17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-08-2026

ਰਾਏਕੋਟ ਦੇ ਹੋਟਲ ’ਚ ਨੌਜਵਾਨ ਵਲੋਂ ਭੇਦਭਰੇ ਹਾਲਤ ’ਚ ਖ਼ੁਦਕੁਸ਼ੀ ਪੋਸਟਮਾਰਟਮ ਕਰਵਾਉਣ ਉਪਰੰਤ ਲਾਸ਼ ਵਾਰਿਸਾਂ ਦੇ ਹਵਾਲੇ ਕੀਤੀ

ਰਾਏਕੋਟ, 16 ਅਗਸਤ (ਬਲਵਿੰਦਰ ਸਿੰਘ ਲਿੱਤਰ)‘ ਰਾਏਕੋਟ ਸ਼ਹਿਰ ਦੇ ਬਰਨਾਲਾ ਚੌਂਕ ਨਜ਼ਦੀਕ ਸਥਿਤ ਹੋਟਲ ’ਚ ਇਕ ਨੌਜਵਾਨ ਵਲੋਂ ਭੇਦਭਰੇ ਹਾਲਾਤਾਂ ਵਿਚ ਫਾਹਾ ਲੈ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰਨ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ । ਇਸ ਮੌਕੇ ਪੁਲਿਸ ਥਾਣਾ ਸਿਟੀ ਰਾਏਕੋਟ ਦੇ ਏ.

