11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਲਾਇਨਜ਼ ਕਲੱਬ ਜਗਰਾਉਂ ਵੱਲੋਂ ਸਿਵਲ ਹਸਪਤਾਲ ਦੇ ਡਾਕਟਰਾਂ ਦਾ ਸਨਮਾਨ

ਜਗਰਾਉਂ, 10 ਅਗਸਤ (ਸ਼ਮਸ਼ੇਰ ਸਿੰਘ ਗਾਲਿਬ) ਲਾਇਨਜ਼ ਕਲੱਬ ਜਗਰਾਉਂ ਮੇਨ ਵਲੋਂ ‘ਡਾਕਟਰਜ਼ ਡੇ’ ਦੇ ਮੌਕੇ ’ਤੇ ਸਿਵਲ ਹਸਪਤਾਲ ਜਗਰਾਉਂ ਵਿਖੇ ਵਿਸ਼ੇਸ਼ ਸਨਮਾਨ ਸਮਾਗਮ ਕਰਵਾਇਆ ਗਿਆ। ਇਸ ਮੌਕੇ ਹਸਪਤਾਲ ਵਿੱਚ ਆਪਣੀਆਂ ਸਮਰਪਿਤ ਸੇਵਾਵਾਂ ਨਿਭਾਉਣ ਵਾਲੇ ਡਾਕਟਰਾਂ ਨੂੰ ਸਨਮਾਨਿਤ ਕੀਤਾ ਗਿਆ।

ਅਜੀਤ ਡੈਸਕ 11-08-2026
ਜਗਰਾਉਂ, 10 ਅਗਸਤ (ਸ਼ਮਸ਼ੇਰ ਸਿੰਘ ਗਾਲਿਬ) ਲਾਇਨਜ਼ ਕਲੱਬ ਜਗਰਾਉਂ ਮੇਨ ਵਲੋਂ ‘ਡਾਕਟਰਜ਼ ਡੇ’ ਦੇ ਮੌਕੇ ’ਤੇ ਸਿਵਲ ਹਸਪਤਾਲ ਜਗਰਾਉਂ ਵਿਖੇ ਵਿਸ਼ੇਸ਼ ਸਨਮਾਨ ਸਮਾਗਮ ਕਰਵਾਇਆ ਗਿਆ। ਇਸ ਮੌਕੇ ਹਸਪਤਾਲ ਵਿੱਚ ਆਪਣੀਆਂ ਸਮਰਪਿਤ ਸੇਵਾਵਾਂ ਨਿਭਾਉਣ ਵਾਲੇ ਡਾਕਟਰਾਂ ਨੂੰ ਸਨਮਾਨਿਤ ਕੀਤਾ ਗਿਆ। ਸਮਾਗਮ ਦੌਰਾਨ ਸਿਵਲ ਹਸਪਤਾਲ ਜਗਰਾਉਂ ਦੇ ਐੱਸ.ਐੱਮ.ਓ. ਡਾ. ਅਮਨ ਸ਼ਰਮਾ ਨੂੰ ਉਨ੍ਹਾਂ ਦੀ ਸ਼ਾਨਦਾਰ ਅਗਵਾਈ ’ਚ ਡਾ. ਧੀਰਜ ਸਿੰਗਲਾ, ਡਾ. ਨਵਦੀਪ ਬਰਾੜ, ਡਾ. ਵਿਵੇਕ ਚੋਪੜਾ, ਡਾ. ਵਿਵੇਕ ਗੋਇਲ, ਡਾ. ਸੁਖਜਿੰਦਰ ਸਿੰਘ, ਡਾ. ਆਰਚੂ, ਡਾ. ਅਰਸ਼ਦੀਪ ਕੌਰ, ਡਾ. ਗੁਰਿੰਦਰਦੀਪ ਸਿੰਘ, ਡਾ. ਸਗੀਨਾ ਗਰਗ ਅਤੇ ਡਾ. ਮਨਪ੍ਰੀਤ ਸਿੰਘ ਸੀਹਰਾ ਨੂੰ ਚੰਗੀਆਂ ਸੇਵਾਵਾਂ ਲਈ ਸਨਮਾਨਿਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਡਾਕਟਰਾਂ ਦੀ ਹੌਸਲਾ ਅਫਜ਼ਾਈ ਲਈ ਕੀਤੇ ਜਾਂਦੇ ਅਜਿਹੇ ਉਪਰਾਲੇ ਉਨ੍ਹਾਂ ਦਾ ਹੌਸਲਾ ਵਧਾਉਂਦੇ ਹਨ ਅਤੇ ਉਨ੍ਹਾਂ ਨੂੰ ਲੋਕਾਂ ਦੀ ਹੋਰ ਤਨਦੇਹੀ ਨਾਲ ਸੇਵਾ ਕਰਨ ਲਈ ਪ੍ਰੇਰਿਤ ਕਰਦੇ ਹਨ। ਲਾਇਨਜ਼ ਕਲੱਬ ਜਗਰਾਓਂ ਮੇਨ ਦੇ ਪ੍ਰਧਾਨ ਐਡਵੋਕੇਟ ਮਹਿੰਦਰ ਸਿੰਘ ਸਿੱਧਵਾਂ ਨੇ ਐੱਸ.ਐੱਮ.ਓ. ਡਾ. ਅਮਨ ਸ਼ਰਮਾ, ਸਨਮਾਨਿਤ ਸਮੂਹ ਡਾਕਟਰਾਂ ਅਤੇ ਹਸਪਤਾਲ ਦੇ ਸਟਾਫ਼ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਵੀ ਸਮਾਜ ਸੇਵਾ ਅਤੇ ਸਿਹਤ ਦੇ ਖੇਤਰ ਵਿੱਚ ਅਜਿਹੇ ਉਪਰਾਲੇ ਜਾਰੀ ਰੱਖੇ ਜਾਣਗੇ। ਇਸ ਮੌਕੇ ਕਲੱਬ ਦੇ ਪ੍ਰਧਾਨ ਐਡਵੋਕੇਟ ਮਹਿੰਦਰ ਸਿੰਘ ਸਿੱਧਵਾਂ, ਸੈਕਟਰੀ ਲਾਇਨ ਪਰਮਬੀਰ ਸਿੰਘ ਗਿੱਲ, ਕੈਸ਼ੀਅਰ ਲਾਇਨ ਗੁਰਜੋਤ ਸਿੰਘ ਗਰੇਵਾਲ, ਸਾਬਕਾ ਚੇਅਰਮੈਨ ਕੰਵਲਜੀਤ ਸਿੰਘ ਮੱਲ੍ਹਾ, ਦਵਿੰਦਰ ਸਿੰਘ ਤੂਰ, ਅਮਰਿੰਦਰ ਸਿੰਘ, ਸ਼ਰਨਦੀਪ ਸਿੰਘ ਬੈਨੀਪਾਲ, ਡਾ. ਮਾਨਵ ਰਤਨ ਗੁਪਤਾ, ਗੁਰਪ੍ਰੀਤ ਸਿੰਘ ਛੀਨਾ ਸਮੇਤ ਕਲੱਬ ਦੇ ਹੋਰ ਮੈਂਬਰ ਹਾਜ਼ਰ ਸਨ।
ਪਿਛਲੀ ਖ਼ਬਰ ਸ੍ਰੀ ਰਾਮ ਕਾਲਜ ਡੱਲਾ ਦੀਆਂ ਪਹਿਲੀਆਂ ਪੁਜ਼ੀਸ਼ਨਾਂ ਹਾਸਿਲ ਕਰਨ ਵਾਲੀਆਂ ਵਿਦਿਆਰਥਣਾਂ ਕਰਮਵਾਰ ਗਗਨਦੀਪ ਕੌਰ, ਕਸ਼ਿਸ਼ ਸਿੰਗਲਾ,... ਅਗਲੀ ਖ਼ਬਰ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।