03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਸਤਲੁਜ ਪੁਲ ਦੀ ਮੁਰੰਮਤ ਲਈ ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਧਰਨਾ

ਮਾਛੀਵਾੜਾ ਸਾਹਿਬ, 2 ਅਗਸਤ (ਰਾਜਦੀਪ ਸਿੰਘ ਅਲਬੇਲਾ)-ਸਤਲੁਜ ਦਰਿਆ ‘ਤੇ ਪੁਲ ਦੀ ਧਸੀ ਸਲੈਬ ਦੀ ਮੁਰੰਮਤ ਨਾ ਹੋਣ ਕਾਰਨ ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਰੋਸ ਧਰਨਾ ਦਿੱਤਾ ਗਿਆ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਰਪਾਲ ਸਿੰਘ ਤੇ ਕੁਲਦੀਪ ਸਿੰਘ ਨੇ ਕਿਹਾ ਕਿ ਪਿਛਲੇ ਪੌਣੇ 2 ਸਾਲ ਤੋਂ ਸਤਲੁਜ ਪੁਲ ਦੀ ਸਲੈਬ ਧਸੀ ਹੋਈ ਹੈ ਪਰ ਇਸ ਸਲੈਬ ਦੀ ਮੁਰੰਮਤ ਕਰਨ ਦੀ ਬਜਾਏ ਲੋਕਾਂ ਦੀ ਪ੍ਰੇਸ਼ਾਨੀ ਵਧਾਉਂਦਿਆਂ ਇਸ ਪੁਲ ਨੂੰ ਵੱਡੇ ਤੇ ਭਾਰੀ ਵਾਹਨਾਂ ਲਈ ਬੰਦ ਕਰ ਦਿੱਤਾ ਹੈ।

ਅਜੀਤ ਡੈਸਕ 03-08-2026
ਮਾਛੀਵਾੜਾ ਸਾਹਿਬ, 2 ਅਗਸਤ (ਰਾਜਦੀਪ ਸਿੰਘ ਅਲਬੇਲਾ)-ਸਤਲੁਜ ਦਰਿਆ ‘ਤੇ ਪੁਲ ਦੀ ਧਸੀ ਸਲੈਬ ਦੀ ਮੁਰੰਮਤ ਨਾ ਹੋਣ ਕਾਰਨ ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਰੋਸ ਧਰਨਾ ਦਿੱਤਾ ਗਿਆ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਰਪਾਲ ਸਿੰਘ ਤੇ ਕੁਲਦੀਪ ਸਿੰਘ ਨੇ ਕਿਹਾ ਕਿ ਪਿਛਲੇ ਪੌਣੇ 2 ਸਾਲ ਤੋਂ ਸਤਲੁਜ ਪੁਲ ਦੀ ਸਲੈਬ ਧਸੀ ਹੋਈ ਹੈ ਪਰ ਇਸ ਸਲੈਬ ਦੀ ਮੁਰੰਮਤ ਕਰਨ ਦੀ ਬਜਾਏ ਲੋਕਾਂ ਦੀ ਪ੍ਰੇਸ਼ਾਨੀ ਵਧਾਉਂਦਿਆਂ ਇਸ ਪੁਲ ਨੂੰ ਵੱਡੇ ਤੇ ਭਾਰੀ ਵਾਹਨਾਂ ਲਈ ਬੰਦ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਹਾਲਤ ਇਹ ਹਨ ਕਿ ਖੰਨਾ ਤੋਂ ਨਵਾਂਸ਼ਹਿਰ ਬੱਸ ਰਾਹੀਂ ਜਾਣ ਵਾਲੀਆਂ ਸਵਾਰੀਆਂ ਵੀ ਖੱਜਲ-ਖੁਆਰ ਹੁੰਦੀਆਂ ਹਨ ਜਿਨ੍ਹਾਂ ਨੂੰ ਪੁਲ ਦੇ ਇੱਕ ਕਿਨਾਰੇ ਉਤਾਰ ਕੇ ਦੂਜੇ ਕਿਨਾਰੇ ਉਹ ਡੇਢ ਕਿੱਲੋਮੀਟਰ ਦਾ ਲੰਬਾ ਪੈਂਡਾ ਤੈਅ ਕਰ ਤਪਦੀ ਗਰਮੀ ਵਿਚ ਅਗਲੀ ਬੱਸ ‘ਚ ਸਵਾਰ ਹੁੰਦੀਆਂ ਹਨ। ਉਕਤ ਆਗੂਆਂ ਨੇ ਕਿਹਾ ਕਿ ਵੱਡੇ ਤੇ ਭਾਰੀ ਵਾਹਨਾਂ ਦਾ ਕਾਰੋਬਾਰ ਪ੍ਰਭਾਵਿਤ ਹੋ ਰਿਹਾ ਹੈ ਜਿਨ੍ਹਾਂ ਨੂੰ ਆਪਣੀ ਮੰਜ਼ਿਲ ‘ਤੇ ਜਾਣ ਲਈ ਵਾਧੂ ਡੀਜ਼ਲ ਫੂਕ ਕੇ ਲੰਬਾ ਪੈਂਡਾ ਤੈਅ ਕਰਨਾ ਪੈਂਦਾ ਹੈ ਪਰ ਸਰਕਾਰ ਤੇ ਪ੍ਰਸ਼ਾਸਨ ਨੂੰ ਲੋਕਾਂ ਦੀ ਸਮੱਸਿਆ ਦਿਖਾਈ ਨਹੀਂ ਦੇ ਰਹੀ ਜਿਸ ਲਈ ਅੱਜ ਇਹ ਰੋਸ ਧਰਨਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਖੰਨਾ ਤੋਂ ਨਵਾਂਸ਼ਹਿਰ ਤੱਕ ਹਜ਼ਾਰਾਂ ਹੀ ਦੁਕਾਨਦਾਰ, ਢਾਬਾ ਮਾਲਕ, ਪੈਟਰੋਲ ਪੰਪ ਅਤੇ ਇੱਥੋਂ ਗਰੀਬ ਮਕੈਨਿਕ ਤੇ ਪੈਂਚਰ ਲਗਾਉਣ ਵਾਲਿਆਂ ਦਾ ਵੀ ਪੁਲ ਬੰਦ ਹੋਣ ਕਾਰਨ ਕਾਰੋਬਾਰ ਠੱਪ ਹੋ ਕੇ ਰਹਿ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਲੋਕਾਂ ਨੂੰ ਰੋਜ਼ਗਾਰ ਤਾਂ ਕੀ ਦੇਣਾ ਸੀ ਪਰ ਪੁਲ ਦੀ ਮੁਰੰਮਤ ਨਾ ਕਰ ਕੇ ਉਨ੍ਹਾਂ ਦਾ ਰੋਜ਼ਗਾਰ ਖੋਹਿਆ ਜਾ ਰਿਹਾ ਹੈ। ਅਕਾਲੀ ਦਲ ਵਾਰਿਸ ਪੰਜਾਬ ਵਲੋਂ ਪ੍ਰਸ਼ਾਸਨ ਨੂੰ 1 ਮਹੀਨੇ ਦਾ ਅਲਟੀਮੇਟਮ ਦਿੰਦਿਆਂ ਕਿਹਾ ਕਿ ਜੇਕਰ ਇਨ੍ਹਾਂ ਦਿਨਾਂ ਵਿਚ ਪੁਲ ਦੀ ਮੁਰੰਮਤ ਸ਼ੁਰੂ ਨਾ ਕੀਤੀ ਤਾਂ ਫਿਰ ਲੋਕਾਂ ਨੂੰ ਨਾਲ ਲੈ ਕੇ ਵੱਡਾ ਸੰਘਰਸ਼ ਕੀਤਾ ਜਾਵੇਗਾ।
ਪਿਛਲੀ ਖ਼ਬਰ ਸ੍ਰੀ ਗੁਰੂ ਤੇਗ ਬਹਾਦਰ ਮਾਡਲ ਸਕੂਲ ’ਚ ਤੀਆਂ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਵਿਕਟੋਰੀਆ ਸਕੂਲ ਦੇ ਖਿਡਾਰੀਆਂ ਵਲੋਂ ਕਰਾਟੇ ਚੈਂਪੀਅਨਸ਼ਿਪ ’ਚ ਸ਼ਾਨਦਾਰ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।