05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਨਿਗਮ ਦੇ ਜ਼ੋਨ ਡੀ. ਦਫ਼ਤਰ ਬਾਹਰ ਭਾਰਤੀ ਜਨਤਾ ਪਾਰਟੀ ਕੌਂਸਲਰਾਂ ਨੇ ਲਾਇਆ ਵੱਖਰਾ ਸਦਨ ਵਾਰਡਾਂ ਦੇ ਵਿਕਾਸ ਕਾਰਜ ਠੱਪ ਹੋਣ ਸਮੇਤ ਲੋਕਾਂ ਨਾਲ ਜੁੜੇ ਮੁੱਦਿਆਂ ’ਤੇ ਪ੍ਰਸ਼ਾਸਨ ਨੂੰ ਘੇਰਿਆ

ਲੁਧਿਆਣਾ, 4 ਅਗਸਤ (ਭੁਪਿੰਦਰ ਸਿੰਘ ਬੈਂਸ)-ਨਗਰ ਨਿਗਮ ਦੀ ਅਧਿਕਾਰਕ ਜਨਰਲ ਹਾਊਸ ਦੀ ਮੀਟਿੰਗ ਤੋ ਪਹਿਲਾ ਭਾਰਤੀ ਜਨਤਾ ਪਾਰਟੀ ਕੌਂਸਲਰਾਂ ਨੇ ਕੱਲ੍ਹ ਜ਼ੋਨ ਡੀ. ਦਫ਼ਤਰ ਦੇ ਬਾਹਰ ਵੱਖਰਾ ਜਨਰਲ ਸਦਨ ਲਗਾ ਕੇ ਨਿਗਮ ਪ੍ਰਸ਼ਾਸਨ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ।

ਨਗਰ ਨਿਗਮ ਦੇ ਜ਼ੋਨ ਡੀ. ਦਫ਼ਤਰ ਦੇ ਬਾਹਰ ਭਾਰਤੀ ਜਨਤਾ ਪਾਰਟੀ ਦੇ ਕੌਂਸਲਰਾਂ ਵਲੋਂ ਜ਼ਿਲ੍ਹਾ ਪ੍ਰਧਾਨ ਤੇ ਕੌਂਸਲਰ ਸੁਨੀਲ ਮੌਦਗਿਲ ਦੀ ਅਗਵਾਈ ਹੇਠ ਲਗਾਏ ਵੱਖਰੇ ਸਦਨ ਦਾ ਦ੍ਰਿਸ਼। ਤਸਵੀਰ-ਸੇਵਕ ਸਿੰਘ 05-08-2026
ਲੁਧਿਆਣਾ, 4 ਅਗਸਤ (ਭੁਪਿੰਦਰ ਸਿੰਘ ਬੈਂਸ)-ਨਗਰ ਨਿਗਮ ਦੀ ਅਧਿਕਾਰਕ ਜਨਰਲ ਹਾਊਸ ਦੀ ਮੀਟਿੰਗ ਤੋ ਪਹਿਲਾ ਭਾਰਤੀ ਜਨਤਾ ਪਾਰਟੀ ਕੌਂਸਲਰਾਂ ਨੇ ਕੱਲ੍ਹ ਜ਼ੋਨ ਡੀ. ਦਫ਼ਤਰ ਦੇ ਬਾਹਰ ਵੱਖਰਾ ਜਨਰਲ ਸਦਨ ਲਗਾ ਕੇ ਨਿਗਮ ਪ੍ਰਸ਼ਾਸਨ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ। ਇਸ ਮੌਕੇ ਕੌਂਸਲਰਾਂ ਨੇ ਆਪਣੇ-ਆਪਣੇ ਵਾਰਡਾਂ ਨਾਲ ਸਬੰਧਿਤ ਮੁੱਦੇ ਚੁੱਕਦਿਆਂ ਦੋਸ਼ ਲਾਇਆ ਕਿ ਸ਼ਹਿਰ ਵਿਚ ਵਿਕਾਸ ਕਾਰਜ ਪ੍ਰਭਾਵਿਤ ਹੋ ਰਹੇ ਹਨ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਲਈ ਖ਼ੱਜਲ਼-ਖ਼ੁਆਰ ਹੋਣਾ ਪੈ ਰਿਹਾ ਹੈ। ਮੀਟਿੰਗ ਦੀ ਸ਼ੁਰੂਆਤ ਰਾਸ਼ਟਰੀ ਗੀਤ ਨਾਲ ਕੀਤੀ ਗਈ। ਇਸ ਦੌਰਾਨ ਮੇਅਰ ਅਤੇ ਕਮਿਸ਼ਨਰ ਲਈ ਵੱਖਰੇ ਤੌਰ ਤੇ ਕੁਰਸੀਆਂ ਲਗਾਈਆਂ ਗਈਆਂ। ਕੌਂਸਲਰਾਂ ਨੇ ਕਿਹਾ ਕਿ ਨਿਗਮ ਦੀਆਂ ਮੀਟਿੰਗਾਂ ਵਿਚ ਵਿਰੋਧੀ ਧਿਰ ਦੇ ਸੁਝਾਵਾਂ ਅਤੇ ਲੋਕਾਂ ਦੇ ਮੁੱਦਿਆਂ ਨੂੰ ਗੰਭੀਰਤਾ ਨਾਲ ਹੀ ਨਹੀਂ ਲਿਆ ਜਾਂਦਾ, ਜਿਸ ਕਾਰਨ ਉਨ੍ਹਾਂ ਨੂੰ ਵੱਖਰਾ ਸਦਨ ਲਗਾਉਣਾ ਲਈ ਮਜਬੂਰ ਹੋਣਾ ਪਿਆ। ਸਦਨ ਦੌਰਾਨ ਕੌਂਸਲਰਾਂ ਨੇ ਆਪਣੇ ਵਾਰਡਾਂ ਵਿਚ ਪੀਣ ਵਾਲੇ ਪਾਣੀ ਦੀ ਸਪਲਾਈ, ਸੀਵਰੇਜ ਦੀ ਮਾੜੀ ਹਾਲਤ, ਸਫ਼ਾਈ ਪ੍ਰਬੰਧਾਂ ਦੀਆਂ ਕਮੀਆਂ, ਸਟਰੀਟ ਲਾਈਟਾਂ ਦੀ ਸਮੱਸਿਆ ਅਤੇ ਰੁਕੇ ਹੋਏ ਵਿਕਾਸ ਕਾਰਜ ਦੇ ਮੁੱਦੇ ਜ਼ੋਰਦਾਰ ਢੰਗ ਨਾਲ ਚੁੱਕੇ। ਉਨ੍ਹਾਂ ਕਿਹਾ ਕਿ ਚੁਣੇ ਹੋਏ ਨੁਮਾਇੰਦਿਆਂ ਵਲੋਂ ਵਾਰ-ਵਾਰ ਧਿਆਨ ਦਿਵਾਉਣ ਦੇ ਬਾਵਜੂਦ ਅਧਿਕਾਰੀ ਸਮੇਂ ਸਿਰ ਕਾਰਵਾਈ ਨਹੀਂ ਕਰ ਰਹੇ। ਪਾਰਟੀ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਸੁਨੀਲ ਮੌਦਗਿਲ ਨੇ ਕਿਹਾ ਕਿ ਜਦੋਂ ਲੋਕਾਂ ਦੀਆਂ ਸਮੱਸਿਆਵਾਂ ਨੂੰ ਅਧਿਕਾਰਕ ਮੰਚ ਤੇ ਅਣਡਿੱਠਾ ਕੀਤਾ ਜਾਂਦਾ ਹੈ। ਤਾਂ ਅਜਿਹੇ ਕਦਮ ਚੁੱਕਣੇ ਲਾਜ਼ਮੀ ਹੋ ਜਾਂਦੇ ਹਨ। ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੇ ਕੌਂਸਲਰ ਲੋਕਾਂ ਦੇ ਹੱਕਾਂ ਲਈ ਹਰ ਪੱਧਰ ਤੇ ਸੰਘਰਸ਼ ਜਾਰੀ ਰੱਖਣਗੇ ਅਤੇ ਨਿਗਮ ਪ੍ਰਸ਼ਾਸਨ ਨੂੰ ਆਪਣੀ ਜਵਾਬਦੇਹੀ ਤੋ ਭੱਜਣ ਨਹੀਂ ਦਿੱਤਾ ਜਾਵੇਗਾ। ਮੀਟਿੰਗ ਦੇ ਅੰਤ ਵਿਚ ਕੌਂਸਲਰਾਂ ਨੇ ਕਿਹਾ ਕਿ ਜੇਕਰ ਵਾਰਡਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਠੋਸ ਕਦਮ ਨਾ ਚੁੱਕੇ ਗਏ ਤਾਂ ਆਉਣ ਵਾਲੇ ਸਮੇਂ ਵਿਚ ਸੰਘਰਸ਼ ਹੋਰ ਤੇਜ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨਗਰ ਨਿਗਮ ਦੀ ਹਰ ਮੀਟਿੰਗ ਵਿਚ ਲੋਕਾਂ ਨਾਲ ਜੁੜੇ ਮੁੱਦਿਆਂ ਨੂੰ ਪੂਰੀ ਤਾਕਤ ਨਾਲ ਚੁੱਕਿਆ ਜਾਵੇਗਾ, ਤਾਂ ਜੋ ਸ਼ਹਿਰ ਦੇ ਵਿਕਾਸ ਕਾਰਜਾਂ ਵਿਚ ਤੇਜ਼ੀ ਆ ਸਕੇ। ਇਸ ਮੌਕੇ ਪੂਨਮ ਰੱਤੜਾ, ਰੋਹਿਤ ਸਿੱਕਾ, ਰੁਚੀ ਗੁਲਾਟੀ, ਮੰਜੂ ਅਗਰਵਾਲ, ਗੌਰਵਜੀਤ ਗੋਰਾ, ਮੋਨਿਕਾ ਜੱਗੀ, ਅਨਿਲ ਭਾਰਦਵਾਜ, ਰਾਜੇਸ਼ ਮਿਸ਼ਰਾ ਤੋ ਇਲਾਵਾ ਹੋਰ ਕੌਂਸਲਰ ਵੀ ਮੌਜੂਦ ਸਨ।
ਪਿਛਲੀ ਖ਼ਬਰ ਸਕੂਲ ਆਫ ਐਮੀਨੈਂਸ ਬੱਦੋਵਾਲ ਵਿਖੇ ਗਰਮ ਰੁੱਤ ਜ਼ੋਨਲ ਕਬੱਡੀ ਮੁਕਾਬਲੇ ਹੋਏ ਅਗਲੀ ਖ਼ਬਰ ਗਿਆਸਪੁਰਾ ਨੇ ਵਿਧਾਨ ਸਭਾ ’ਚ ਚੁੱਕਿਆ ਗੁਰਬਾਣੀ ਪ੍ਰਸਾਰਣ ਤੇ ਮਲੌਦ ਬਾਈਪਾਸ ਦਾ ਮੁੱਦਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।