15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

4 ਗ੍ਰਾਮ ਹੈਰੋਇਨ ਸਮੇਤ ਔਰਤ ਗ੍ਰਿਫ਼ਤਾਰ

ਕੁਹਾੜਾ, 14 ਅਗਸਤ (ਸੰਦੀਪ ਸਿੰਘ ਕੁਹਾੜਾ)-ਥਾਣਾ ਕੂੰਮਕਲਾਂ ਦੀ ਪੁਲਿਸ ਵਲੋਂ ਇੱਕ ਔਰਤ ਨੂੰ 4 ਗ੍ਰਾਮ ਹੈਰੋਇਨ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ। ਜਿਸ ਦੀ ਪਹਿਚਾਣ ਗੁਰਮੀਤ ਕੌਰ ਵਾਸੀ ਪਿੰਡ ਚੌਂਤਾਂ ਵਜੋਂ ਹੋਈ।

ਅਜੀਤ ਡੈਸਕ 15-08-2026
ਕੁਹਾੜਾ, 14 ਅਗਸਤ (ਸੰਦੀਪ ਸਿੰਘ ਕੁਹਾੜਾ)-ਥਾਣਾ ਕੂੰਮਕਲਾਂ ਦੀ ਪੁਲਿਸ ਵਲੋਂ ਇੱਕ ਔਰਤ ਨੂੰ 4 ਗ੍ਰਾਮ ਹੈਰੋਇਨ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ। ਜਿਸ ਦੀ ਪਹਿਚਾਣ ਗੁਰਮੀਤ ਕੌਰ ਵਾਸੀ ਪਿੰਡ ਚੌਂਤਾਂ ਵਜੋਂ ਹੋਈ। ਥਾਣਾ ਕੂੰਮਕਲਾਂ ਦੇ ਸਹਾਇਕ ਥਾਣੇਦਾਰ ਸਿਕੰਦਰ ਸਿੰਘ ਅਨੁਸਾਰ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਦੇ ਸੰਬੰਧ ਵਿਚ ਇਲਾਕੇ ਵਿਚ ਮੌਜੂਦ ਸਨ ਅਤੇ ਗਸ਼ਤ ਦੌਰਾਨ ਉਨ੍ਹਾਂ ਨੂੰ ਪਿੰਡ ਗੁਜਰਵਾਲ ਮੜੀਆਂ ਪਾਸੋਂ ਇੱਕ ਔਰਤ ਪੈਦਲ ਆਉਂਦੀ ਦਿਖਾਈ ਦਿੱਤੀ ,ਜਿਸ ਨੂੰ ਸ਼ੱਕ ਦੇ ਅਧਾਰ ‘ਤੇ ਰੋਕ ਕੇ ਚੈੱਕ ਕੀਤਾ ਗਿਆ ਤਾਂ ਉਕਤ ਪਾਸੋਂ ਚਾਰ ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਪੁਲਿਸ ਵਲੋਂ ਔਰਤ ਗੁਰਮੀਤ ਕੌਰ ਵਾਸੀ ਪਿੰਡ ਚੌਂਤਾ ਨੂੰ ਗ੍ਰਿਫ਼ਤਾਰ ਕਰ ਉਸ ਖ਼ਿਲਾਫ਼ ਐਨ. ਡੀ. ਪੀ. ਐੱਸ. ਐਕਟ ਅਧੀਨ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਪਿਛਲੀ ਖ਼ਬਰ ਮੱਲ੍ਹੇਵਾਲੇ ਪਰਿਵਾਰ ਨੂੰ ਸਦਮਾ, ਗੁਰਜੀਤ ਕੌਰ ਦਾ ਦਿਹਾਂਤ ਅਗਲੀ ਖ਼ਬਰ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਹਮਲੇ ਘਟੀਆ ਮਾਨਸਿਕਤਾ ਦਾ ਪ੍ਰਗਟਾਵਾ- ਪ੍ਰਧਾਨ ਡੱਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।