ਸਰਦਾਰ ਭਰਪੂਰ ਸਿੰਘ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜ਼ੋਨਲ ਖੇਡ ਮੁਕਾਬਲਿਆਂ ’ਚ ਮੱਲਾਂ ਮਾਰੀਆਂ
ਰਾਏਕੋਟ, 5 ਅਗਸਤ (ਸੁਸ਼ੀਲ)-ਸਰਦਾਰ ਭਰਪੂਰ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਤਲਵੰਡੀ ਰਾਏ ਦੇੇ ਵਿਦਿਆਰਥੀਆਂ ਨੇ ਜ਼ੋਨਲ ਪੱਧਰੀ ਖੇਡ ਮੁਕਾਬਲਿਆਂ ’ਚ ਵੱਖ-ਵੱਖ ਖੇਡ ਮੁਕਾਬਲਿਆਂ ਵਿੱਚ ਭਾਗ ਲੈ ਕੇ ਮੱਲਾਂ ਮਾਰੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਪ੍ਰਿੰਸੀਪਲ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਸਕੂਲ ਦੇ ਵਿਦਿਆਰਥੀਆਂ ਨੇ ਜ਼ੋਨਲ ਖੇਡਾਂ ’ਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਅਤੇ ਹੈਂਡਬਾਲ (ਅੰਡਰ-14) ਦੇ ਮੁਕਾਬਲੇ ਵਿੱਚ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਦਾ ਮਾਣ ਵਧਾਇਆ ਹੈ।
ਜ਼ੋਨ ਪੱਧਰੀ ਖੇਡ ਮੁਕਾਬਲਿਆਂ ਵਿੱਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਨਾਲ ਪ੍ਰਿੰਸੀਪਲ ਮਨਪ੍ਰੀਤ ਸਿੰਘ ਅਤੇ ਹੋਰ ਸਟਾਫ਼ ਮੈਂਬਰ। ਅਜੀਤ ਤਸਵੀਰ
ਸਨਮਤੀ ਸਕੂਲ ਦੇ ਜੇਤੂ ਖਿਡਾਰੀਆਂ ਨਾਲ ਪ੍ਰਿੰਸੀਪਲ ਸੁਪ੍ਰਿਆ ਖੁਰਾਣਾ ਅਤੇ ਸਟਾਫ਼। ਅਜੀਤ ਤਸਵੀਰ
06-08-2026