ਰੁਪਾਲੋਂ ਵਿਖੇ ਲੋਪੋਂ ਦੀ ਅਗਵਾਈ ’ਚ ਕਈ ਪਰਿਵਾਰ ਅਕਾਲੀ ਦਲ ਵਾਰਿਸ ਪੰਜਾਬ ਦੇ ਵਿਚ ਹੋਏ ਸ਼ਾਮਿਲ
ਬਰਜਿੰਦਰ ਸਿੰਘ ਬੱਬਲੂ ਲੋਪੋਂ ਦੇ ਸਰਗਰਮ ਹੋਣ ਨਾਲ ਹਲਕੇ ਸਮਰਾਲਾ ਅੰਦਰ ਸਿਆਸਤ ਗਰਮਾਈ
ਬੀਜਾ, 2 ਅਗਸਤ (ਕਸ਼ਮੀਰਾ ਸਿੰਘ ਬਗਲੀ)-ਸਿਆਸੀ ਖੇਤਰ ਦੀ ਨਾਮਵਰ, ਹਲਕੇ ਸਮਰਾਲਾ ਅੰਦਰ ਚੰਗਾ ਰਸੂਖ ਰੱਖਣ ਵਾਲੀ ਸ਼ਖ਼ਸੀਅਤ ਬਰਜਿੰਦਰ ਸਿੰਘ ਬਬਲੂ ਲੋਪੋਂ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸਪੁੱਤਰ ਇੰਦਰਜੀਤ ਸਿੰਘ ਲੋਪੋਂ ਸਾਬਕਾ ਚੇਅਰਮੈਨ ਕੇਂਦਰੀ ਬੈਂਕ ਲੁਧਿਆਣਾ ਨੇ ਆਪਣੇ ਸਾਥੀਆਂ ਨਾਲ ਹਲਕਾ ਸਮਰਾਲਾ ਅੰਦਰ ਅਕਾਲੀ ਦਲ ਵਾਰਿਸ ਪੰਜਾਬ ਦੇ ਨੂੰ 2027 ਦੀਆਂ ਚੋਣਾਂ ਲਈ ਮਜ਼ਬੂਤ ਕਰਨ ਲਈ ਵਿੱਢੀ ਮੁਹਿੰਮ ਤਹਿਤ ਪਿੰਡ ਰੁਪਾਲੋਂ ਵਿਖੇ ਕਈ ਪਰਿਵਾਰ ਭਾਈ ਅੰਮ੍ਰਿਤਪਾਲ ਸਿੰਘ ਦੀ ਅਗਵਾਈ ਵਾਲੀ ਪਾਰਟੀ ਵਿਚ ਸ਼ਾਮਿਲ ਹੋ ਕੇ ਪਾਰਟੀ ਦਾ ਝੰਡਾ ਬੁਲੰਦ ਕਰਨ ਲਈ ਦਿਨ ਰਾਤ ਇੱਕ ਕਰਨ ਦਾ ਪ੍ਰਣ ਕੀਤਾ ਗਿਆ। ਇਸ ਮੌਕੇ ਅਕਾਲੀ ਦਲ ਵਾਰਿਸ ਪੰਜਾਬ ਦੇ ਜੱਥੇਬੰਦੀ ਵਿਚ ਸ਼ਾਮਿਲ ਹੋਣਹਾਰ ਵਾਲੇ ਟਕਸਾਲੀ ਅਕਾਲੀ ਪਰਿਵਾਰ ਦੇ ਮੁੱਖੀ ਹਰਨੇਕ ਸਿੰਘ, ਹਰਜਿੰਦਰ ਸਿੰਘ, ਕਿਸਾਨ ਆਗੂ ਹਰਪਾਲ ਸਿੰਘ, ਕਿਸਾਨ ਆਗੂ ਕੁਲਵਿੰਦਰ ਸਿੰਘ, ਸੋਮਾ ਸਿੰਘ ਅਤੇ ਨੌਜਵਾਨਾਂ ਵਲੋਂ ਪੂਰਨ ਤੌਰ ’ਤੇ ਜਥੇਬੰਦੀ ਦਾ ਸਮਰਥਨ ਕੀਤਾ ਗਿਆ।
