03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਸ਼ਤਾਬਗੜ੍ਹ ’ਚ ਵੱਖ-ਵੱਖ ਪਾਰਟੀਆਂ ਨੂੰ ਅਲਵਿਦਾ ਕਹਿ ਅੱਧੀ ਦਰਜਨ ਦੇ ਕਰੀਬ ਵਿਅਕਤੀ ਸ਼੍ਰੋਮਣੀ ਅਕਾਲੀ ਦਲ (ਬ) ’ਚ ਹੋਏ ਸ਼ਾਮਿਲ

ਮਾਛੀਵਾੜਾ ਸਾਹਿਬ, 2 ਅਗਸਤ (ਰਾਜਦੀਪ ਸਿੰਘ ਅਲਬੇਲਾ)-ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਜਿਵੇਂ-ਜਿਵੇਂ ਨਜ਼ਦੀਕ ਆ ਰਹੀਆਂ ਹਨ ਸਮੁੱਚੇ ਪੰਜਾਬ ਦੇ ਲੋਕਾਂ ਦਾ ਰੁਝਾਨ ਸ਼੍ਰੋਮਣੀ ਅਕਾਲੀ ਦਲ ਵੱਲ ਹੋ ਰਿਹਾ ਹੈ, ਇਸ ਦਾ ਪ੍ਰਮੁੱਖ ਕਾਰਨ ਸਾਲ 2022 ‘ਚ ਪੰਜਾਬ ਦੇ ਲੋਕਾਂ ਨੂੰ ਝੂਠੇ ਸਬਜ਼ਬਾਗ ਦਿਖਾ ਕੇ ਸੱਤਾ ਹਾਸਲ ਕਰਨ ਵਾਲੀ ਆਮ ਆਦਮੀ ਪਾਰਟੀ ਦੀ ਅਸਲੀਅਤ ਹੁਣ ਪੰਜਾਬ ਦੇ ਲੋਕ ਜਾਣ ਚੁੱਕੇ ਹਨ। ਜਿਨ੍ਹਾਂ ਨੇ ਪੂਰੇ ਪੰਜਾਬ ਨੂੰ ਕਰਜ਼ੇ ‘ਚ ਡੋਬ ਦਿੱਤਾ ਹੈ ਅਤੇ ਅਮਨ ਕਾਨੂੰਨ ਦੀ ਮਾੜੀ ਸਥਿਤੀ ਸਾਡੇ ਸਭ ਦੇ ਸਾਹਮਣੇ ਹੈ।

8 ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਪੰਜਾਬ ਦਾ ਭਲਾ ਲੋਚਿਆ ਹੈ ਜਦਕਿ ‘ਆਪ’ ਨੇ ਪੂਰੀ ਤਰ੍ਹਾਂ ਲੁੱਟ ਮਚਾਈ ਹੋਈ ਹੈ-ਢਿੱਲੋਂ 03-08-2026
ਮਾਛੀਵਾੜਾ ਸਾਹਿਬ, 2 ਅਗਸਤ (ਰਾਜਦੀਪ ਸਿੰਘ ਅਲਬੇਲਾ)-ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਜਿਵੇਂ-ਜਿਵੇਂ ਨਜ਼ਦੀਕ ਆ ਰਹੀਆਂ ਹਨ ਸਮੁੱਚੇ ਪੰਜਾਬ ਦੇ ਲੋਕਾਂ ਦਾ ਰੁਝਾਨ ਸ਼੍ਰੋਮਣੀ ਅਕਾਲੀ ਦਲ ਵੱਲ ਹੋ ਰਿਹਾ ਹੈ, ਇਸ ਦਾ ਪ੍ਰਮੁੱਖ ਕਾਰਨ ਸਾਲ 2022 ‘ਚ ਪੰਜਾਬ ਦੇ ਲੋਕਾਂ ਨੂੰ ਝੂਠੇ ਸਬਜ਼ਬਾਗ ਦਿਖਾ ਕੇ ਸੱਤਾ ਹਾਸਲ ਕਰਨ ਵਾਲੀ ਆਮ ਆਦਮੀ ਪਾਰਟੀ ਦੀ ਅਸਲੀਅਤ ਹੁਣ ਪੰਜਾਬ ਦੇ ਲੋਕ ਜਾਣ ਚੁੱਕੇ ਹਨ। ਜਿਨ੍ਹਾਂ ਨੇ ਪੂਰੇ ਪੰਜਾਬ ਨੂੰ ਕਰਜ਼ੇ ‘ਚ ਡੋਬ ਦਿੱਤਾ ਹੈ ਅਤੇ ਅਮਨ ਕਾਨੂੰਨ ਦੀ ਮਾੜੀ ਸਥਿਤੀ ਸਾਡੇ ਸਭ ਦੇ ਸਾਹਮਣੇ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪਰਮਜੀਤ ਸਿੰਘ ਢਿੱਲੋਂ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਲੁਧਿਆਣਾ ਦਿਹਾਤੀ ਅਤੇ ਹਲਕਾ ਇੰਚਾਰਜ ਸਮਰਾਲਾ ਵਲੋਂ ਪਿੰਡ ਸ਼ਤਾਬਗੜ੍ਹ ਵਿਖੇ ਪਿੰਡ ਦੇ ਸਰਪੰਚ ਮਨਜੀਤ ਸਿੰਘ ਦੀ ਪ੍ਰੇਰਨਾ ਸਦਕਾ ਪਿੰਡ ਦੇ ਅੱਧੀ ਦਰਜਨ ਦੇ ਕਰੀਬ ਵਿਅਕਤੀ ਜੋ ਦੂਸਰੀਆਂ ਪਾਰਟੀਆਂ ਨੂੰ ਅਲਵਿਦਾ ਕਹਿ ਕੇ ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਲ ਹੋਣ ਮੌਕੇ ਕਰਵਾਏ ਸਮਾਗਮ ਦੌਰਾਨ ਕੀਤਾ ਗਿਆ। ਹਲਕਾ ਇੰਚਾਰਜ ਪਰਮਜੀਤ ਸਿੰਘ ਢਿੱਲੋਂ ਦੀ ਅਗਵਾਈ ਹੇਠ ਕਰਵਾਏ ਸਮਾਗਮ ‘ਚ ਨਵਤੇਜ ਸਿੰਘ ਖੱਟਰਾਂ, ਜਥੇਦਾਰ ਹਰਪਾਲ ਸਿੰਘ ਜੱਲ੍ਹਾ, ਜਥੇਦਾਰ ਹਰਦੀਪ ਸਿੰਘ ਬਹਿਲੋਲਪੁਰ ਅਤੇ ਜਥੇਦਾਰ ਮਹਿੰਦਰ ਸਿੰਘ ਈਸਾਪੁਰ ਵਿਸ਼ੇਸ਼ ਤੌਰ ‘ਤੇ ਪੁੱਜੇ, ਜਿਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਦੀਆਂ ਲੋਕ ਪੱਖੀ ਨੀਤੀਆਂ ਬਾਰੇ ਚਾਨਣਾ ਪਾਇਆ ਅਤੇ ਆਮ ਲੋਕਾਂ ਨੂੰ ਇਸ ਵਾਰ ਹੋਰ ਪਾਰਟੀਆਂ ਦੇ ਝੂਠੇ ਝਾਂਸੇ ਵਿੱਚ ਨਾ ਹੋਣ ਲਈ ਪ੍ਰੇਰਿਤ ਕੀਤਾ। ਸਮਾਗਮ ਦੌਰਾਨ ਪਿੰਡ ਸ਼ਤਾਬਗੜ੍ਹ ਦੇ ਭਾਗ ਸਿੰਘ, ਹਰਬਖ਼ਸ਼ ਸਿੰਘ, ਗੁਰਨਾਮ ਸਿੰਘ, ਸਤਨਾਮ ਸਿੰਘ, ਗਿਆਨ ਸਿੰਘ, ਕੁਲਦੀਪ ਸਿੰਘ ਮਨੀ ਹੋਰ ਰਾਜਸੀ ਪਾਰਟੀਆਂ ਨੂੰ ਅਲਵਿਦਾ ਕਹਿ ਕੇ ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਲ ਹੋ ਗਏ। ਇਸ ਮੌਕੇ ਅਕਾਲੀ ਦਲ ਵਿਚ ਸ਼ਾਮਲ ਹੋਏ ਵਿਅਕਤੀਆਂ ਨੇ ਕਿਹਾ ਕਿ ਹਲਕਾ ਸਮਰਾਲਾ ‘ਚ ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦਾ ਪੂਰਾ ਬੋਲ ਬਾਲਾ ਹੈ, ਹਲਕਾ ਇੰਚਾਰਜ ਪਰਮਜੀਤ ਸਿੰਘ ਢਿੱਲੋਂ ਦੇ ਨਿੱਘੇ ਸੁਭਾਅ ਸਦਕਾ ਹਲਕੇ ਦੇ ਵੋਟਰ ਅਤੇ ਨੌਜਵਾਨ ਉਨ੍ਹਾਂ ਦੀ ਸ਼ਖ਼ਸੀਅਤ ਤੋਂ ਪੂਰੀ ਤਰ੍ਹਾਂ ਪ੍ਰਭਾਵਿਤ ਹਨ, ਆਉਂਦੇ ਦਿਨਾਂ ਅੰਦਰ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਣ ਵਾਲੇ ਵਿਅਕਤੀਆਂ ਦਾ ਰੁਝਾਨ ਹੋਰ ਜ਼ਿਆਦਾ ਵਧੇਗਾ। ਉਨ੍ਹਾਂ ਵਾਅਦਾ ਕੀਤਾ ਕਿ ਉਹ ਸਮਰਾਲਾ ਹਲਕੇ ਤੋਂ ਪਰਮਜੀਤ ਸਿੰਘ ਢਿੱਲੋਂ ਨੂੰ ਭਾਰੀ ਬਹੁਮਤ ਨਾਲ ਜਿਤਾ ਕੇ ਵਿਧਾਨ ਸਭਾ ਵਿਚ ਭੇਜਿਆ ਜਾਵੇਗਾ। ਇਸ ਮੌਕੇ ਪਿੰਡ ਦੇ ਪਤਵੰਤੇ ਸੱਜਣਾਂ ਵਿੱਚ ਮਹਿੰਦਰ ਸਿੰਘ ਸਾਬਕਾ ਸਰਪੰਚ, ਸੁਰਜੀਤ ਸਿੰਘ ਨੰਬਰਦਾਰ, ਰਾਣਾ ਪ੍ਰਤਾਪ ਸਿੰਘ, ਜਰਨੈਲ ਸਿੰਘ, ਗੁਰਦੀਪ ਸਿੰਘ, ਕਰਨੈਲ ਸਿੰਘ ਫ਼ੌਜੀ, ਜਸਵੰਤ ਸਿੰਘ, ਨੰਬਰਦਾਰ ਪਾਲ ਸਿੰਘ, ਸ਼ੇਰ ਸਿੰਘ ਦੁਲੋਂ ਆਦਿ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ, ਅਹੁਦੇਦਾਰ ਅਤੇ ਵਰਕਰ ਵੱਡੀ ਗਿਣਤੀ ਵਿਚ ਹਾਜ਼ਰ ਸਨ।
ਪਿਛਲੀ ਖ਼ਬਰ ਪਿੰਡ ਪੋਹੀੜ ਵਿਖੇ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ਦੇ ਹੱਕ ਵਿਚ ਵਿਸ਼ਾਲ ਇਕੱਤਰਤਾ ਪੰਜਾਬ , ਪੰਜਾਬੀ ਅਤੇ ਪੰਜਾਬੀਅ... ਅਗਲੀ ਖ਼ਬਰ ਗੁ: ਮੰਜੀ ਸਾਹਿਬ ਕੋਟਾਂ ਵਿਖੇ ਅਕਾਲੀ ਦਲ ਦੀ ਚਾਰਾਂ ਹਲਕਿਆਂ ਦੀ ਮੀਟਿੰਗ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।