03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਪਿੰਡ ਮਾਜਰੀ ਵਿਖੇ ਚੇਅਰਮੈਨ ਡਾ. ਤੇਜਪਾਲ ਸਿੰਘ ਗਿੱਲ ਨੇ ‘ਆਪ’ ਆਗੂਆਂ ਨਾਲ ਕੀਤੀ ਮੀਟਿੰਗ * ਕਿਹਾ ਸੂਬੇ ਦੇ ਲੋਕ ਮੁੜ ਤੋਂ ‘ਆਪ’ ਸਰਕਾਰ ਨੂੰ ਸੂਬੇ ਦੀ ਵਾਂਗਡੋਰ ਸੌਪਣਗੇ

ਚੌਂਕੀਮਾਨ, 2 ਅਗਸਤ (ਤੇਜਿੰਦਰ ਸਿੰਘ ਚੱਢਾ) ਪਿੰਡ ਮਾਜਰੀ ਵਿਖੇ ਸਾਬਕਾ ਸਰਪੰਚ ਪ੍ਰਧਾਨ ਪਰਮਿੰਦਰ ਸਿੰਘ ਮਾਜਰੀ ਦੇ ਗ੍ਰਹਿ ਵਿਖੇ ਪਨਗਰੇਨ ਦੇ ਚੇਅਰਮੈਨ ਡਾ. ਤੇਜਪਾਲ ਸਿੰਘ ਗਿੱਲ ਨੇ ਉਚੇਚੇ ਤੌਰ ’ਤੇ ਪਹੁੰਚ ਕੇ ‘ਆਪ’ ਆਗੂਆਂ ਨਾਲ ਮੀਟਿੰਗ ਕੀਤੀ ਤੇ 2027 ਦੀਆਂ ਵਿਧਾਨ ਸਭਾ ਚੋਣਾਂ ਬਾਰੇ ਵਿਚਾਰਾਂ ਕੀਤੀਆਂ।

ਅਜੀਤ ਡੈਸਕ 03-08-2026
ਚੌਂਕੀਮਾਨ, 2 ਅਗਸਤ (ਤੇਜਿੰਦਰ ਸਿੰਘ ਚੱਢਾ) ਪਿੰਡ ਮਾਜਰੀ ਵਿਖੇ ਸਾਬਕਾ ਸਰਪੰਚ ਪ੍ਰਧਾਨ ਪਰਮਿੰਦਰ ਸਿੰਘ ਮਾਜਰੀ ਦੇ ਗ੍ਰਹਿ ਵਿਖੇ ਪਨਗਰੇਨ ਦੇ ਚੇਅਰਮੈਨ ਡਾ. ਤੇਜਪਾਲ ਸਿੰਘ ਗਿੱਲ ਨੇ ਉਚੇਚੇ ਤੌਰ ’ਤੇ ਪਹੁੰਚ ਕੇ ‘ਆਪ’ ਆਗੂਆਂ ਨਾਲ ਮੀਟਿੰਗ ਕੀਤੀ ਤੇ 2027 ਦੀਆਂ ਵਿਧਾਨ ਸਭਾ ਚੋਣਾਂ ਬਾਰੇ ਵਿਚਾਰਾਂ ਕੀਤੀਆਂ। ਇਸ ਮੌਕੇ ਸਾਬਕਾ ਸਰਪੰਚ ਪਰਮਿੰਦਰ ਸਿੰਘ ਮਾਜਰੀ ਨੇ ਚੇਅਰਮੈਨ ਡਾ. ਤੇਜਪਾਲ ਸਿੰਘ ਗਿੱਲ ਦਾ ਪਿੰਡ ਪੁੱਜਣ ’ਤੇ ਫੁੱਲਾਂ ਦਾ ਗੁੱਲਦਸਤਾ ਦੇ ਕੇ ਰਸਮੀ ਸਵਾਗਤ ਕੀਤਾ। ਇਸ ਮੌਕੇ ਚੇਅਰਮੈਨ ਡਾ. ਤੇਜਪਾਲ ਸਿੰਘ ਗਿੱਲ ਨੇ ਕਿਹਾ ਕਿ ਸੂਬੇ ਦੇ ਲੋਕ ਮੁੱਖ ਮੰਤਰੀ ਭਗਵੰਤ ਮਾਨ ਨੁੰ ਮੁੜ ਤੋਂ ਸੂਬੇ ਦੀ ਵਾਂਗਡੋਰ ਸੌਪਣ ਲਈ 2027 ਦੀ ਬੇਸਬਰੀ ਨਾਲ ਉਡੀਕ ਕਰ ਰਹੇ ਹਨ। ਜਿਸ ਦਾ ਕਾਰਨ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਚੋਣ ਸਮੇਂ ਕੀਤੇ ਸਾਰੇ ਵਾਅਦਿਆਂ ਨੂੰ ਪੂਰਾ ਕਰਨਾ ਹੈ ਤੇ ਲੋਕਾਂ ਨੂੰ ਬੁਨਿਆਦੀ ਸ੍ਹੂਹਲਤਾਂ ਮੁਹੱਈਆਂ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਕੋਲ ਕੋਈ ਮੁੱਦਾ ਨਾ ਹੋਣ ਕਾਰਨ ਸਿਰਫ਼ ਸੁਰਖੀਆਂ ਵਿਚ ਬਣੇ ਰਹਿਣ ਲਈ ‘ਆਪ’ ਸਰਕਾਰ ਤੇ ਬੇ-ਬੁਨਿਆਦ ਅਰੋਪ ਲਗਾਏ ਜਾ ਰਹੇ ਹਨ, ਪਰ ਸੂਬੇ ਦੇ ਲੋਕ ਸਭ ਜਾਣਦੇ ਹਨ ਤੇ ਉਹ ਡੱਟ ਕੇ ‘ਆਪ’ ਸਰਕਾਰ ਨਾਲ ਖੜ੍ਹੇ ਹਨ।ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਸਰਕਾਰੀ ਸਕੂਲਾਂ ਵਿਚ ਸਿੱਖਿਆ ਦਾ ਮਿਆਰ ਉੱਚਾ ਕੀਤਾ ਹੈ ਤੇ ਸਿਹਤ ਸਹੂਲਤਾਂ ਨੂੰ ਬਿਹਤਰ ਬਣਾ ਕੇ ਲੋਕਾਂ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਸਹੂਲਤ ਦਿੱਤੀ ਹੈ ਤੇ ਸਰਕਾਰ ਨੇ ਹੋਰ ਵੀ ਅਨੇਕਾਂ ਕੰਮ ਕੀਤੇ ਹਨ ਜੋ ਲੋਕਾਂ ਦੇ ਸਾਹਮਣੇ ਹਨ। ਇਸ ਮੌਕੇ ਸਾਬਕਾ ਸਰਪੰਚ ਪਰਮਿੰਦਰ ਸਿੰਘ ਮਾਜਰੀ ਦੀ ਅਗਵਾਈ ਵਿਚ ਪਤਵੰਤੇ ਸੱਜਣਾਂ ਨੇ ਚੇਅਰਮੈਨ ਡਾ. ਤੇਜਪਾਲ ਸਿੰਘ ਗਿੱ ਲ ਸਮੇਤ ਸਾਬਕਾ ਸਰਪੰਚ ਹਰਬੰਸ ਸਿੰਘ ਬਿੱਲੂ ਖੰਜਰਵਾਲ,’ਆਪ’ ਆਗੂ ਬੇਅੰਤ ਸਿੰਘ ਬਾਸੀਆਂ, ਸਮਾਜ ਸੇਵੀ ਗੁਰਸੇਵਕ ਸਿੰਘ ਤੂਰ ਸਵੱਦੀ ਤੇ ਸਰਪੰਚ ਮਨਿੰਦਰ ਸਿੰਘ ਗਿੱਲ ਸੁਧਾਰ ਦਾ ਸਨਮਾਨ ਵੀ ਕੀਤਾ। ਇਸ ਮੌਕੇ ਅ ਮਨਦੀਪ ਸਿੰਘ ਮਾਜਰੀ, ਗਗਨਦੀਪ ਸਿੰਘ ਮਾਜਰੀ, ਲਖਵਿੰਦਰ ਸਿੰਘ, ਰਾਜਕਮਲ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਬੀਬੀ ਜਸਵੀਰ ਕੌਰ ਸਿੱਧਵਾਂ ਕਲਾਂ ਨਹੀਂ ਰਹੇ- ਸਸਕਾਰ ਭਲਕੇ ਅਗਲੀ ਖ਼ਬਰ ਸਵ.ਦਰਸ਼ਨ ਸਿੰਘ ਗਿੱਲ ਦੇ ਨਮਿਤ ਅੰਤਿਮ ਅਰਦਾਸ ਮੌਕੇ ਸ਼ਰਧਾਂਜਲੀਆਂ ਭੇਟ ਐਸ. ਐਚ. ਓ. ਰਾਜਵੰਤ ਸਿੰਘ ਗਿੱਲ ਦੇ ਪਿਤਾ ਦੇ ਸ਼ਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।