04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਵਿਧਾਨ ਸਭਾ ਸੈਸ਼ਨ ਦੌਰਾਨ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਨੇ ਜਗਰਾਉਂ ਹਲਕੇ ਦੀਆਂ ਸਿਹਤ ਸਹੂਲਤਾਂ ਸੰਬੰਧੀ ਮੰਗਾਂ ਰੱਖੀਆਂ

ਜਗਰਾਉਂ, 3 ਅਗਸਤ (ਸ਼ਮਸ਼ੇਰ ਸਿੰਘ ਗਾਲਿਬ)-ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਸੈਸ਼ਨ ਦੌਰਾਨ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਨੇ ਜਗਰਾਉਂ ਹਲਕੇ ਦੇ ਵਿਕਾਸ ਅਤੇ ਸਿਹਤ ਸਹੂਲਤਾਂ ਨਾਲ ਸਬੰਧਤ ਕਈ ਅਹਿਮ ਮੰਗਾਂ ਰੱਖੀਆਂ। ਉਨ੍ਹਾਂ ਸਿਹਤ ਮੰਤਰੀ ਡਾ: ਬਲਬੀਰ ਸਿੰਘ ਤੋਂ ਸਿਵਲ ਹਸਪਤਾਲ ਹਠੂਰ ਲਈ ਦੋ ਐੱਮ.

ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਪਹਿਲੇ ਦਿਨ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਜਗਰਾਉਂ ਹਲਕੇ ਦੀਆਂ ਮੰਗਾਂ ਉਠਾਉਣ ਸਮੇਂ। ਅਜੀਤ ਤਸਵੀਰ 04-08-2026
ਜਗਰਾਉਂ, 3 ਅਗਸਤ (ਸ਼ਮਸ਼ੇਰ ਸਿੰਘ ਗਾਲਿਬ)-ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਸੈਸ਼ਨ ਦੌਰਾਨ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਨੇ ਜਗਰਾਉਂ ਹਲਕੇ ਦੇ ਵਿਕਾਸ ਅਤੇ ਸਿਹਤ ਸਹੂਲਤਾਂ ਨਾਲ ਸਬੰਧਤ ਕਈ ਅਹਿਮ ਮੰਗਾਂ ਰੱਖੀਆਂ। ਉਨ੍ਹਾਂ ਸਿਹਤ ਮੰਤਰੀ ਡਾ: ਬਲਬੀਰ ਸਿੰਘ ਤੋਂ ਸਿਵਲ ਹਸਪਤਾਲ ਹਠੂਰ ਲਈ ਦੋ ਐੱਮ.ਬੀ.ਬੀ.ਐੱਸ. ਡਾਕਟਰਾਂ ਦੀ ਤੁਰੰਤ ਨਿਯੁਕਤੀ ਦੀ ਮੰਗ ਕੀਤੀ ਤਾਂ ਜੋ ਇਲਾਕੇ ਦੇ ਲੋਕਾਂ ਨੂੰ ਸਮੇਂ ਸਿਰ ਸਿਹਤ ਸੇਵਾਵਾਂ ਮਿਲ ਸਕਣ। ਇਸ ਤੋਂ ਇਲਾਵਾ ਸਿੱਧਵਾਂ ਬੇਟ ਹਸਪਤਾਲ ਲਈ ਨਵੀਂ ਇਮਾਰਤ ਦੀ ਉਸਾਰੀ ਕਰਨ ਦੀ ਮੰਗ ਵੀ ਰੱਖੀ ਗਈ। ਬੀਬੀ ਮਾਣੂੰਕੇ ਨੇ ਸਿਵਲ ਹਸਪਤਾਲ ਜਗਰਾਉਂ ਵਿੱਚ ਅੱਖਾਂ ਦੇ ਮਾਹਿਰ ਡਾਕਟਰ, ਚਮੜੀ ਰੋਗਾਂ ਦੇ ਮਾਹਿਰ ਡਾਕਟਰ ਅਤੇ ਜਨਰਲ ਸਰਜਨ ਦੀਆਂ ਅਸਾਮੀਆਂ ਭਰਨ ਦੀ ਵੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਇਨ੍ਹਾਂ ਮਾਹਿਰ ਡਾਕਟਰਾਂ ਦੀ ਘਾਟ ਕਾਰਨ ਲੋਕਾਂ ਨੂੰ ਇਲਾਜ ਲਈ ਦੂਰ-ਦੁਰਾਡੇ ਦੇ ਹਸਪਤਾਲਾਂ ਦਾ ਰੁਖ ਕਰਨਾ ਪੈਂਦਾ ਹੈ। ਇਸ ਮੌਕੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਵਿਧਾਇਕਾ ਵੱਲੋਂ ਰੱਖੀਆਂ ਮੰਗਾਂ ਨੂੰ ਧਿਆਨ ਨਾਲ ਸੁਣਿਆ ਅਤੇ ਹਲਕੇ ਦੇ ਲੋਕਾਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦਿਆਂ ਇੰਨ੍ਹਾਂ ਮੰਗਾਂ ਨੂੰ ਹੱਲ ਕਰਨ ਦਾ ਭਰੋਸਾ ਦਿੱਤਾ। ਇਸ ਸਮੇਂ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਨੇ ਕਿਹਾ ਕਿ ਉਨ੍ਹਾਂ ਦਾ ਟੀਚਾ ਹਲਕੇ ਦੇ ਹਰ ਨਾਗਰਿਕ ਨੂੰ ਉੱਚ ਪੱਧਰੀ ਅਤੇ ਮਿਆਰੀ ਸਿਹਤ ਸਹੂਲਤਾਂ ਉਪਲੱਬਧ ਕਰਵਾਉਣਾ ਹੈ ਅਤੇ ਇਸ ਲਈ ਉਹ ਲਗਾਤਾਰ ਯਤਨਸ਼ੀਲ ਹਨ। ਇਸ ਮੌਕੇ ਵਿਧਾਇਕਾ ਬੀਬੀ ਮਾਣੂੰਕੇ ਨੇ ਜਗਰਾਉਂ ਹਲਕੇ ਦੇ ਸਰਕਾਰੀ ਹਸਪਤਾਲਾਂ ਦੇ ਵਿਕਾਸ ਲਈ ਸਿਹਤ ਵਿਭਾਗ ਵੱਲੋਂ ਕੀਤੇ ਜਾ ਰਹੇ ਕਾਰਜਾਂ ਲਈ ਸਿਹਤ ਮੰਤਰੀ ਦਾ ਧੰਨਵਾਦ ਕੀਤਾ।
ਪਿਛਲੀ ਖ਼ਬਰ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭਾਜਪਾ ਨੇ ਸਮਰਸਤਾ ਸੰਕਲਪ ਅਭਿਆਨ ਤਹਿਤ ਵਾਰਾਨਸੀ ਤੋਂ ਕਲਸ਼ ਲਿਆ... ਅਗਲੀ ਖ਼ਬਰ ਮਾਤਾ ਨੈਣਾ ਦੇਵੀ ਲੰਗਰ ਕਮੇਟੀ ਵਲੋਂ ਝੰਡੇ ਦੀ ਸ਼ੋਭਾ ਯਾਤਰਾ ਸਜਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।