06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਸਫ਼ਾਈ ਸੇਵਕਾਂ ਦੀ ਹੜਤਾਲ ਬਾਅਦ ਨਗਰ ਕੌਂਸਲ ਮੁੱਲਾਂਪੁਰ-ਦਾਖਾ ਵਲੋਂ ਸਫ਼ਾਈ ਅਭਿਆਨ ਸ਼ੁਰੂ

ਮੁੱਲਾਂਪੁਰ-ਦਾਖਾ, 5 ਅਗਸਤ (ਨਿਰਮਲ ਸਿੰਘ ਧਾਲੀਵਾਲ)-ਨਗਰ ਕੌਂਸਲ ਮੁੱਲਾਂਪੁਰ ਦਾਖਾ ਵਲੋਂ ਸਫ਼ਾਈ ਸੇਵਕਾਂ ਦੀ ਹੜਤਾਲ ਖ਼ਤਮ ਹੋਣ ਬਾਅਦ ਸ਼ਹਿਰ ਨੂੰ ਮੁੜ ਤੋਂ ਸਾਫ਼ ਸੁਥਰਾ ਬਣਾਉਣ ਲਈ ਸਫਾਈ ਅਭਿਆਨ ਜਾਰੀ ਹੈ। ਇਸ ਅਭਿਆਨ ਤਹਿਤ ਕੂੜਾ ਚੁੱਕਣ ਵਾਲੀਆਂ ਗੱਡੀਆਂ ਅਤੇ ਹਾਈਡ੍ਰੌਲਿਕ ਮਸ਼ੀਨਾਂ ਦੀ ਵਰਤੋਂ ਕੀਤੀ ਜਾ ਰਹੀ ਹੈ।

ਅਜੀਤ ਡੈਸਕ 06-08-2026
ਮੁੱਲਾਂਪੁਰ-ਦਾਖਾ, 5 ਅਗਸਤ (ਨਿਰਮਲ ਸਿੰਘ ਧਾਲੀਵਾਲ)-ਨਗਰ ਕੌਂਸਲ ਮੁੱਲਾਂਪੁਰ ਦਾਖਾ ਵਲੋਂ ਸਫ਼ਾਈ ਸੇਵਕਾਂ ਦੀ ਹੜਤਾਲ ਖ਼ਤਮ ਹੋਣ ਬਾਅਦ ਸ਼ਹਿਰ ਨੂੰ ਮੁੜ ਤੋਂ ਸਾਫ਼ ਸੁਥਰਾ ਬਣਾਉਣ ਲਈ ਸਫਾਈ ਅਭਿਆਨ ਜਾਰੀ ਹੈ। ਇਸ ਅਭਿਆਨ ਤਹਿਤ ਕੂੜਾ ਚੁੱਕਣ ਵਾਲੀਆਂ ਗੱਡੀਆਂ ਅਤੇ ਹਾਈਡ੍ਰੌਲਿਕ ਮਸ਼ੀਨਾਂ ਦੀ ਵਰਤੋਂ ਕੀਤੀ ਜਾ ਰਹੀ ਹੈ। ਨਗਰ ਕੌਂਸਲ ਦੇ ਪ੍ਰਧਾਨ ਜਸਵਿੰਦਰ ਸਿੰਘ ਹੈਪੀ, ਕਾਰਜਸਾਧਕ ਅਫ਼ਸਰ ਹੈਪੀ ਕੁਮਾਰ ਵਲੋਂ ਮੌਕੇ ’ਤੇ ਪਹੁੰਚ ਕੇ ਸਫ਼ਾਈ ਅਭਿਆਨ ਦਾ ਜਾਇਜ਼ਾ ਲਿਆ ਗਿਆ। ਪ੍ਰਧਾਨ ਹੈਪੀ ਨੇ ਦੱਸਿਆ ਕਿ ਸ਼ਹਿਰ ਨੂੰ ਮੁੜ ਸਾਫ਼-ਸੁਥਰਾ ਬਣਾਉਣਾ ਨਗਰ ਕੌਂਸਲ ਦੀ ਮੁੱਖ ਤਰਜੀਹ ਹੈ। ਉਨ੍ਹਾਂ ਦੱਸਿਆ ਕਿ ਸਫ਼ਾਈ ਸੇਵਕਾਂ ਦੀਆਂ ਟੀਮਾਂ ਬਣਾ ਕੇ ਵੱਖ-ਵੱਖ ਵਾਰਡਾਂ ਵਿੱਚ ਤਾਇਨਾਤ ਕੀਤਾ ਗਿਆ ਹੈ ਤਾਂ ਜੋ ਜਲਦੀ ਤੋਂ ਜਲਦੀ ਸਾਰਾ ਕੂੜਾ ਚੁੱਕਿਆ ਜਾ ਸਕੇ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਗਿੱਲਾ-ਸੁੱਕਾ ਕੂੜਾ ਵੱਖਰਾ ਰੱਖਣ ਅਤੇ ਸਫ਼ਾਈ ਮੁਹਿੰਮ ਵਿੱਚ ਨਗਰ ਕੌਂਸਲ ਦਾ ਸਹਿਯੋਗ ਦੇਣ। ਇਥੇ ਜ਼ਿਕਰਯੋਗ ਹੈ ਕਿ ਪਿਛਲੇ 20-22 ਦਿਨ ਸਫ਼ਾਈ ਸੇਵਕਾਂ ਦੀ ਹੜਤਾਲ ਕਾਰਨ ਸ਼ਹਿਰ ਦੇ ਬਾਜ਼ਾਰਾਂ, ਰਿਹਾਇਸ਼ੀ ਇਲਾਕਿਆਂ ਅਤੇ ਮੁੱਖ ਸੜਕਾਂ ’ਤੇ ਕੂੜੇ ਦੇ ਵੱਡੇ ਢੇਰ ਲੱਗ ਗਏ ਸਨ, ਜਿਸ ਕਾਰਨ ਰਾਹਗੀਰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ।
ਪਿਛਲੀ ਖ਼ਬਰ ਮੈਕਰੋ ਗਲੋਬਲ ਲੁਧਿਆਣਾ ਬ੍ਰਾਂਚ ਰਾਹੀਂ ਹਰਜੋਤ ਸਿੰਘ ਨੂੰ ਕੈਨੇਡਾ ਦਾ ਵਿਜ਼ਟਰ ਵੀਜ਼ਾ ਮਿਲਿਆ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੀ ਜਗਰਾਉਂ ’ਚ ਮੀਟਿੰਗ 13 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।