04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਰਾਏਕੋਟ ਦੇ ਨੰਬਰਦਾਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਪ੍ਰਗਟਾਇਆ ਰੋਸ

ਰਾਏਕੋਟ, 3 ਅਗਸਤ (ਬਲਵਿੰਦਰ ਸਿੰਘ ਲਿੱਤਰ) ਪੰਜਾਬ ਨੰਬਰਦਾਰ ਯੂਨੀਅਨ ਤਹਿਸੀਲ ਰਾਏਕੋਟ ਦੀ ਮਹੀਨਾਵਾਰ ਮੀਟਿੰਗ ਪ੍ਰਧਾਨ ਸੁਖਪਾਲ ਸਿੰਘ ਗੋਂਦਵਾਲ ਅਤੇ ਜਨਰਲ ਸਕੱਤਰ ਸੂਬੇਦਾਰ ਪਾਲ ਸਿੰਘ ਰਾਏਕੋਟ ਦੀ ਅਗਵਾਈ ਹੇਠ ਤਹਿਸੀਲ ਕੰਪਲੈਕਸ ਰਾਏਕੋਟ ਵਿਖੇ ਹੋਈ। ਮੀਟਿੰਗ ਦੌਰਾਨ ਵੱਡੀ ਗਿਣਤੀ ’ਚ ਇਲਾਕੇ ਦੇ ਨੰਬਰਦਾਰਾਂ ਨੇ ਸ਼ਿਰਕਤ ਕੀਤੀ ਅਤੇ ਪਿਛਲੇ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਲੈ ਕੇ ਸਰਕਾਰ ਵਿਰੁੱਧ ਰੋਸ ਪ੍ਰਗਟਾਇਆ।

ਅਜੀਤ ਡੈਸਕ 04-08-2026
ਰਾਏਕੋਟ, 3 ਅਗਸਤ (ਬਲਵਿੰਦਰ ਸਿੰਘ ਲਿੱਤਰ) ਪੰਜਾਬ ਨੰਬਰਦਾਰ ਯੂਨੀਅਨ ਤਹਿਸੀਲ ਰਾਏਕੋਟ ਦੀ ਮਹੀਨਾਵਾਰ ਮੀਟਿੰਗ ਪ੍ਰਧਾਨ ਸੁਖਪਾਲ ਸਿੰਘ ਗੋਂਦਵਾਲ ਅਤੇ ਜਨਰਲ ਸਕੱਤਰ ਸੂਬੇਦਾਰ ਪਾਲ ਸਿੰਘ ਰਾਏਕੋਟ ਦੀ ਅਗਵਾਈ ਹੇਠ ਤਹਿਸੀਲ ਕੰਪਲੈਕਸ ਰਾਏਕੋਟ ਵਿਖੇ ਹੋਈ।ਮੀਟਿੰਗ ਦੌਰਾਨ ਵੱਡੀ ਗਿਣਤੀ ’ਚ ਇਲਾਕੇ ਦੇ ਨੰਬਰਦਾਰਾਂ ਨੇ ਸ਼ਿਰਕਤ ਕੀਤੀ ਅਤੇ ਪਿਛਲੇ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਲੈ ਕੇ ਸਰਕਾਰ ਵਿਰੁੱਧ ਰੋਸ ਪ੍ਰਗਟਾਇਆ। ਇਸ ਮੌਕੇ ਪ੍ਰਧਾਨ ਸੁਖਪਾਲ ਸਿੰਘ ਗੋਂਦਵਾਲ, ਮੀਤ ਪ੍ਰਧਾਨ ਪ੍ਰੀਤਮ ਸਿੰਘ ਰਟੌਲ ਅਤੇ ਜਨਰਲ ਸਕੱਤਰ ਸੂਬੇਦਾਰ ਪਾਲ ਸਿੰਘ ਰਾਏਕੋਟ ਨੇ ਸੰਬੋਧਨ ਕਰਦਿਆਂ ਨੰਬਰਦਾਰਾਂ ਦੀ ਮੁੱਖ ਮੰਗ- ਨੰਬਰਦਾਰੀ ਜੱਦੀ-ਪੁਸ਼ਤੀ ਕਰਨ ਦਾ ਮੁੱਦਾ ਗੰਭੀਰਤਾ ਨਾਲ ਉਠਾਇਆ। ਉਨ੍ਹਾਂ ਮੰਗ ਕੀਤੀ ਕਿ ਕਿਸੇ ਵੀ ਨੰਬਰਦਾਰ ਦੀ ਮੌਤ ਤੋਂ ਬਾਅਦ ਉਸ ਦੇ ਲੜਕੇ ਨੂੰ ਹੀ ਬਿਨ੍ਹਾਂ ਕਿਸੇ ਦੇਰੀ ਦੇ ਨੰਬਰਦਾਰ ਨਿਯੁਕਤ ਕੀਤਾ ਜਾਵੇ। ਇਸ ਤੋਂ ਇਲਾਵਾ ਮਹਿੰਗਾਈ ਦੇ ਦੌਰ ਨੂੰ ਦੇਖਦਿਆਂ ਨੰਬਰਦਾਰਾਂ ਦਾ ਮਹੀਨਾਵਾਰ ਮਾਣਭੱਤਾ 1500 ਰੁਪਏ ਤੋਂ ਵਧਾ ਕੇ 10 ਹਜ਼ਾਰ ਰੁਪਏ ਪ੍ਰਤੀ ਮਹੀਨਾ ਕਰਨ ਦੀ ਜ਼ੋਰਦਾਰ ਮੰਗ ਕੀਤੀ ਗਈ। ਪੰਜਾਬ ਨੰਬਰਦਾਰ ਯੂਨੀਅਨ ਦੇ ਆਗੂਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਅਪੀਲ ਕਰਦਿਆਂ ਕਿਹਾ ਕਿ ਸਰਕਾਰ ਦੇ ਸਾਢੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਪੰਜਾਬ ਦੇ ਨੰਬਰਦਾਰਾਂ ਦੀਆਂ ਮੰਗਾਂ ਜਿਉਂ ਦੀਆਂ ਤਿਉਂ ਅਧੂਰੀਆਂ ਪਈਆਂ ਹਨ, ਜਦਕਿ ਸਰਕਾਰ ਵਾਰ-ਵਾਰ ਮੀਟਿੰਗਾਂ ਦਾ ਸਮਾਂ ਦੇ ਕੇ ਕੇਵਲ ਟਾਲ-ਮਟੋਲ ਦੀ ਨੀਤੀ ਅਪਣਾ ਰਹੀ ਹੈ, ਪਰ ਅਸਲ ਵਿਚ ਮੰਗਾਂ ਲਾਗੂ ਨਹੀਂ ਕੀਤੀਆਂ ਜਾ ਰਹੀਆਂ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਜਲਦ ਤੋਂ ਜਲਦ ਇਨ੍ਹਾਂ ਹੱਕੀ ਮੰਗਾਂ ਨੂੰ ਪ੍ਰਵਾਨ ਕਰਕੇ ਨੰਬਰਦਾਰਾਂ ਨੂੰ ਵੱਡੀ ਰਾਹਤ ਦੇਵੇ। ਮੀਟਿੰਗ ਉਪਰੰਤ ਔਰਤ ਵਿੰਗ ਦੀ ਪ੍ਰਧਾਨ ਬੀਬੀ ਕੁਲਵੰਤ ਕੌਰ ਧਾਲੀਵਾਲ ਰੱਤੋਵਾਲ ਦੀ ਅਗਵਾਈ ਹੇਠ ਤੀਆਂ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਤਹਿਸੀਲ ਰਾਏਕੋਟ ਨਾਲ ਸਬੰਧਿਤ ਨੰਬਰਦਾਰੀ ਦੀਆਂ ਜ਼ਿੰਮੇਵਾਰੀਆਂ ਨਿਭਾਅ ਰਹੀਆਂ ਲੜਕੀਆਂ ਤੇ ਔਰਤਾਂ ਨੂੰ ਫ਼ੁੱਲਕਾਰੀਆਂ ਦੇ ਕੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਦਰਸ਼ਨ ਸਿੰਘ ਜਲਾਲਦੀਵਾਲ, ਬਾਵਾ ਸਿੰਘ ਗਿੱਲ, ਸਿਮਰਜੀਤ ਸਿੰਘ ਜਲਾਲਦੀਵਾਲ, ਅਵਤਾਰ ਸਿੰਘ ਲੋਹਟਬੱਦੀ, ਕਰਨੈਲ ਸਿੰਘ ਭੈਣੀ ਰੋੜ੍ਹਾ, ਸੁਖਦੀਪ ਸਿੰਘ, ਬਲਵੰਤ ਸਿੰਘ ਬਿੰਜਲ, ਨਿਰਮਲ ਸਿੰਘ, ਮਨਜੀਤ ਸਿੰਘ, ਸਿਕੰਦਰ ਸਿੰਘ ਰਾਜਗੜ੍ਹ, ਜਗਤਾਰ ਸਿੰਘ ਪੱਖੋਵਾਲ, ਜਗਦੇਵ ਸਿੰਘ ਨੱਥੋਵਾਲ, ਹਰੀ ਸਿੰਘ ਰਾਏਕੋਟ, ਕੁਲਵੰਤ ਕੌਰ ਧਾਲੀਵਾਲ ਰੱਤੋਵਾਲ, ਪਰਮਜੀਤ ਕੌਰ ਜੌਹਲਾਂ, ਸੁਖਵਿੰਦਰ ਕੌਰ, ਜਸਵੀਰ ਕੌਰ ਤਾਜਪੁਰ, ਕੁਲਦੀਪ ਕੌਰ ਰੱਤੋਵਾਲ, ਬਲਜੀਤ ਸਿੰਘ ਉਮਰਪੁਰਾ, ਰਛਪਾਲ ਸਿੰਘ ਬੁਰਜ ਹਰੀ ਸਿੰਘ, ਅਵਤਾਰ ਸਿੰਘ ਰਾਏਕੋਟ, ਸੁਖਜੀਤ ਸਿੰਘ, ਅਮਰੀਕ ਸਿੰਘ ਅਕਾਲਗੜ੍ਹ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਗਿੱਲ ਇੰਚਾਰਜ ਹਰਪ੍ਰੀਤ ਸਿੰਘ ਸਿੰਮਕ ਵਲੋਂ ਵਰਕਰਾਂ ਨਾਲ ਮੀਟਿੰਗਾਂ ਦਾ ਸਿਲਸਿਲਾ ਤੇਜ... ਅਗਲੀ ਖ਼ਬਰ ਦੀ ਭੈਣੀ ਬੜਿੰਗਾ ਬਹੁਮੰਤਵੀ ਖੇਤੀਬਾੜੀ ਸਹਿਕਾਰੀ ਸਭਾ ਦੀ ਕਮੇਟੀ ਦੀ ਚੋਣ ਦੌਰਾਨ ਆਮ ਆਦਮੀ ਪਾਰਟੀ ਦਾ ਕਬਜ਼ਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।