ਸੀਟੂ ਵਲੋਂ ਕੱਲ੍ਹ ਦੇ ‘ਜੇਲ੍ਹ ਭਰੋ ਅੰਦੋਲਨ’ ਨੂੰ ਸਫ਼ਲ ਬਣਾਉਣ ਦੀ ਅਪੀਲ
ਰਾਏਕੋਟ, 8 ਅਗਸਤ (ਬਲਵਿੰਦਰ ਸਿੰਘ ਲਿੱਤਰ) ਸੀਟੂ ਵਲੋਂ 10 ਅਗਸਤ ਦੇ ਜੇਲ੍ਹ ਭਰੋ ਅੰਦੋਲਨ ਨੂੰ ਸਫ਼ਲ ਬਣਾਉਣ ਲਈ ਸਮੁੱਚੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਇਸ ਮੌਕੇ ਗੱਲਬਾਤ ਕਰਦਿਆਂ ਸੀਟੂ ਦੇ ਸੂਬਾ ਮੀਤ ਪ੍ਰਧਾਨ ਕਾਮਰੇਡ ਦਲਜੀਤ ਕੁਮਾਰ ਗੋਰਾ ਨੇ ਆਖਿਆ ਕਿ ਕੇਂਦਰ ਤੇ ਸੂਬਾ ਸਰਕਾਰਾਂ ਵਲੋਂ ਕਿਸਾਨਾਂ, ਮਜ਼ਦੂਰਾਂ ਅਤੇ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਲਗਾਤਾਰ ਅਣਡਿੱਠਾ ਕੀਤਾ ਜਾ ਰਿਹਾ ਹੈ, ਜਿਸ ਕਾਰਨ ਲੋਕਾਂ ਨੂੰ ਆਪਣੇ ਹੱਕਾਂ ਲਈ ਸੰਘਰਸ਼ ਦਾ ਰਾਹ ਅਖ਼ਤਿਆਰ ਕਰਨਾ ਪੈ ਰਿਹਾ ਹੈ।
ਰਾਏਕੋਟ, 8 ਅਗਸਤ (ਬਲਵਿੰਦਰ ਸਿੰਘ ਲਿੱਤਰ) ਸੀਟੂ ਵਲੋਂ 10 ਅਗਸਤ ਦੇ ਜੇਲ੍ਹ ਭਰੋ ਅੰਦੋਲਨ ਨੂੰ ਸਫ਼ਲ ਬਣਾਉਣ ਲਈ ਸਮੁੱਚੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਇਸ ਮੌਕੇ ਗੱਲਬਾਤ ਕਰਦਿਆਂ ਸੀਟੂ ਦੇ ਸੂਬਾ ਮੀਤ ਪ੍ਰਧਾਨ ਕਾਮਰੇਡ ਦਲਜੀਤ ਕੁਮਾਰ ਗੋਰਾ ਨੇ ਆਖਿਆ ਕਿ ਕੇਂਦਰ ਤੇ ਸੂਬਾ ਸਰਕਾਰਾਂ ਵਲੋਂ ਕਿਸਾਨਾਂ, ਮਜ਼ਦੂਰਾਂ ਅਤੇ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਲਗਾਤਾਰ ਅਣਡਿੱਠਾ ਕੀਤਾ ਜਾ ਰਿਹਾ ਹੈ, ਜਿਸ ਕਾਰਨ ਲੋਕਾਂ ਨੂੰ ਆਪਣੇ ਹੱਕਾਂ ਲਈ ਸੰਘਰਸ਼ ਦਾ ਰਾਹ ਅਖ਼ਤਿਆਰ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਅਤੇ ਟਰੇਡ ਜਥੇਬੰਦੀਆਂ ਵਲੋਂ 10 ਅਗਸਤ ਨੂੰ ਦਿੱਤੇ ਗਏ ਜੇਲ੍ਹ ਭਰੋ ਅੰਦੋਲਨ ਨੂੰ ਸਫ਼ਲ ਬਣਾਉਣ ਲਈ ਸੀਟੂ ਵਲੋਂ ਪੂਰੀ ਤਿਆਰੀ ਕੀਤੀ ਜਾ ਰਹੀ ਹੈ। ਸਰਕਾਰਾਂ ਦੀਆਂ ਲੋਕ ਵਿਰੋਧੀ ਨੀਤੀਆਂ ਕਾਰਨ ਕਿਸਾਨਾਂ, ਮਜ਼ਦੂਰਾਂ ਅਤੇ ਮੁਲਾਜ਼ਮਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਦਲਜੀਤ ਗੋਰਾ ਨੇ ਕਿਹਾ ਕਿ ਮਹਿੰਗਾਈ, ਬੇਰੁਜ਼ਗਾਰੀ, ਮਜ਼ਦੂਰਾਂ ਦੇ ਹੱਕਾਂ, ਕਿਸਾਨੀ ਸੰਕਟ ਅਤੇ ਮੁਲਾਜ਼ਮਾਂ ਦੀਆਂ ਮੰਗਾਂ ਸਮੇਤ ਲੋਕਾਂ ਨਾਲ ਜੁੜੇ੍ਹ ਮੁੱਦਿਆਂ ਨੂੰ ਲੈ ਕੇ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਦੋਂ ਤੱਕ ਲੋਕਾਂ ਦੀਆਂ ਜਾਇਜ਼ ਮੰਗਾਂ ਦਾ ਹੱਲ ਨਹੀਂ ਕੀਤਾ ਜਾਂਦਾ, ਜਨਤਕ ਜਥੇਬੰਦੀਆਂ ਵਲੋਂ ਆਪਣਾ ਸੰਘਰਸ਼ ਜਾਰੀ ਰੱਖਿਆ ਜਾਵੇਗਾ। ਉਨ੍ਹਾਂ ਸਮੂਹ ਕਿਸਾਨਾਂ, ਮਜ਼ਦੂਰਾਂ, ਮੁਲਾਜ਼ਮਾਂ ਅਤੇ ਇਨਸਾਫ਼ ਪਸੰਦ ਲੋਕਾਂ ਨੂੰ ਅਪੀਲ ਕੀਤੀ ਕਿ ਉਹ 10 ਅਗਸਤ ਦੇ ਜੇਲ੍ਹ ਭਰੋ ਅੰਦੋਲਨ ਵਿਚ ਵੱਡੀ ਗਿਣਤੀ ’ਚ ਸ਼ਾਮਿਲ ਹੋ ਕੇ ਪੋ੍ਰਗਰਾਮ ਨੂੰ ਸਫ਼ਲ ਬਣਾਉਣ।ਇਸ ਮੌਕੇ ਪ੍ਰਕਾਸ਼ ਸਿੰਘ ਬਰ੍ਹਮੀ, ਰਾਜ ਜਸਵੰਤ ਸਿੰਘ ਜੋਗਾ, ਕਰਮਜੀਤ ਸਿੰਘ ਸਨੀ, ਵਿਜੈ ਕੁਮਾਰ, ਰੁਲਦਾ ਸਿੰਘ ਗੋਬਿੰਦਗੜ੍ਹ ਆਦਿ ਹਾਜ਼ਰ ਸਨ।