11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਪੰਜਾਬ ਕਿਸਾਨ ਯੂਨੀਅਨ ਅਤੇ ਏਟਕ ਵਲੋਂ ਕੇਂਦਰ ਸਰਕਾਰ ਦੀਆਂ ਕਾਰਪੋਰੇਟ ਪੱਖੀ ਅਤੇ ਲੋਕ-ਵਿਰੋਧੀ ਨੀਤੀਆਂ ਵਿਰੁੱਧ ਰੋਸ ਪ੍ਰਦਰਸ਼ਨ

ਰਾਏਕੋਟ, 10 ਅਗਸਤ (ਬਲਵਿੰਦਰ ਸਿੰਘ ਲਿੱਤਰ) ਸੰਯੁਕਤ ਕਿਸਾਨ ਮੋਰਚੇ ਅਤੇ ਟਰੇਡ ਯੂਨੀਅਨਾਂ ਦੇ ਦੇਸ਼-ਵਿਆਪੀ ਸੱਦੇ ਤਹਿਤ ਅੱਜ ਪਿੰਡ ਭੈਣੀ ਬੜਿੰਗਾਂ ਦੇ ਬੱਸ ਸਟੈਂਡ ’ਤੇ ਪੰਜਾਬ ਕਿਸਾਨ ਯੂਨੀਅਨ ਅਤੇ ਏਟਕ ਵਲੋਂ ਸਾਂਝੇ ਤੌਰ ’ਤੇ ਕੇਂਦਰ ਸਰਕਾਰ ਦੀਆਂ ਕਾਰਪੋਰੇਟ-ਪੱਖੀ ਅਤੇ ਲੋਕ-ਵਿਰੋਧੀ ਨੀਤੀਆਂ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਤਲੇ ਫੂਕ ਕੇ ਨਾਅਰੇਬਾਜ਼ੀ ਕੀਤੀ।

ਅਜੀਤ ਡੈਸਕ 11-08-2026
ਰਾਏਕੋਟ, 10 ਅਗਸਤ (ਬਲਵਿੰਦਰ ਸਿੰਘ ਲਿੱਤਰ) ਸੰਯੁਕਤ ਕਿਸਾਨ ਮੋਰਚੇ ਅਤੇ ਟਰੇਡ ਯੂਨੀਅਨਾਂ ਦੇ ਦੇਸ਼-ਵਿਆਪੀ ਸੱਦੇ ਤਹਿਤ ਅੱਜ ਪਿੰਡ ਭੈਣੀ ਬੜਿੰਗਾਂ ਦੇ ਬੱਸ ਸਟੈਂਡ ’ਤੇ ਪੰਜਾਬ ਕਿਸਾਨ ਯੂਨੀਅਨ ਅਤੇ ਏਟਕ ਵਲੋਂ ਸਾਂਝੇ ਤੌਰ ’ਤੇ ਕੇਂਦਰ ਸਰਕਾਰ ਦੀਆਂ ਕਾਰਪੋਰੇਟ-ਪੱਖੀ ਅਤੇ ਲੋਕ-ਵਿਰੋਧੀ ਨੀਤੀਆਂ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਤਲੇ ਫੂਕ ਕੇ ਨਾਅਰੇਬਾਜ਼ੀ ਕੀਤੀ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਪੰਜਾਬ ਕਿਸਾਨ ਯੂਨੀਅਨ ਦੇ ਸੂਬਾਈ ਮੀਤ ਪ੍ਰਧਾਨ ਡਾ. ਗੁਰਚਰਨ ਸਿੰਘ ਰਾਏਕੋਟ ਅਤੇ ਏਟਕ ਦੇ ਆਗੂ ਕਾਮਰੇਡ ਕਰਤਾਰ ਰਾਮ ਨੇ ਕੇਂਦਰ ਸਰਕਾਰ ਵਲੋਂ ਮਨਰੇਗਾ ਸਕੀਮ ਦੇ ਨਿਯਮਾਂ ਵਿਚ ਕੀਤੀਆਂ ਜਾ ਰਹੀਆਂ ਤਬਦੀਲੀਆਂ ਦੀ ਤਿੱਖੀ ਆਲੋਚਨਾ ਕੀਤੀ। ਆਗੂਆਂ ਨੇ ਦੋਸ਼ ਲਗਾਇਆ ਕਿ ਸਰਕਾਰ ਮਜ਼ਦੂਰਾਂ ਦੀ ਸੁਰੱਖਿਆ ਨਾਲ ਸਬੰਧਿਤ ਕਾਨੂੰਨਾਂ ਨੂੰ ਖ਼ਤਮ ਕਰਕੇ ਕੇਵਲ ਚਾਰ ਲੇਬਰ ਕੋਡ ਲਾਗੂ ਕਰ ਰਹੀ ਹੈ, ਜਿਸ ਨਾਲ ਮਜ਼ਦੂਰਾਂ ਦਾ ਸ਼ੋਸ਼ਣ ਵਧੇਗਾ।