06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਮੈਂ ਆਪਣੇ ਫਰਜ਼ ਜ਼ਿੰਮੇਵਾਰੀ ਨਾਲ ਨਿਭਾਵਾਂਗਾ - ਚੇਅਰਮੈਨ ਕੁਲਵਿੰਦਰ ਸਿੰਘ ਕਾਲਾ ਚੇਅ : ਕੁਲਵਿੰਦਰ ਸਿੰਘ ਕਾਲਾ ਨੂੰ ਸਾਬਕਾ ਵਿਧਾਇਕ ਭਾਗ ਸਿੰਘ ਮੱਲ੍ਹਾ ਨੇ ਕੀਤਾ ਸਨਮਾਨਿਤ

ਜਗਰਾਉਂ, 6 ਅਗਸਤ (ਹਰਵਿੰਦਰ ਸਿੰਘ ਖ਼ਾਲਸਾ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਭਾਗ ਸਿੰਘ ਮੱਲ੍ਹਾ ਨੇ ਆਪਣੇ ਗ੍ਰਹਿ ਵਿਖੇ ਸਨਮਾਨ ਸਮਾਗਮ ਕਰਵਾਇਆ। ਇਸ ਸਮਾਗਮ ਵਿਚ ਅਕਾਲੀ ਆਗੂ ਭਾਗ ਸਿੰਘ ਮੱਲ੍ਹਾ ਨੇ ਮਾਰਕੀਟ ਕਮੇਟੀ ਜਗਰਾਉਂ ਦੇ ਚੇਅਰਮੈਨ ਕੁਲਵਿੰਦਰ ਸਿੰਘ ਕਾਲਾ ਨੂੰ ਸਿਰਪਾਉ ਅਤੇ ਸਨਮਾਨ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ।

ਅਜੀਤ ਡੈਸਕ 07-08-2026
ਜਗਰਾਉਂ, 6 ਅਗਸਤ (ਹਰਵਿੰਦਰ ਸਿੰਘ ਖ਼ਾਲਸਾ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਭਾਗ ਸਿੰਘ ਮੱਲ੍ਹਾ ਨੇ ਆਪਣੇ ਗ੍ਰਹਿ ਵਿਖੇ ਸਨਮਾਨ ਸਮਾਗਮ ਕਰਵਾਇਆ। ਇਸ ਸਮਾਗਮ ਵਿਚ ਅਕਾਲੀ ਆਗੂ ਭਾਗ ਸਿੰਘ ਮੱਲ੍ਹਾ ਨੇ ਮਾਰਕੀਟ ਕਮੇਟੀ ਜਗਰਾਉਂ ਦੇ ਚੇਅਰਮੈਨ ਕੁਲਵਿੰਦਰ ਸਿੰਘ ਕਾਲਾ ਨੂੰ ਸਿਰਪਾਉ ਅਤੇ ਸਨਮਾਨ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ। ਇਸ ਮੌਕੇ ਸਾਬਕਾ ਵਿਧਾਇਕ ਮੱਲ੍ਹਾ ਨੇ ਕਿਹਾ ਕਿ ਚੰਗੇ ਕਰਮ ਕਰਨ ਉਪਰੰਤ ਹੀ ਸਰਦਾਰੀਆਂ ਮਿਲਦੀਆਂ ਹਨ। ਇਸ ਨੂੰ ਲੰਬਾ ਸਮਾਂ ਰੱਖਣ ਲਈ ਸਾਨੂੰ ਧਰਤੀ ਨਾਲ ਜੁੜਨਾ ਅਤੇ ਲੋਕ ਹਿੱਤ ਕਰਾਜ ਕਰਨੇ ਜ਼ਰੂਰੀ ਹਨ। ਉਨ੍ਹਾਂ ਕਿਹਾ ਕਿ ਕੁਲਵਿੰਦਰ ਸਿੰਘ ਕਾਲਾ ਮੇਰੇ ਪਰਿਵਾਰ ਦਾ ਹਿੱਸਾ ਹੈ ਅਤੇ ਮੈਨੂੰ ਪੂਰਾ ਵਿਸਵਾਸ਼ ਹੈ ਕਿ ਜਿਹੜੀ ਛਾਪ ਇਸ ਦੇ ਬਜ਼ੁਰਗ ਛੱਡ ਕੇ ਗਏ ਹਨ , ਉਸਨੂੰ ਹੋਰ ਗੂੜਾ ਕਰੇਗਾ। ਇਸ ਮੌਕੇ ਚੇਅਰਮੈਨ ਕੁਲਵਿੰਦਰ ਸਿੰਘ ਕਾਲਾ ਨੇ ਕਿਹਾ ਕਿ ਮੱਲ੍ਹਾ ਪਰਿਵਾਰ ਵਲੋਂ ਸਾਡੇ ਪਰਿਵਾਰ ਨੂੰ ਹਮੇਸ਼ਾਂ ਮਾਣ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸ. ਮੱਲਾ ਨੇ ਆਪਣੇ ਰਾਜਭਾਗ ਵੇਲੇ ਮੇਰੇ ਪਿਤਾ ਬਲਦੇਵ ਸਿੰਘ ਨੂੰ ਮਾਰਕੀਟ ਕਮੇਟੀ ਦਾ ਚੇਅਰਮੈਨ ਬਣਾਇਆ ਸੀ। ਉਨ੍ਹਾਂ ਕਿਹਾ ਕਿ ਉਹ ਆਪਣੇ ਫ਼ਰਜ਼ ਨੂੰ ਸੁਹਿਰਦਤਾ ਨਾਲ ਨਿਭਾਉਣਗੇ। ਇਸ ਮੌਕੇ ਸਾਬਕਾ ਚੇਅਰਮੈਨ ਬਲਦੇਵ ਸਿੰਘ ਗਗੜਾ, ਸੁਰਜੀਤ ਸਿੰਘ ਕੋਠੇ ਹਾਂਸ, ਹਰਦੇਵ ਸਿੰਘ ਬੌਬੀ, ਜਗਦੀਪ ਸਿੰਘ ਗਰੇਵਾਲ, ਹਰਕੋਮਲ ਸਿੰਘ ਗਰੇਵਾਲ, ਜਗਮੇਲ ਸਿੰਘ ਜੱਗਾ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਪਾਕਿ ਨੇ ਮਕਬੂਜ਼ਾ ਕਸ਼ਮੀਰ ਚੋਣਾਂ ’ਤੇ ਭਾਰਤ ਦੀਆਂ ਟਿੱਪਣੀਆਂ ਨੂੰ ਕੀਤਾ ਰੱਦ ਅਗਲੀ ਖ਼ਬਰ ਪ੍ਰਧਾਨ ਹੰਬੜਾਂ ਦੀ ਅਗਵਾਈ ਹੇਠ ਵਰਕਰਾਂ ਦਾ ਕਾਫ਼ਲਾ ਰਾਜਾ ਵੜਿੰਗ ਦੇ ਮੁੱਲਾਂਪੁਰ ਸਮਾਗਮ ’ਚ ਸ਼ਾਮਿਲ ਹੋਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।