06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਲੋੜਵੰਦ ਪਰਿਵਾਰਾਂ ਤੱਕ ਪਾਰਦਰਸ਼ੀ ਢੰਗ ਨਾਲ ਸਰਕਾਰੀ ਸਹੂਲਤਾਂ ਪਹੁੰਚਾਉਣ ਲਈ ‘ਮਾਨ ਸਰਕਾਰ’ ਵਚਨਬੱਧ– ਵਿਧਾਇਕ ਗਿਆਸਪੁਰਾ ਪਿੰਡ ਕਟਾਹਰੀ ਵਿਖੇ ਨਵੇਂ ਕਿਊ ਆਰ ਕੋਡ ਵਾਲੇ ਸਮਾਰਟ ਰਾਸ਼ਨ ਕਾਰਡਾਂ ਦੀ ਕੀਤੀ ਵੰਡ

ਰਾੜਾ ਸਾਹਿਬ, 4 ਅਗਸਤ (ਸੁਖਵੀਰ ਸਿੰਘ ਚਣਕੋਈਆਂ)-ਪੰਜਾਬ ਸਰਕਾਰ ਵਲੋਂ ਜਨਤਕ ਵੰਡ ਪ੍ਰਣਾਲੀ ਨੂੰ ਹੋਰ ਪਾਰਦਰਸ਼ੀ, ਆਧੁਨਿਕ ਅਤੇ ਲੋਕ ਪੱਖੀ ਬਣਾਉਣ ਦੇ ਉਦੇਸ਼ ਨਾਲ ਤਿਆਰ ਕੀਤੇ ਗਏ ਨਵੇਂ ਕਿਊਆਰ ਕੋਡ ਵਾਲੇ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਹਲਕਾ ਵਿਧਾਇਕ ਇੰਜੀ. ਮਨਵਿੰਦਰ ਸਿੰਘ ਗਿਆਸਪੁਰਾ ਵਲੋਂ ਪਿੰਡ ਕਟਾਹਰੀ ਵਿਖੇ ਕੀਤਾ ਗਿਆ।

ਅਜੀਤ ਡੈਸਕ 05-08-2026
ਰਾੜਾ ਸਾਹਿਬ, 4 ਅਗਸਤ (ਸੁਖਵੀਰ ਸਿੰਘ ਚਣਕੋਈਆਂ)-ਪੰਜਾਬ ਸਰਕਾਰ ਵਲੋਂ ਜਨਤਕ ਵੰਡ ਪ੍ਰਣਾਲੀ ਨੂੰ ਹੋਰ ਪਾਰਦਰਸ਼ੀ, ਆਧੁਨਿਕ ਅਤੇ ਲੋਕ ਪੱਖੀ ਬਣਾਉਣ ਦੇ ਉਦੇਸ਼ ਨਾਲ ਤਿਆਰ ਕੀਤੇ ਗਏ ਨਵੇਂ ਕਿਊਆਰ ਕੋਡ ਵਾਲੇ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਹਲਕਾ ਵਿਧਾਇਕ ਇੰਜੀ. ਮਨਵਿੰਦਰ ਸਿੰਘ ਗਿਆਸਪੁਰਾ ਵਲੋਂ ਪਿੰਡ ਕਟਾਹਰੀ ਵਿਖੇ ਕੀਤਾ ਗਿਆ। ਇਸ ਮੌਕੇ ਪਿੰਡ ਦੇ ਸਰਪੰਚ ਮਨਦੀਪ ਸਿੰਘ ਪੰਨੂੰ ਤੇ ਸਿਮਰਜੀਤ ਸਿੰਘ ਦੋਬੁਰਜੀ ਵੀ ਮੋਜੂਦ ਸਨ। ਹਲਕਾ ਵਿਧਾਇਕ ਗਿਆਸਪੁਰਾ ਨੇ ਲਾਭਪਾਤਰੀਆਂ ਨੂੰ ਸਮਾਰਟ ਰਾਸ਼ਨ ਕਾਰਡ ਸੌਂਪਦਿਆਂ ਕਿਹਾ ਕਿ ਪੰਜਾਬ ਸਰਕਾਰ ਦਾ ਮੰਤਵ ਸਰਕਾਰੀ ਸਹੂਲਤਾਂ ਦਾ ਲਾਭ ਹਰ ਯੋਗ ਅਤੇ ਲੋੜਵੰਦ ਪਰਿਵਾਰ ਤੱਕ ਪੂਰੀ ਪਾਰਦਰਸ਼ਤਾ ਨਾਲ ਪਹੁੰਚਾਉਣਾ ਹੈ। ਉਨ੍ਹਾਂ ਕਿਹਾ ਕਿ ਕਿਊ ਆਰ ਕੋਡ ਵਾਲੇ ਇਹ ਨਵੇਂ ਸਮਾਰਟ ਰਾਸ਼ਨ ਕਾਰਡ ਜਨਤਕ ਵੰਡ ਪ੍ਰਣਾਲੀ ਵਿਚ ਤਕਨੀਕੀ ਸੁਧਾਰ ਲਿਆਉਣਗੇ, ਜਿਸ ਨਾਲ ਰਾਸ਼ਨ ਦੀ ਵੰਡ ਹੋਰ ਸੁਚਾਰੂ, ਪਾਰਦਰਸ਼ੀ ਅਤੇ ਭਰੋਸੇਯੋਗ ਬਣੇਗੀ। ਇਸ ਨਾਲ ਜਾਅਲੀ ਕਾਰਡਾਂ ਅਤੇ ਬੇਨਿਯਮੀਆਂ ਤੇ ਵੀ ਪ੍ਰਭਾਵਸ਼ਾਲੀ ਰੋਕ ਲੱਗੇਗੀ ਅਤੇ ਅਸਲ ਹੱਕਦਾਰਾਂ ਨੂੰ ਉਨ੍ਹਾਂ ਦਾ ਹੱਕ ਬਿਨਾਂ ਕਿਸੇ ਰੁਕਾਵਟ ਦੇ ਮਿਲੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕ ਭਲਾਈ ਨੂੰ ਸਭ ਤੋਂ ਵੱਧ ਤਰਜੀਹ ਦੇ ਰਹੀ ਹੈ। ਸਿੱਖਿਆ, ਸਿਹਤ, ਬਿਜਲੀ, ਰਾਸ਼ਨ, ਕਿਸਾਨ ਭਲਾਈ ਅਤੇ ਸਮਾਜਿਕ ਸੁਰੱਖਿਆ ਨਾਲ ਸਬੰਧਤ ਯੋਜਨਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾ ਰਿਹਾ ਹੈ ਤਾਂ ਜੋ ਹਰ ਵਰਗ ਨੂੰ ਸਰਕਾਰੀ ਸਕੀਮਾਂ ਦਾ ਸਿੱਧਾ ਲਾਭ ਮਿਲ ਸਕੇ। ਇਸ ਮੌਕੇ ਸਰਪੰਚ ਮਨਦੀਪ ਸਿੰਘ ਪੰਨੂੰ ਨੇ ਵੀ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਇਸ ਪਹਿਲ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਮਾਰਟ ਰਾਸ਼ਨ ਕਾਰਡਾਂ ਨਾਲ ਪਿੰਡ ਦੇ ਲਾਭਪਾਤਰੀ ਪਰਿਵਾਰਾਂ ਨੂੰ ਵੱਡੀ ਸਹੂਲਤ ਮਿਲੇਗੀ ਅਤੇ ਰਾਸ਼ਨ ਵੰਡ ਪ੍ਰਣਾਲੀ ਹੋਰ ਸੁਚੱਜੀ ਅਤੇ ਪਾਰਦਰਸ਼ੀ ਬਣੇਗੀ। ਇਸ ਮੌਕੇ ਕਮਿੱਕਰ ਸਿੰਘ ਕਾਲਾ, ਰਾਮਦਿਆਲ ਸਿੰਘ ਸੰਮਤੀ ਮੈਂਬਰ, ਜਗਜੀਵਨ ਸਿੰਘ ਪੰਚ, ਹਰਜੰਗ ਸਿੰਘ ਪੰਚ, ਭੁਪਿੰਦਰ ਸਿੰਘ ਪੰਚ, ਨਗਿੰਦਰ ਸਿੰਘ ਬਿੱਲੂ, ਬਲਵੀਰ ਸਿੰਘ ਪੰਚ, ਜਗਤਾਰ ਸਿੰਘ ਪੰਚ ਸਮੇਤ ਵੱਖ-ਵੱਖ ਪੰਚਾਇਤ ਮੈਂਬਰ, ਪਾਰਟੀ ਆਗੂ ਅਤੇ ਵੱਡੀ ਗਿਣਤੀ ਵਿਚ ਲਾਭਪਾਤਰੀ ਪਰਿਵਾਰ ਸਨ।
ਪਿਛਲੀ ਖ਼ਬਰ ਸਫ਼ਾਈ ਸੇਵਕਾਂ ਦੀ ਅਣਮਿੱਥੇ ਸਮੇਂ ਦੀ ਹੜਤਾਲ ਸਮਾਪਤ, ਪੰਜਾਬ ਸਰਕਾਰ ਨੇ ਮੁੱਖ ਮੰਗਾਂ ਮੰਨੀਆਂ ਅਗਲੀ ਖ਼ਬਰ 30 ਕਿੱਲੋਂ ਭੁੱਕੀ ਸਮੇਤ ਇਕ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।