03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਆਗਮਨ ਪੁਰਬ ਸਮਾਗਮਾਂ ਵਿਚ ਪਹੁੰਚੀਆਂ ਸੰਗਤਾਂ ਦਾ ਧੰਨਵਾਦ ਕੀਤਾ

ਗੁਰੂਸਰ ਸੁਧਾਰ, 2 ਅਗਸਤ (ਧਾਲੀਵਾਲ) ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਗੁਰੂਸਰ ਸੁਧਾਰ ਦੀ ਧਰਤੀ ’ਤੇ ਚਰਨ ਪਾਉਣ ਦੀ ਖ਼ੁਸ਼ੀ ਵਿਚ ਕਰਵਾਏ ਗਏ ਤਿੰਨ ਰੋਜ਼ਾ ਸਾਲਾਨਾ ਸਮਾਗਮਾਂ ਦੌਰਾਨ ਹਜ਼ਾਰਾਂ ਦੀ ਤਾਦਾਦ ਵਿਚ ਪਹੁੰਚੀਆਂ ਸੰਗਤਾਂ ਦਾ ਗੁਰਦੁਆਰਾ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਗੁਰੂਸਰ ਸੁਧਾਰ ਦੇ ਮੈਨੇਜਰ ਅਮਰੀਕ ਸਿੰਘ ਦਿਓਲ ਨੇ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਮੈਂਬਰ ਸ਼੍ਰੋਮਣੀ ਕਮੇਟੀ ਜਥੇਦਾਰ ਜਗਜੀਤ ਸਿੰਘ ਤਲਵੰਡੀ ਦੀ ਦੇਖ ਰੇਖ ਹੇਠ ਮਨਾਏ ਇਨ੍ਹਾਂ ਸਮਾਗਮਾਂ ਵਿਚ ਹਾਜ਼ਰੀਆਂ ਭਰ ਕੇ ਸੰਗਤਾਂ ਨੇ ਮੀਰੀ ਪੀਰੀ ਦੇ ਮਾਲਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਪ੍ਰਤੀ ਅਥਾਹ ਸ਼ਰਧਾ ਤੇ ਸਤਿਕਾਰ ਦਾ ਪ੍ਰਗਟਾਵਾ ਕੀਤਾ ਹੈ।

ਜਗਰਾਉਂ 03-08-2026
ਗੁਰੂਸਰ ਸੁਧਾਰ, 2 ਅਗਸਤ (ਧਾਲੀਵਾਲ) ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਗੁਰੂਸਰ ਸੁਧਾਰ ਦੀ ਧਰਤੀ ’ਤੇ ਚਰਨ ਪਾਉਣ ਦੀ ਖ਼ੁਸ਼ੀ ਵਿਚ ਕਰਵਾਏ ਗਏ ਤਿੰਨ ਰੋਜ਼ਾ ਸਾਲਾਨਾ ਸਮਾਗਮਾਂ ਦੌਰਾਨ ਹਜ਼ਾਰਾਂ ਦੀ ਤਾਦਾਦ ਵਿਚ ਪਹੁੰਚੀਆਂ ਸੰਗਤਾਂ ਦਾ ਗੁਰਦੁਆਰਾ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਗੁਰੂਸਰ ਸੁਧਾਰ ਦੇ ਮੈਨੇਜਰ ਅਮਰੀਕ ਸਿੰਘ ਦਿਓਲ ਨੇ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਮੈਂਬਰ ਸ਼੍ਰੋਮਣੀ ਕਮੇਟੀ ਜਥੇਦਾਰ ਜਗਜੀਤ ਸਿੰਘ ਤਲਵੰਡੀ ਦੀ ਦੇਖ ਰੇਖ ਹੇਠ ਮਨਾਏ ਇਨ੍ਹਾਂ ਸਮਾਗਮਾਂ ਵਿਚ ਹਾਜ਼ਰੀਆਂ ਭਰ ਕੇ ਸੰਗਤਾਂ ਨੇ ਮੀਰੀ ਪੀਰੀ ਦੇ ਮਾਲਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਪ੍ਰਤੀ ਅਥਾਹ ਸ਼ਰਧਾ ਤੇ ਸਤਿਕਾਰ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਦੋਵਾਂ ਨਗਰਾਂ ਸੁਧਾਰ ਪੱਤੀ ਗਿੱਲ,ਪੱਤੀ ਧਾਲੀਵਾਲ ਦੀਆਂ ਗ੍ਰਾਮ ਪੰਚਾਇਤਾਂ, ਨਗਰ ਨਿਵਾਸੀਆਂ ਤੇ ਸਮੂਹ ਪਤਵੰਤੇ ਸੱਜਣਾਂ ਦਾ ਵੀ ਆਗਮਨ ਪੁਰਬ ਸਮਾਗਮਾਂ ਵਿਚ ਅਹਿਮ ਯੋਗਦਾਨ ਦੇਣ ਲਈ ਧੰਨਵਾਦ ਕੀਤਾ ਹੈ।
ਪਿਛਲੀ ਖ਼ਬਰ ਗੁਰਦੁਆਰਾ ਕਲਗੀਧਰ ਸਾਹਿਬ ਦੇ ਦਰਬਾਰ ਹਾਲ ਦੀ ਨੀਂਹ ਰੱਖੀ ਅਗਲੀ ਖ਼ਬਰ ਸਰਦਾਰ ਭਰਪੂਰ ਸਿੰਘ ਸਕੂਲ ਦੇ ਵਿਦਿਆਰਥੀ ਨੇ ਕੁਸ਼ਤੀ ਮੁਕਾਬਲੇ ’ਚ ਮੱਲਾਂ ਮਾਰੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।