12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਚਿੱਪ ਵਾਲੇ ਸਮਾਰਟ ਮੀਟਰ ਕਿਤੇ ਵੀ ਲੱਗਣ ਨਹੀਂ ਦਿੱਤੇ ਜਾਣਗੇ- ਗੋਗੀ ਸੀਲੋਆਣੀ

ਰਾਏਕੋਟ, 10 ਅਗਸਤ (ਬਲਵਿੰਦਰ ਸਿੰਘ ਲਿੱਤਰ) ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ (ਧਨੇਰ) ਬਲਾਕ ਰਾਏਕੋਟ ਦੀ ਇਕ ਵਿਸ਼ੇਸ਼ ਮੀਟਿੰਗ ਬਲਾਕ ਪ੍ਰਧਾਨ ਸਰਬਜੀਤ ਸਿੰਘ ਧੂਰਕੋਟ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਕਿਸਾਨਾਂ ਦੇ ਮਸਲਿਆਂ ਅਤੇ ਅਗਾਮੀ ਸੰਘਰਸ਼ਾਂ ਸਬੰਧੀ ਵਿਚਾਰ-ਵਟਾਂਦਰਾ ਕਰਦਿਆਂ ਕਈ ਅਹਿਮ ਮਤੇ ਪਾਸ ਕੀਤੇ ਗਏ। ਇਸ ਮੌਕੇ ਕਿਸਾਨ ਆਗੂ ਗੁਰਮਿੰਦਰ ਸਿੰਘ ਗੋਗੀ ਭੁੱਲਰ ਅਤੇ ਅਮਨਦੀਪ ਸ਼ਰਮਾ ਨੇ ਬਿਜਲੀ ਮੀਟਰਾਂ ਦੇ ਮੁੱਦੇ ’ਤੇ ਬੋਲਦਿਆਂ ਸਖ਼ਤ ਰੁਖ਼ ਅਖਤਿਆਰ ਕਰਦਿਆਂ ਐਲਾਨ ਕੀਤਾ ਕਿ ਪਿੰਡਾਂ ਵਿਚ ਚਿੱਪ ਵਾਲੇ ਜਾਂ ਸਮਾਰਟ ਮੀਟਰ ਕਿਸੇ ਵੀ ਕੀਮਤ ’ਤੇ ਨਹੀਂ ਲੱਗਣ ਦਿੱਤੇ ਜਾਣਗੇ।

ਅਜੀਤ ਡੈਸਕ 11-08-2026
ਰਾਏਕੋਟ, 10 ਅਗਸਤ (ਬਲਵਿੰਦਰ ਸਿੰਘ ਲਿੱਤਰ) ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ (ਧਨੇਰ) ਬਲਾਕ ਰਾਏਕੋਟ ਦੀ ਇਕ ਵਿਸ਼ੇਸ਼ ਮੀਟਿੰਗ ਬਲਾਕ ਪ੍ਰਧਾਨ ਸਰਬਜੀਤ ਸਿੰਘ ਧੂਰਕੋਟ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਕਿਸਾਨਾਂ ਦੇ ਮਸਲਿਆਂ ਅਤੇ ਅਗਾਮੀ ਸੰਘਰਸ਼ਾਂ ਸਬੰਧੀ ਵਿਚਾਰ-ਵਟਾਂਦਰਾ ਕਰਦਿਆਂ ਕਈ ਅਹਿਮ ਮਤੇ ਪਾਸ ਕੀਤੇ ਗਏ। ਇਸ ਮੌਕੇ ਕਿਸਾਨ ਆਗੂ ਗੁਰਮਿੰਦਰ ਸਿੰਘ ਗੋਗੀ ਭੁੱਲਰ ਅਤੇ ਅਮਨਦੀਪ ਸ਼ਰਮਾ ਨੇ ਬਿਜਲੀ ਮੀਟਰਾਂ ਦੇ ਮੁੱਦੇ ’ਤੇ ਬੋਲਦਿਆਂ ਸਖ਼ਤ ਰੁਖ਼ ਅਖਤਿਆਰ ਕਰਦਿਆਂ ਐਲਾਨ ਕੀਤਾ ਕਿ ਪਿੰਡਾਂ ਵਿਚ ਚਿੱਪ ਵਾਲੇ ਜਾਂ ਸਮਾਰਟ ਮੀਟਰ ਕਿਸੇ ਵੀ ਕੀਮਤ ’ਤੇ ਨਹੀਂ ਲੱਗਣ ਦਿੱਤੇ ਜਾਣਗੇ। ਉਨ੍ਹਾਂ ਆਖਿਆ ਕਿ ਜਿਨ੍ਹਾਂ ਥਾਵਾਂ ’ਤੇ ਚਿੱਪ ਵਾਲੇ ਮੀਟਰ ਲਗਾਏ ਗਏ ਹਨ, ਉਤਾਰ ਕੇ ਬਿਜਲੀ ਬੋਰਡ ਦੇ ਦਫ਼ਤਰ ਵਿਚ ਜਮ੍ਹਾਂ ਕਰਵਾਏ ਜਾਣਗੇ। ਇਸ ਤੋਂ ਇਲਾਵਾ ਕਿਸਾਨ ਆਗੂਆਂ ਨੇ ਇਲਾਕੇ ਵਿਚ ਕਿਸਾਨਾਂ ਦੀਆਂ ਖੇਤੀਬਾੜੀ ਵਾਲੀਆਂ ਮੋਟਰਾਂ ਤੋਂ ਤਾਰਾਂ ਅਤੇ ਸਟਾਰਟਰ ਚੋਰੀ ਹੋਣ ਦੀਆਂ ਵਧ ਰਹੀਆਂ ਘਟਨਾਵਾਂ ’ਤੇ ਗੰਭੀਰ ਚਿੰਤਾ ਪ੍ਰਗਟਾਈ। ਉਨ੍ਹਾਂ ਦੋਸ਼ ਲਗਾਇਆ ਕਿ ਇਹ ਸਭ ਪੁਲਿਸ ਪ੍ਰਸ਼ਾਸਨ ਦੀ ਮਿਲੀਭੁਗਤ ਨਾਲ ਹੋ ਰਿਹਾ ਹੈ, ਜਿਸ ਕਰਕੇ ਚੋਰੀ ਦਾ ਸਮਾਨ ਸ਼ਰੇਆਮ ਬਾਜ਼ਾਰ ਵਿਚ ਵਿਕ ਰਿਹਾ ਹੈ। ਆਗੂਆਂ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਚੋਰਾਂ ਅਤੇ ਚੋਰੀ ਦਾ ਸਾਮਾਨ ਖ਼ਰੀਦਣ ਵਾਲੇ ਕਬਾੜੀਆਂ ਵਿਰੁੱਧ ਤੁਰੰਤ ਅਤੇ ਸਖ਼ਤ ਕਾਰਵਾਈ ਕੀਤੀ ਜਾਵੇ। ਕਿਸਾਨ ਯੂਨੀਅਨ ਨੇ ਚੋਰੀ ਦਾ ਸਮਾਨ ਖਰੀਦਣ ਵਾਲੇ ਕਬਾੜੀਆਂ ਨੂੰ ਵੀ ਤਾੜਨਾ ਕੀਤੀ ਕਿ ਉਹ ਆਪਣੀਆਂ ਕਰਤੂਤਾਂ ਤੋਂ ਬਾਜ਼ ਆ ਜਾਣ, ਉਨ੍ਹਾਂ ਨੂੰ ਕਿਸੇ ਵੀ ਕੀਮਤ ’ਤੇ ਬਖਸ਼ਿਆ ਨਹੀਂ ਜਾਵੇਗਾ। ਮੀਟਿੰਗ ਦੌਰਾਨ 12 ਅਗਸਤ ਨੂੰ ਮਹਿਲ ਕਲਾਂ ਵਿਖੇ ਮਨਾਈ ਜਾ ਰਹੀ ਸ਼ਹੀਦ ਬੀਬੀ ਕਿਰਨਜੀਤ ਕੌਰ ਦੀ ਬਰਸੀ ਮੌਕੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨ ਦਾ ਮਤਾ ਪਾਸ ਕੀਤਾ। ਇਸ ਮੌਕੇ ਹਾਕਮ ਸਿੰਘ ਸਕੱਤਰ, ਸਕੱਤਰ ਹਰਜੀਤ ਸਿੰਘ ਕਲਸੀਆਂ, ਗੁਰਸੇਵਕ ਸਿੰਘ ਮਿੱਠਾ, ਲੱਖਾ ਸਿੰਘ ਭੈਣੀ ਮੀਤ ਪ੍ਰਧਾਨ, ਬਿੰਦਰ ਸਿੰਘ ਔਲਖ ਮੀਤ ਪ੍ਰਧਾਨ, ਸੋਨੀ ਸਿੰਘ ਧੂਰਕੋਟ ਖ਼ਜ਼ਾਨਚੀ, ਜਸਵਿੰਦਰ ਸਿੰਘ ਧੂਰਕੋਟ ਇਕਾਈ ਪ੍ਰਧਾਨ, ਜਸਪਾਲ ਸਿੰਘ ਗਰੇਵਾਲ ਇਕਾਈ ਪ੍ਰਧਾਨ, ਰਾਜ ਸਿੰਘ ਗਰੇਵਾਲ, ਜਗਤਾਰ ਸਿੰਘ ਆਂਡਲੂ, ਜੁਗਿੰਦਰ ਸਿੰਘ ਆਂਡਲੂ, ਗੁਰਪ੍ਰੀਤ ਸਿੰਘ ਸਿੱਧੂ ਇਕਾਈ ਪ੍ਰਧਾਨ, ਜਗਦੇਵ ਸਿੰਘ ਰਾਜਗੜ੍ਹ, ਦਰਸ਼ਨ ਸਿੰਘ ਚੱਕ ਭਾਈਕਾ ਇਕਾਈ ਪ੍ਰਧਾਨ, ਚਮਕੌਰ ਸਿੰਘ ਕੀਤੂ ਚੱਕ ਭਾਈਕਾ, ਅਮਨਪ੍ਰੀਤ ਸਿੰਘ ਇਕਾਈ ਪ੍ਰਧਾਨ ਫੇਰੂਰਾਈ, ਗੁਰਦੀਪ ਸਿੰਘ ਰਾਜਗੜ੍ਹ, ਭੁਪਿੰਦਰ ਸਿੰਘ ਸੱਤੋਵਾਲ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਹੰਬੜਾਂ ’ਚ ਕਾਰ ਸਵਾਰ ਲੁਟੇਰਿਆਂ ਨੇ ਔਰਤ ਦੇ ਕੰਨਾਂ ’ਚੋਂ ਸੋਨੇ ਦੀਆਂ ਵਾਲੀਆਂ ਝਪਟੀਆਂ- ਲੋਕਾਂ ’ਚ ਦਹਿਸ਼ਤ ਦਾ ਮਹੌਲ ਅਗਲੀ ਖ਼ਬਰ ਮੇਰੇ ਉੱਪਰ ਝੂਠੇ ਇਲਜ਼ਾਮ ਲਾਉਣ ਵਾਲਿਆਂ ਦਾ ਪਰਦਾਫਾਸ਼ ਕਰਾਂਗਾ- ਜਸਕਰਨ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।