ਮ੍ਰਿਤਕ ਹਰਦੀਪ ਸਿੰਘ ਦੀ ਤਸਵੀਰ। 17-08-2026
ਰਾਏਕੋਟ, 16 ਅਗਸਤ (ਬਲਵਿੰਦਰ ਸਿੰਘ ਲਿੱਤਰ)‘ ਰਾਏਕੋਟ ਸ਼ਹਿਰ ਦੇ ਬਰਨਾਲਾ ਚੌਂਕ ਨਜ਼ਦੀਕ ਸਥਿਤ ਹੋਟਲ ’ਚ ਇਕ ਨੌਜਵਾਨ ਵਲੋਂ ਭੇਦਭਰੇ ਹਾਲਾਤਾਂ ਵਿਚ ਫਾਹਾ ਲੈ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰਨ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ । ਇਸ ਮੌਕੇ ਪੁਲਿਸ ਥਾਣਾ ਸਿਟੀ ਰਾਏਕੋਟ ਦੇ ਏ.ਐੱਸ.ਆਈ. ਗੁਰਪ੍ਰੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮ੍ਰਿਤਕ ਦੀ ਪਹਿਚਾਣ ਹਰਦੀਪ ਸਿੰਘ (27) ਪੁੱਤਰ ਵੀਰ ਸਿੰਘ ਵਾਸੀ ਅੱਚਰਵਾਲ ਵਜੋਂ ਹੋਈ ਹੈ, ਜੋ ਪੇਸ਼ੇ ਵਜੋਂ ਫੋਟੋਗ੍ਰਾਫੀ ਦਾ ਕੰਮ ਕਰਦਾ ਸੀ। ਉਨ੍ਹਾਂ ਦੱਸਿਆ ਕਿ ਨੌਜਵਾਨ ਹਰਦੀਪ ਸਿੰਘ ਨੇ ਇਕੱਲਿਆਂ ਹੀ 14 ਅਗਸਤ, ਦਿਨ ਸ਼ੁੱਕਰਵਾਰ ਨੂੰ ਦੇਰ ਸ਼ਾਮ 7:30 ਦੇ ਕਰੀਬ ਉਕਤ ਹੋਟਲ ਵਿਚ ਰਹਿਣ ਲਈ ਕਮਰਾ ਕਿਰਾਏ ਉੱਪਰ ਲਿਆ ਸੀ, ਜਦੋਂ ਹੋਟਲ ਸਟਾਫ਼ ਨੇ 15 ਅਗਸਤ ਵਾਲੇ ਦਿਨ ਉਕਤ ਨੌਜਵਾਨ ਦੇ ਕਮਰੇ ਦਾ ਦਰਵਾਜ਼ਾ ਖੜਕਾਇਆ ਤਾਂ ਅੰਦਰੋਂ ਕੋਈ ਜਵਾਬ ਨਾ ਆਇਆ। ਜਿਸ ’ਤੇ ਹੋਟਲ ਪ੍ਰਬੰਧਕਾਂ ਨੇ ਪੁਲਿਸ ਦੇ ਐਮਰਜੈਂਸੀ ਨੰਬਰ 112 ਉੱਪਰ ਜਾਣਕਾਰੀ ਦਿੱਤੀ। ਜਿਸ ’ਤੇ ਉਹ ਪੁਲਿਸ ਪਾਰਟੀ ਸਮੇਤ ਉਕਤ ਹੋਟਲ ਵਿਚ ਪੁੱਜੇ ਅਤੇ ਜਦੋਂ ਕਮਰੇ ਦਾ ਦਰਵਾਜ਼ਾ ਖੋਲਿ੍ਆ ਗਿਆ ਤਾਂ ਅੰਦਰ ਨੌਜਵਾਨ ਹਰਦੀਪ ਸਿੰਘ ਛੱਤ ਵਾਲੇ ਪੱਖੇ ਨਾਲ ਲਟਕ ਰਿਹਾ ਸੀ ਅਤੇ ਉਸਦੇ ਮੂੰਹ ਵਿਚ ਕੱਪੜਾ ਪਾਇਆ ਹੋਇਆ ਮਿਲਿਆ। ਜਿਸ ’ਤੇ ਪੁਲਿਸ ਨੇ ਕਾਰਵਾਈ ਕਰਦੇ ਹੋਏ ਮ੍ਰਿਤਕ ਨੌਜਵਾਨ ਦੀ ਲਾਸ਼ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਕਰਵਾਉਣ ਉਪਰੰਤ ਲਾਸ਼ ਨੂੰ ਮ੍ਰਿਤਕ ਦੇ ਵਾਰਿਸਾਂ ਹਵਾਲੇ ਕਰ ਦਿੱਤਾ। ਇਸ ਘਟਨਾ ਸਬੰਧੀ ਮ੍ਰਿਤਕ ਨੌਜਵਾਨ ਹਰਦੀਪ ਸਿੰਘ ਦੇ ਪਿਤਾ ਵੀਰ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਧਾਰਾ 174 ਬੀ.ਐੱਨ.ਐੱਸ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਕੁਝ ਮਹੀਨੇ ਪਹਿਲਾਂ ਵੀ ਰਾਏਕੋਟ ਦੇ ਇਕ ਹੋਟਲ ਵਿਚ ਲਾਗਲੇ ਪਿੰਡ ਦੇ ਨੌਜਵਾਨ ਵਲੋਂ ਆਪਣੇ ਰਿਵਾਲਵਰ ਨਾਲ ਗੋਲੀ ਮਾਰ ਕੇ ਖੁਦਕੁਸ਼ੀ ਕੀਤੀ ਗਈ ਸੀ। ਨੌਜਵਾਨਾਂ ਦੇ ਅਜਿਹੇ ਖੌਫ਼ਨਾਕ ਕਦਮ ਮਾਪਿਆਂ ਤੇ ਸਮਾਜ ਲਈ ਵੱਡੀ ਚਿੰਤਾ ਵਾਲੀ ਗੱਲ ਹੈ।
ਪਿਛਲੀ ਖ਼ਬਰ ਨਣਦ ਨੂੰ ਸੰਧਾਰਾ ਦੇ ਕੇ ਵਾਪਸ ਆ ਰਹੇ ਮਾਂ-ਪੁੱਤ ਦੀ ਸੜਕ ਹਾਦਸੇ ’ਚ ਮੌਤ ਪੁਲਿਸ ਵਲੋਂ ਟੈਂਪੂ ਚਾਲਕ ਖ਼ਿਲਾਫ਼ ਬਣਦੀ ਕਾਰਵ... ਅਗਲੀ ਖ਼ਬਰ ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਨੇ ਮਨਾਇਆ ਆਜ਼ਾਦੀ ਦਿਹਾੜਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।