ਬੀਜਾ, 2 ਅਗਸਤ (ਕਸ਼ਮੀਰਾ ਸਿੰਘ ਬਗਲੀ)-ਸਿਆਸੀ ਖੇਤਰ ਦੀ ਨਾਮਵਰ, ਹਲਕੇ ਸਮਰਾਲਾ ਅੰਦਰ ਚੰਗਾ ਰਸੂਖ ਰੱਖਣ ਵਾਲੀ ਸ਼ਖ਼ਸੀਅਤ ਬਰਜਿੰਦਰ ਸਿੰਘ ਬਬਲੂ ਲੋਪੋਂ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸਪੁੱਤਰ ਇੰਦਰਜੀਤ ਸਿੰਘ ਲੋਪੋਂ ਸਾਬਕਾ ਚੇਅਰਮੈਨ ਕੇਂਦਰੀ ਬੈਂਕ ਲੁਧਿਆਣਾ ਨੇ ਆਪਣੇ ਸਾਥੀਆਂ ਨਾਲ ਹਲਕਾ ਸਮਰਾਲਾ ਅੰਦਰ ਅਕਾਲੀ ਦਲ ਵਾਰਿਸ ਪੰਜਾਬ ਦੇ ਨੂੰ 2027 ਦੀਆਂ ਚੋਣਾਂ ਲਈ ਮਜ਼ਬੂਤ ਕਰਨ ਲਈ ਵਿੱਢੀ ਮੁਹਿੰਮ ਤਹਿਤ ਪਿੰਡ ਰੁਪਾਲੋਂ ਵਿਖੇ ਕਈ ਪਰਿਵਾਰ ਭਾਈ ਅੰਮ੍ਰਿਤਪਾਲ ਸਿੰਘ ਦੀ ਅਗਵਾਈ ਵਾਲੀ ਪਾਰਟੀ ਵਿਚ ਸ਼ਾਮਿਲ ਹੋ ਕੇ ਪਾਰਟੀ ਦਾ ਝੰਡਾ ਬੁਲੰਦ ਕਰਨ ਲਈ ਦਿਨ ਰਾਤ ਇੱਕ ਕਰਨ ਦਾ ਪ੍ਰਣ ਕੀਤਾ ਗਿਆ। ਇਸ ਮੌਕੇ ਅਕਾਲੀ ਦਲ ਵਾਰਿਸ ਪੰਜਾਬ ਦੇ ਜੱਥੇਬੰਦੀ ਵਿਚ ਸ਼ਾਮਿਲ ਹੋਣਹਾਰ ਵਾਲੇ ਟਕਸਾਲੀ ਅਕਾਲੀ ਪਰਿਵਾਰ ਦੇ ਮੁੱਖੀ ਹਰਨੇਕ ਸਿੰਘ, ਹਰਜਿੰਦਰ ਸਿੰਘ, ਕਿਸਾਨ ਆਗੂ ਹਰਪਾਲ ਸਿੰਘ, ਕਿਸਾਨ ਆਗੂ ਕੁਲਵਿੰਦਰ ਸਿੰਘ, ਸੋਮਾ ਸਿੰਘ ਅਤੇ ਨੌਜਵਾਨਾਂ ਵਲੋਂ ਪੂਰਨ ਤੌਰ ’ਤੇ ਜਥੇਬੰਦੀ ਦਾ ਸਮਰਥਨ ਕੀਤਾ ਗਿਆ। ਇਸ ਮੌਕੇ ਬਰਜਿੰਦਰ ਸਿੰਘ ਲੋਪੋਂ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਸੰਦੀਪ ਸਿੰਘ ਹਲਕਾ ਇੰਚਾਰਜ ਪਾਇਲ ਨੇ ਸ਼ਾਮਿਲ ਹੋਏ ਵਰਕਰਾਂ ਨੂੰ ਸਿਰਪਾਓ ਪਾ ਕੇ ਸਨਮਾਨਿਤ ਕਰਦਿਆਂ ਆਖਿਆ ਕਿ ਦਿਨ-ਬਦਿਨ ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਦਾ ਕਾਫ਼ਲਾ ਵੱਡਾ ਹੁੰਦਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੂਰੇ ਪੰਜਾਬ ਦੇ ਲੋਕ ਇਹ ਮਹਿਸੂਸ ਕਰ ਰਹੇ ਹਨ ਕਿ ਪੰਜਾਬ ਦੇ ਹਿੱਤਾਂ ਦੀ ਰਾਖੀ ਕਰਨ ਅਤੇ ਪੰਜਾਬ ਦੇ ਝੰਡੇ ਨੂੰ ਬੁਲੰਦ ਕਰਨ ਲਈ ਇਕ ਖੇਤਰੀ ਪਾਰਟੀ ਦੀ ਜ਼ਰੂਰਤ ਹੈ ਕਿਉਂਕਿ ਜਿਹੜੀਆਂ ਬਾਕੀ ਪਾਰਟੀਆਂ ਹਨ, ਉਹ ਸਾਰੀਆਂ ਦਿੱਲੀ ਤੋਂ ਹੁਕਮ ਲੈ ਕੇ ਚੱਲਦੀਆਂ ਹਨ, ਪੰਜਾਬ ਦਾ ਭਲਾ ਖੇਤਰੀ ਪਾਰਟੀ ਹੀ ਕਰ ਸਕਦੀ ਹੈ। ਇਸ ਕਰ ਕੇ ਅੱਜ ਪੰਜਾਬ ਦੇ ਲੋਕ ਮਨ ਬਣਾ ਚੁੱਕੇ ਹਨ ਕਿ 2027 ਵਿਚ ਅੰਮ੍ਰਿਤਪਾਲ ਸਿੰਘ ਖਾਲਸਾ ਦੀ ਅਗਵਾਈ ਹੇਠ ਸੂਬੇ ਵਿਚ ਪੰਜਾਬ ਨਾਲ ਇਮਾਨਦਾਰੀ ਅਤੇ ਵਫਾਦਾਰੀ ਕਰਨ ਵਾਲੇ ਲੋਕਾਂ ਦੀ ਸਰਕਾਰ ਕਾਇਮ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਨਾ ਕੇਵਲ ਪੰਜਾਬ ਵਿਚ ਬਲਕਿ ਬਾਹਰਲੇ ਸਿੱਖਾਂ ਦੀ ਲੜਾਈ ਵੀ ਲੜ ਰਿਹਾ ਹੈ ਤੇ ਇਹ ਲੜਾਈ ਕੇਵਲ ਪੰਜਾਬੀਆਂ ਦੀ ਨਹੀਂ, ਇਹ ਸਿੱਖਾਂ ਦੀ ਹੋਂਦ ਦੀ ਲੜਾਈ ਹੈ। ਇਸ ਲਈ ਹਰ ਸਿੱਖ ਨੂੰ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ਦਾ ਸਾਥ ਦੇਣਾ ਚਾਹੀਦਾ ਹੈ। ਇਸ ਮੌਕੇ ਢਾਡੀ ਸੰਦੀਪ ਸਿੰਘ ਰੁਪਾਲੋਂ, ਜਗਮੋਹਨ ਸਿੰਘ, ਹਰਪਾਲ ਸਿੰਘ, ਹਰਵਿੰਦਰ ਸਿੰਘ, ਦਵਿੰਦਰ ਸਿੰਘ, ਲਵਪ੍ਰੀਤ ਸਿੰਘ, ਲਖਵੀਰ ਸਿੰਘ, ਜਤਿੰਦਰ ਸਿੰਘ, ਪਰਮਿੰਦਰ ਸਿੰਘ, ਗੁਰਪ੍ਰੀਤ ਸਿੰਘ, ਕੁਲਵਿੰਦਰ ਸਿੰਘ, ਤੇਜਵੰਤ, ਸੋਮਾ ਸਿੰਘ ਸਿੰਘ ਤੇ ਨਗਰ ਦੇ ਨੌਂਜਵਾਨ, ਬਜ਼ੁਰਗ, ਭੈਣਾਂ, ਮਾਤਾਵਾਂ ਨੇ ਸ਼ਿਰਕਤ ਕੀਤੀ। ਨਗਰ ਨਿਵਾਸੀਆਂ ਨੇ ਬਰਜਿੰਦਰ ਸਿੰਘ ਲੋਪੋਂ ਨੂੰ ਸਿਰਪਾਓ ਪਾ ਕੇ ਸਨਮਾਨਿਤ ਵੀ ਕੀਤਾ ਗਿਆ।