ਸਰਕਾਰੀ ਰਾਸ਼ਨ ਦੀਆਂ ਦੁਕਾਨਾਂ ’ਤੇ ਬਾਇਉਮੀਟ੍ਰਿਕ ਪ੍ਰਣਾਲੀ ਬਣੀ ਲਾਭਪਾਤਰੀਆਂ ਅਤੇ ਡਿਪੂ ਹੋਲਡਰਾਂ ਲਈ ਖੱਜਲ-ਖੁਆਰੀ ਦਾ ਕਾਰਨ
ਜਗਰਾਉਂ, 9 ਅਗਸਤ (ਸ਼ਮਸ਼ੇਰ ਸਿੰਘ ਗਾਲਿਬ)-ਪੰਜਾਬ ਸਕੂਲ ਜ਼ੋਨਲ ਖੇਡਾਂ ਵਿੱਚ ਯੂਨੀਰਾਈਜ਼ ਵਰਲਡ ਸਕੂਲ ਦੀ ਅੰਡਰ-19 ਲੜਕੀਆਂ ਦੀ ਬੈਡਮਿੰਟਨ ਟੀਮ ਨੇ ਆਪਣੀ ਤਾਕਤ, ਜਜ਼ਬੇ ਅਤੇ ਸ਼ਾਨਦਾਰ ਟੀਮ ਵਰਕ ਦਾ ਮੁਜ਼ਾਹਰਾ ਕਰਦਿਆਂ ਸੋਨ ਤਗ਼ਮਾ ਆਪਣੇ ਨਾਮ ਕੀਤਾ। ਇਸ ਪ੍ਰਾਪਤੀ ’ਤੇ ਚੇਅਰਮੈਨ ਰਾਕੇਸ਼ ਅਗਰਵਾਲ, ਡਾਇਰੈਕਟਰ ਡਾ.
ਜਗਰਾਉਂ, 9 ਅਗਸਤ (ਸ਼ਮਸ਼ੇਰ ਸਿੰਘ ਗਾਲਿਬ)-ਪੰਜਾਬ ਸਕੂਲ ਜ਼ੋਨਲ ਖੇਡਾਂ ਵਿੱਚ ਯੂਨੀਰਾਈਜ਼ ਵਰਲਡ ਸਕੂਲ ਦੀ ਅੰਡਰ-19 ਲੜਕੀਆਂ ਦੀ ਬੈਡਮਿੰਟਨ ਟੀਮ ਨੇ ਆਪਣੀ ਤਾਕਤ, ਜਜ਼ਬੇ ਅਤੇ ਸ਼ਾਨਦਾਰ ਟੀਮ ਵਰਕ ਦਾ ਮੁਜ਼ਾਹਰਾ ਕਰਦਿਆਂ ਸੋਨ ਤਗ਼ਮਾ ਆਪਣੇ ਨਾਮ ਕੀਤਾ। ਇਸ ਪ੍ਰਾਪਤੀ ’ਤੇ ਚੇਅਰਮੈਨ ਰਾਕੇਸ਼ ਅਗਰਵਾਲ, ਡਾਇਰੈਕਟਰ ਡਾ. ਪੱਲਵੀ ਅਗਰਵਾਲ ਅਤੇ ਮੈਨੇਜਿੰਗ ਡਾਇਰੈਕਟਰ ਸ਼ਿਫੂ ਅਗਰਵਾਲ ਨੇ ਜੇਤੂ ਟੀਮ ਅਤੇ ਕੋਚਿੰਗ ਸਟਾਫ਼ ਨੂੰ ਨਿੱਘੀ ਵਧਾਈ ਦਿੱਤੀ। ਪ੍ਰਿੰਸੀਪਲ ਸ੍ਰੀਮਤੀ ਨੇਹਾ ਰਤਨ ਨੇ ਖਿਡਾਰੀਆਂ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਇਸ ਸਫ਼ਲਤਾ ਦਾ ਸਿਹਰਾ ਵਿਦਿਆਰਥੀਆਂ ਦੀ ਅਣਥੱਕ ਮਿਹਨਤ ਅਤੇ ਸਕੂਲ ਦੇ ਸਰੀਰਕ ਸਿੱਖਿਆ ਕੋਚਾਂ ਦੁਆਰਾ ਦਿੱਤੀ ਗਈ ਸਖ਼ਤ ਸਿਖਲਾਈ ਨੂੰ ਜਾਂਦਾ ਹੈ। ਉਨ੍ਹਾਂ ਉਮੀਦ ਪ੍ਰਗਟਾਈ ਕਿ ਟੀਮ ਆਉਣ ਵਾਲੀਆਂ ਜ਼ਿਲ੍ਹਾ ਅਤੇ ਰਾਜ ਪੱਧਰੀ ਚੈਂਪੀਅਨਸ਼ਿਪਾਂ ਵਿੱਚ ਵੀ ਆਪਣੀ ਜਿੱਤ ਦੀ ਲੜੀ ਨੂੰ ਬਰਕਰਾਰ ਰੱਖੇਗੀ ਅਤੇ ਸਕੂਲ ਦਾ ਨਾਂਅ ਹੋਰ ਰੋਸ਼ਨ ਕਰੇਗੀ। ਉਨ੍ਹਾਂ ਕਿਹਾ ਕਿ ਯੂਨੀਰਾਈਜ਼ ਵਰਲਡ ਸਕੂਲ ਖੇਡ ਭਾਵਨਾ ਨੂੰ ਉਤਸ਼ਾਹਿਤ ਕਰਨ ਅਤੇ ਉੱਚ ਪੱਧਰੀ ਮੰਚ ਪ੍ਰਦਾਨ ਕਰਨ ਲਈ ਵਚਨਬੱਧ ਹੈ।