09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਪਿੰਡ ਸੁਖਾਣਾ ਵਿਖੇ ਵਾਤਾਵਰਨ ਦੀ ਸ਼ੁੱਧਤਾ ਲਈ ਛਾਂਦਾਰ ਤੇ ਫ਼ਲਦਾਰ ਬੂਟੇ ਲਗਾਏ

ਰਾਏਕੋਟ, 8 ਅਗਸਤ (ਬਲਵਿੰਦਰ ਸਿੰਘ ਲਿੱਤਰ)-ਨਜ਼ਦੀਕੀ ਪਿੰਡ ਸੁਖਾਣਾ ਵਿਖੇ ਵਾਤਾਵਰਨ ਨੂੰ ਸਾਫ਼-ਸੁਥਰਾ ਅਤੇ ਹਰਿਆ-ਭਰਿਆ ਬਣਾਉਣ ਦੇ ਮਕਸਦ ਤਹਿਤ ਸਰਪੰਚ ਮਨਜੀਤ ਸਿੰਘ ਦੀ ਦੇਖ-ਰੇਖ ਹੇਠ ਪਿੰਡ ਦੀਆਂ ਵੱਖ-ਵੱਖ ਲਿੰਕ ਸੜਕਾਂ ਦੇ ਕਿਨਾਰਿਆਂ ’ਤੇ ਛਾਂਦਾਰ ਅਤੇ ਫ਼ਲਦਾਰ ਬੂਟੇ ਲਗਾਏ ਗਏ। ਇਸ ਮੌਕੇ ਗੱਲਬਾਤ ਕਰਦਿਆਂ ਸਰਪੰਚ ਮਨਜੀਤ ਸਿੰਘ ਸੁਖਾਣਾ ਨੇ ਆਖਿਆ ਕਿ ਵਾਤਾਵਰਨ ਹੀ ਮਨੁੱਖੀ ਜ਼ਿੰਦਗੀ ਦੀ ਅਸਲ ਹੋਂਦ ਦਾ ਆਧਾਰ ਹੈ, ਇਸ ਲਈ ਕੁਦਰਤੀ ਸੰਤੁਲਨ ਨੂੰ ਬਣਾਈ ਰੱਖਣਾ ਅਤੇ ਆਲੇ-ਦੁਆਲੇ ਨੂੰ ਪ੍ਰਦੂਸ਼ਣ ਮੁਕਤ ਰੱਖਣਾ ਸਾਡਾ ਸਾਰਿਆਂ ਦਾ ਮੁੱਢਲਾ ਫ਼ਰਜ਼ ਬਣਦਾ ਹੈ।

ਅਜੀਤ ਡੈਸਕ 09-08-2026
ਰਾਏਕੋਟ, 8 ਅਗਸਤ (ਬਲਵਿੰਦਰ ਸਿੰਘ ਲਿੱਤਰ)-ਨਜ਼ਦੀਕੀ ਪਿੰਡ ਸੁਖਾਣਾ ਵਿਖੇ ਵਾਤਾਵਰਨ ਨੂੰ ਸਾਫ਼-ਸੁਥਰਾ ਅਤੇ ਹਰਿਆ-ਭਰਿਆ ਬਣਾਉਣ ਦੇ ਮਕਸਦ ਤਹਿਤ ਸਰਪੰਚ ਮਨਜੀਤ ਸਿੰਘ ਦੀ ਦੇਖ-ਰੇਖ ਹੇਠ ਪਿੰਡ ਦੀਆਂ ਵੱਖ-ਵੱਖ ਲਿੰਕ ਸੜਕਾਂ ਦੇ ਕਿਨਾਰਿਆਂ ’ਤੇ ਛਾਂਦਾਰ ਅਤੇ ਫ਼ਲਦਾਰ ਬੂਟੇ ਲਗਾਏ ਗਏ। ਇਸ ਮੌਕੇ ਗੱਲਬਾਤ ਕਰਦਿਆਂ ਸਰਪੰਚ ਮਨਜੀਤ ਸਿੰਘ ਸੁਖਾਣਾ ਨੇ ਆਖਿਆ ਕਿ ਵਾਤਾਵਰਨ ਹੀ ਮਨੁੱਖੀ ਜ਼ਿੰਦਗੀ ਦੀ ਅਸਲ ਹੋਂਦ ਦਾ ਆਧਾਰ ਹੈ, ਇਸ ਲਈ ਕੁਦਰਤੀ ਸੰਤੁਲਨ ਨੂੰ ਬਣਾਈ ਰੱਖਣਾ ਅਤੇ ਆਲੇ-ਦੁਆਲੇ ਨੂੰ ਪ੍ਰਦੂਸ਼ਣ ਮੁਕਤ ਰੱਖਣਾ ਸਾਡਾ ਸਾਰਿਆਂ ਦਾ ਮੁੱਢਲਾ ਫ਼ਰਜ਼ ਬਣਦਾ ਹੈ। ਉਨ੍ਹਾਂ ਕਿਹਾ ਕਿ ਵਧ ਰਹੀ ਗਰਮੀ ਅਤੇ ਗੰਭੀਰ ਹੁੰਦੀਆਂ ਵਾਤਾਵਰਨ ਸਮੱਸਿਆਵਾਂ ਤੋਂ ਬਚਣ ਲਈ ਵੱਧ ਤੋਂ ਵੱਧ ਪੌਦੇ ਲਗਾਉਣਾ ਸਮੇਂ ਦੀ ਮੁੱਖ ਲੋੜ ਹੈ। ਸਰਪੰਚ ਮਨਜੀਤ ਸਿੰਘ ਨੇ ਪਿੰਡ ਵਾਸੀਆਂ ਨੂੰ ਜ਼ਿੰਮੇਵਾਰ ਨਾਗਰਿਕ ਬਣਨ ਦਾ ਸੱਦਾ ਦਿੰਦਿਆਂ ਅਪੀਲ ਕੀਤੀ ਕਿ ਉਹ ਸਿਰਫ਼ ਬੂਟੇ ਲਗਾਉਣ ਤੱਕ ਸੀਮਤ ਨਾ ਰਹਿਣ, ਸਗੋਂ ਉਨ੍ਹਾਂ ਦੀ ਪਾਲਣ-ਪੋਸ਼ਣ ਅਤੇ ਸਾਂਭ-ਸੰਭਾਲ ਲਈ ਵੀ ਅੱਗੇ ਆਉਣ। ਉਨ੍ਹਾਂ ਕਿਹਾ ਕਿ ਜੇਕਰ ਅਸੀਂ ਲਗਾਏ ਗਏ ਬੂਟਿਆਂ ਨੂੰ ਨਸ਼ਟ ਹੋਣ ਤੋਂ ਬਚਾ ਲਵਾਂਗੇ ਤਾਂ ਹੀ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਸ਼ੁੱਧ ਹਵਾ ਅਤੇ ਸਿਹਤਮੰਦ ਮਾਹੌਲ ਮਿਲ ਸਕੇਗਾ ।ਇਸ ਮੌਕੇ ਪੰਚ ਧਨਵੰਤ ਸਿੰਘ ਗਰੇਵਾਲ, ਪੰਚ ਕਿਰਨਜੀਤ ਕੌਰ, ਪੰਚ ਸੁਖਵਿੰਦਰ ਸਿੰਘ, ਪੰਚ ਸੁਖਦੇਵ ਸਿੰਘ, ਪੰਚ ਕਮਲਪ੍ਰੀਤ ਕੌਰ, ਗੁਰਜੀਤ ਕੌਰ, ਮਨਜੀਤ ਕੌਰ, ਕਰਮਜੀਤ ਕੌਰ, ਮਨਦੀਪ ਕੌਰ, ਰਾਜਦੀਪ ਕੌਰ, ਮਨਜੀਤ ਕੌਰ, ਅਮਰਜੀਤ ਕੌਰ, ਜਗਦੀਪ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਬੜੂੰਦੀ ’ਚ ਤੀਆਂ ਦੇ ਤਿਉਹਾਰ ਸੰਬੰਧੀ ਸਮਾਗਮ ਅੱਜ ਅਗਲੀ ਖ਼ਬਰ ਭਾਕਿਯੂ ਡਕੌਂਦਾ (ਹਸਨਪੁਰ) ਵਲੋਂ ਪਿੰਡ ਰਤਨ ਵਿਖੇ ਨੌਜਵਾਨਾਂ ਨੂੰ ਜਥੇਬੰਦ ਕਰਨ ਲਈ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।