ਕਿਸਾਨ ਆਗੂਆਂ ਨੇ ਬਿਜਲੀ ਸੋਧ ਬਿੱਲ ਅਤੇ ਭਾਰਤ-ਅਮਰੀਕਾ ਵਿਚਕਾਰ ਹੋ ਰਹੇ ਕਰ-ਰਹਿਤ ਵਪਾਰਿਕ ਸਮਝੌਤਿਆਂ ਦਾ ਵਿਰੋਧ ਕਰਦਿਆਂ ਕਿਹਾ ਕਿ ਇਹ ਫ਼ੈਸਲੇ ਦੇਸ਼ ਦੀ ਕਿਸਾਨੀ ਅਤੇ ਆਰਥਿਕਤਾ ਨੂੰ ਪੂਰੀ ਤਰ੍ਹਾਂ ਤਬਾਹ ਕਰ ਦੇਣਗੇ। ਉਨ੍ਹਾਂ ਮੰਗ ਕੀਤੀ ਕਿ ਕਿਸਾਨ-ਮਜ਼ਦੂਰ ਵਿਰੋਧੀ ਇੰਨ੍ਹਾਂ ਸਾਰੇ ਫੈਸਲਿਆਂ ਅਤੇ ਕਾਨੂੰਨਾਂ ਨੂੰ ਤੁਰੰਤ ਰੱਦ ਕੀਤਾ ਜਾਵੇ, ਨਹੀਂ ਤਾਂ ਸਰਕਾਰ ਨੂੰ ਦੇਸ਼-ਵਿਆਪੀ ਤਿੱਖੇ ਸੰਘਰਸ਼ ਦਾ ਸਾਹਮਣਾ ਕਰਨ ਲਈ ਤਿਆਰ ਰਹਿਣਾ ਪਵੇਗਾ। ਇਸ ਮੌਕੇ ਪੰਜਾਬ ਕਿਸਾਨ ਯੂਨੀਅਨ ਬਲਾਕ ਰਾਏਕੋਟ ਦੇ ਪ੍ਰਧਾਨ ਰਣਜੀਤ ਸਿੰਘ, ਚਰਨਜੀਤ ਸਿੰਘ ਰਾਏਕੋਟ, ਜ਼ਿਲ੍ਹਾ ਮੀਤ ਪ੍ਰਧਾਨ ਜਸਵਿੰਦਰ ਸਿੰਘ ਲਾਡੀ ਭੈਣੀ ਬੜਿੰਗਾ, ਅਜਮੇਰ ਸਿੰਘ, ਮਲਕੀਅਤ ਸਿੰਘ, ਮੋਹਣ ਸਿੰਘ, ਪ੍ਰਧਾਨ ਬਲਦੇਵ ਸਿੰਘ ਸੇਖੋਂ, ਨਿਰਮਲ ਸਿੰਘ, ਸ਼ਿੰਦਰਪਾਲ ਸਿੰਘ, ਜਵੰਤਾ ਸਿੰਘ, ਬਲਵਿੰਦਰ ਸਿੰਘ, ਬਲਜਸਵੀਰ ਸਿੰਘ, ਰਾਮ ਪਿਆਰਾ ਜੋਸ਼ੀ, ਦਰਸ਼ਨ ਸਿੰਘ ਰਾਏਕੋਟ, ਕੁਲਦੀਪ ਸਿੰਘ, ਅਮਰਜੀਤ ਸਿੰਘ, ਬੀਬੀ ਕਰਮਜੀਤ ਕੌਰ, ਮਨਪ੍ਰੀਤ ਕੌਰ, ਜੋਬਨਪ੍ਰੀਤ ਕੌਰ, ਰਾਜਿੰਦਰ ਕੌਰ, ਕਾਕੇ, ਬਚਨ ਕੌਰ, ਸੁਰਿੰਦਰ ਕੌਰ, ਕਮਲਜੀਤ ਕੌਰ ਸਮੇਤ ਵੱਡੀ ਗਿਣਤੀ ’ਚ ਕਿਸਾਨ-ਮਜ਼ਦੂਰ ਹਾਜ਼ਰ ਸਨ।
ਪਿਛਲੀ ਖ਼ਬਰ ਜਗਰਾਉਂ ਮੋਤੀ ਬਾਗ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਲੋਕ ਸੇਵਾ ਸੁਸਾਇਟੀ ਜਗਰਾਉਂ ਵਲੋਂ ਤੀਆਂ ਦਾ ਤਿਉਹਾਰ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।