਮ ਪੰਚਾਇਤ ਵਿਕਾਸ ਯੋਜਨਾ ਤਹਿਤ ਪੰਚਾਇਤਾਂ ਦੀਆਂ ਕਾਨੂੰਨੀ ਜ਼ਿੰਮੇਵਾਰੀਆਂ, ਸਰਕਾਰੀ ਯੋਜਨਾਵਾਂ ਦੇ ਪ੍ਰਭਾਵਸ਼ਾਲੀ ਲਾਗੂ ਕਰਨ, ਕਾਰਗੁਜ਼ਾਰੀ ਆਧਾਰਿਤ ਗਰਾਂਟਾਂ ਅਤੇ ਪੰਚਾਇਤਾਂ ਦੇ ਆਪਣੇ ਸਰੋਤਾਂ ਰਾਹੀਂ ਆਮਦਨ ਵਧਾਉਣ ਬਾਰੇ ਵੀ ਸਮਝਾਇਆ। ਇਸ ਤੋਂ ਇਲਾਵਾ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਯੋਜਨਾਬੱਧ ਤਰੀਕਿਆਂ ‘ਤੇ ਵੀ ਚਰਚਾ ਕੀਤੀ ਗਈ। ਇਸ ਮੌਕੇ ਬੀ. ਡੀ. ਪੀ. ਓ. ਸੁਖਦੀਪ ਸਿੰਘ ਗਰੇਵਾਲ ਨੇ ਕਿਹਾ ਕਿ ਅਜਿਹੇ ਸਿਖਲਾਈ ਪ੍ਰੋਗਰਾਮ ਚੁਣੇ ਹੋਏ ਨੁਮਾਇੰਦਿਆਂ ਦੀ ਕਾਰਗੁਜ਼ਾਰੀ ਵਿਚ ਨਿਖਾਰ ਲਿਆਉਂਦੇ ਹਨ ਅਤੇ ਪੰਚਾਇਤੀ ਰਾਜ ਸੰਸਥਾਵਾਂ ਨੂੰ ਹੋਰ ਮਜ਼ਬੂਤ ਬਣਾਉਣ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਪ੍ਰੋਗਰਾਮ ਨੂੰ ਸਫਲ ਬਣਾਉਣ ਵਿਚ ਈ-ਪੰਚਾਇਤ ਕਰਮਚਾਰੀ ਜਤਿੰਦਰ ਸਿੰਘ ਅਤੇ ਪੰਚਾਇਤ ਸਕੱਤਰ ਗੁਰਭੇਜ ਸਿੰਘ, ਮੱਖਣ ਸਿੰਘ, ਹਰਜੀਤ ਸਿੰਘ ਅਤੇ ਸੁਖਵੀਰ ਸਿੰਘ ਵਲੋਂ ਮਹੱਤਵਪੂਰਨ ਸਹਿਯੋਗ ਪਾਇਆ ਗਿਆ।