03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਸੂਬੇ ਦੇ ਹਿਤਾਂ ਦੀ ਪਹਿਰੇਦਾਰੀ ਕਰਨ ਦੀ ਜੁਅਰਤ ਕਰਨ ਵਾਲਾ ਲੀਡਰ ਸੁਖਬੀਰ ਸਿੰਘ ਬਾਦਲ ਹੀ ਹੈ- ਇੰਜ. ਬੋਪਾਰਾਏ

ਬੀਜਾ, 2 ਅਗਸਤ (ਕਸ਼ਮੀਰਾ ਸਿੰਘ ਬਗਲੀ)-ਸੁਖਬੀਰ ਸਿੰਘ ਬਾਦਲ ਇੰਟਨੈਸ਼ਨਲ ਪੱਧਰ ’ਤੇ ਪੜ੍ਹੇ ਲਿਖੇ, ਅਗਾਂਹਵਧੂ ਸੋਚ ਦੇ ਮਾਲਕ ਜਿਸ ਨੇ ਸੂਬੇ ਨੂੰ ਤਰੱਕੀ ਵੱਲ ਲਿਜਾਣ ਲਈ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਆਪਣੇ ਪਿਤਾ ਪ੍ਰਕਾਸ਼ ਸਿੰਘ ਬਾਦਲ ਦੇ ਮੁੱਖ ਮੰਤਰੀ ਦੇ ਕਾਰਜ ਕਾਲ ਦੌਰਾਨ ਵੱਡੇ ਵੱਡੇ ਪ੍ਰਾਜੈਕਟ ਤੇ ਸੂਬੇ ਅੰਦਰ ਪੁੱਲ ਤੇ ਹੋਰ ਉਸਾਰੂ ਯੋਜਨਾਵਾਂ ਨੂੰ ਅਮਲ ਵਿਚ ਲਿਆਉਣ ਲਈ ਵੱਡਾ ਹੰਭਲਾ ਮਾਰਿਆ ਸੀ ਜਿਸ ਕਰਕੇ ਕਾਂਗਰਸ ਦੇ ਲੰਬੇ ਰਾਜਭਾਗ ਨੂੰ ਬੋਨਾ ਕਰਕੇ ਰੱਖ ਦਿੱਤਾ ਸੀ। ਸੂਬੇ ਨੂੰ ਸੁਖਬੀਰ ਸਿੰਘ ਬਾਦਲ ਵਰਗੇ ਲੀਡਰ ਦੀ ਬਹੁਤ ਹੀ ਲੋੜ ਹੈ।

ਅਜੀਤ ਡੈਸਕ 03-08-2026
ਬੀਜਾ, 2 ਅਗਸਤ (ਕਸ਼ਮੀਰਾ ਸਿੰਘ ਬਗਲੀ)-ਸੁਖਬੀਰ ਸਿੰਘ ਬਾਦਲ ਇੰਟਨੈਸ਼ਨਲ ਪੱਧਰ ’ਤੇ ਪੜ੍ਹੇ ਲਿਖੇ, ਅਗਾਂਹਵਧੂ ਸੋਚ ਦੇ ਮਾਲਕ ਜਿਸ ਨੇ ਸੂਬੇ ਨੂੰ ਤਰੱਕੀ ਵੱਲ ਲਿਜਾਣ ਲਈ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਆਪਣੇ ਪਿਤਾ ਪ੍ਰਕਾਸ਼ ਸਿੰਘ ਬਾਦਲ ਦੇ ਮੁੱਖ ਮੰਤਰੀ ਦੇ ਕਾਰਜ ਕਾਲ ਦੌਰਾਨ ਵੱਡੇ ਵੱਡੇ ਪ੍ਰਾਜੈਕਟ ਤੇ ਸੂਬੇ ਅੰਦਰ ਪੁੱਲ ਤੇ ਹੋਰ ਉਸਾਰੂ ਯੋਜਨਾਵਾਂ ਨੂੰ ਅਮਲ ਵਿਚ ਲਿਆਉਣ ਲਈ ਵੱਡਾ ਹੰਭਲਾ ਮਾਰਿਆ ਸੀ ਜਿਸ ਕਰਕੇ ਕਾਂਗਰਸ ਦੇ ਲੰਬੇ ਰਾਜਭਾਗ ਨੂੰ ਬੋਨਾ ਕਰਕੇ ਰੱਖ ਦਿੱਤਾ ਸੀ। ਸੂਬੇ ਨੂੰ ਸੁਖਬੀਰ ਸਿੰਘ ਬਾਦਲ ਵਰਗੇ ਲੀਡਰ ਦੀ ਬਹੁਤ ਹੀ ਲੋੜ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਇੰਜ. ਜਗਦੇਵ ਸਿੰਘ ਬੋਪਾਰਾਏ, ਹਲਕਾ ਖੰਨਾ ਦੇ ਇੰਚਾਰਜ ਯਾਦਵਿੰਦਰ ਸਿੰਘ ਯਾਦੂ ਨੇ ਇੱਕ ਮੁਲਕਾਤ ਦੌਰਾਨ ਕਰਿਦਆਂ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ ਹੀ ਹੈ ਜਿਸ ਅੰਦਰ ਸੂਬੇ ਦਾ ਦਰਦ ਛੁਪਿਆ ਹੋਇਆ ਹੈ। ਇਹ ਸੂਬੇ ਦੇ ਹਿੱਤਾਂ ਲਈ ਪਹਿਲਾ ਵੀ ਸੰਘਰਸ਼ ਕਰਦਾ ਆ ਰਿਹਾ ਹੈ ਤੇ ਹੁਣ ਵੀ ਸੂਬੇ ਦੇ ਹੱਕਾਂ ਲਈ ਲੜ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਸਿਰਫ਼ ਸੁਖਬੀਰ ਹੀ ਸੂਬੇ ਨੂੰ ਸਹੀ ਦਿਸ਼ਾ ਦੇਣ ਦੀ ਜੁਰਅਤ ਰੱਖਦਾ ਹੈ। ਉਨ੍ਹਾਂ ਨੇ ਕਿਹਾ ਕਿ ਸੂਬੇ ਦੇ ਲੋਕਾਂ ਵਲੋਂ ਗਲਤੀ ਨਾਲ ਲਿਆਂਦੇ ਗਏ ਬਦਲਾਅ ਕਰਕੇ ਅੱਜ ਸੂਬੇ ਅੰਦਰ ਅੰਧੇਰਗਰਦੀ ਦੇ ਬਦਲ ਛਾਏ ਹੋਏ ਪਏ ਹਨ। ਕਾਨੂੰਨ ਨਾ ਦੀ ਕੋਈ ਚੀਜ਼ ਦਿੱਖ ਨਹੀਂ ਰਹੀ। ਜਿਸ ਕਰਕੇ ਆਮ ਆਦਮੀ ਪਾਰਟੀ ਦੇ ਰਾਜਭਾਗ ਤੋਂ ਹਰ ਵਰਗ ਦਾ ਮੋਹ ਭੰਗ ਹੋ ਗਿਆ ਹੈ। 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਅਕਾਲੀ ਦਲ ਨੂੰ ਜਿਤਾਉਣ ਦਾ ਲੋਕਾਂ ਨੇ ਮਨ ਬਣਾ ਲਿਆ ਹੈ।
ਪਿਛਲੀ ਖ਼ਬਰ ਵਿਕਟੋਰੀਆ ਸਕੂਲ ਦੇ ਖਿਡਾਰੀਆਂ ਵਲੋਂ ਕਰਾਟੇ ਚੈਂਪੀਅਨਸ਼ਿਪ ’ਚ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਬਲਾਕ ਕੂੰਮਕਲਾਂ ਵਿਖੇ ਗ੍ਰਾਮ ਪੰਚਾਇਤ ਵਿਕਾਸ ਯੋਜਨਾ ਤਹਿਤ ਸਿਖਲਾਈ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।