19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਖੁਦਾਈ ਚੱਕ ਵਿਖੇ ਤੀਆਂ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ

ਭੂੰਦੜੀ, 17 ਅਗਸਤ (ਕੁਲਦੀਪ ਸਿੰਘ ਮਾਨ)- ਪਿੰਡ ਖੁਦਾਈ ਚੱਕ ਵਿਖੇ ਗ੍ਰਾਮ ਪੰਚਾਇਤ, ਨਗਰ ਨਿਵਾਸੀਆਂ ਅਤੇ ਪ੍ਰਵਾਸੀ ਭਾਰਤੀ ਕੁਲਵਿੰਦਰ ਸਿੰਘ ਕੈਨੇਡਾ ਦੇ ਸਹਿਯੋਗ ਨਾਲ ਤੀਆਂ ਦਾ ਤਿਉਹਾਰ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਸਮਾਗਮ ਦੌਰਾਨ ਸਰਪੰਚ ਕੁਲਵਿੰਦਰ ਕੌਰ ਅਤੇ ਸਾਬਕਾ ਸਰਪੰਚ ਮਨਦੀਪ ਕੌਰ ਦੀ ਅਗਵਾਈ ਹੇਠ ਪਿੰਡ ਦੀਆਂ ਬੀਬੀਆਂ ਅਤੇ ਮੁਟਿਆਰਾਂ ਨੇ ਪੰਜਾਬੀ ਸੱਭਿਆਚਾਰ ਦੀਆਂ ਵੱਖ-ਵੱਖ ਝਲਕੀਆਂ ਪੇਸ਼ ਕਰਦਿਆਂ ਖੂਬ ਰੌਣਕਾਂ ਲਗਾਈਆਂ।

ਅਜੀਤ ਡੈਸਕ 18-08-2026
ਭੂੰਦੜੀ, 17 ਅਗਸਤ (ਕੁਲਦੀਪ ਸਿੰਘ ਮਾਨ)- ਪਿੰਡ ਖੁਦਾਈ ਚੱਕ ਵਿਖੇ ਗ੍ਰਾਮ ਪੰਚਾਇਤ, ਨਗਰ ਨਿਵਾਸੀਆਂ ਅਤੇ ਪ੍ਰਵਾਸੀ ਭਾਰਤੀ ਕੁਲਵਿੰਦਰ ਸਿੰਘ ਕੈਨੇਡਾ ਦੇ ਸਹਿਯੋਗ ਨਾਲ ਤੀਆਂ ਦਾ ਤਿਉਹਾਰ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਸਮਾਗਮ ਦੌਰਾਨ ਸਰਪੰਚ ਕੁਲਵਿੰਦਰ ਕੌਰ ਅਤੇ ਸਾਬਕਾ ਸਰਪੰਚ ਮਨਦੀਪ ਕੌਰ ਦੀ ਅਗਵਾਈ ਹੇਠ ਪਿੰਡ ਦੀਆਂ ਬੀਬੀਆਂ ਅਤੇ ਮੁਟਿਆਰਾਂ ਨੇ ਪੰਜਾਬੀ ਸੱਭਿਆਚਾਰ ਦੀਆਂ ਵੱਖ-ਵੱਖ ਝਲਕੀਆਂ ਪੇਸ਼ ਕਰਦਿਆਂ ਖੂਬ ਰੌਣਕਾਂ ਲਗਾਈਆਂ। ਇਸ ਮੌਕੇ ਸਰਪੰਚ ਭਰਪੂਰ ਸਿੰਘ ਸ਼ੇਰਗਿੱਲ ਅਤੇ ਪ੍ਰਧਾਨ ਗੁਰਮਿੰਦਰ ਸਿੰਘ ਸ਼ੇਰਗਿੱਲ ਨੇ ਕਿਹਾ ਕਿ ਤੀਆਂ ਪੰਜਾਬੀ ਸੱਭਿਆਚਾਰ ਅਤੇ ਅਮੀਰ ਵਿਰਸੇ ਨਾਲ ਜੁੜਿਆ ਮਹੱਤਵਪੂਰਨ ਤਿਉਹਾਰ ਹੈ। ਅਜਿਹੇ ਸੱਭਿਆਚਾਰਕ ਸਮਾਗਮ ਨਵੀਂ ਪੀੜ੍ਹੀ ਨੂੰ ਆਪਣੇ ਵਿਰਸੇ ਨਾਲ ਜੋੜਨ ਅਤੇ ਪੰਜਾਬੀ ਸੱਭਿਆਚਾਰ ਦੀਆਂ ਰਵਾਇਤੀ ਕਦਰਾਂ-ਕੀਮਤਾਂ ਨੂੰ ਸੰਭਾਲਣ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਸਮਾਗਮ ਦੌਰਾਨ ਪੰਜਾਬੀ ਪਹਿਰਾਵੇ, ਗਿੱਧੇ ਅਤੇ ਤੀਆਂ ਨਾਲ ਸਬੰਧਿਤ ਰਵਾਇਤੀ ਗਤੀਵਿਧੀਆਂ ਖਿੱਚ ਦਾ ਕੇਂਦਰ ਰਹੀਆਂ। ਬੀਬੀਆਂ ਅਤੇ ਮੁਟਿਆਰਾਂ ਨੇ ਗਿੱਧੇ ਅਤੇ ਲੋਕ-ਗੀਤਾਂ ਰਾਹੀਂ ਪੰਜਾਬੀ ਸੱਭਿਆਚਾਰ ਦੀ ਖੂਬਸੂਰਤ ਪੇਸ਼ਕਾਰੀ ਕੀਤੀ, ਜਿਸ ਨਾਲ ਪੂਰਾ ਮਾਹੌਲ ਖੁਸ਼ੀਆਂ ਅਤੇ ਉਤਸ਼ਾਹ ਨਾਲ ਭਰ ਗਿਆ। ਇਸ ਮੌਕੇ ਡਾ. ਗੁਰਪ੍ਰੀਤ ਸਿੰਘ, ਰੁਪਿੰਦਰਜੀਤ ਸਿੰਘ, ਬਲਜਿੰਦਰ ਸਿੰਘ, ਪੰਚ ਜਗਦੇਵ ਸਿੰਘ, ਪੰਚ ਕਿਰਪਾਲ ਸਿੰਘ, ਜਸਵਿੰਦਰ ਸਿੰਘ ਤੋਂ ਇਲਾਵਾ ਗੁਰਪ੍ਰੀਤ ਕੌਰ, ਗੁਰਜੀਤ ਕੌਰ, ਜਸਪ੍ਰੀਤ ਕੌਰ, ਜਸਵਿੰਦਰ ਕੌਰ, ਸਰਪੰਚ ਕੁਲਵਿੰਦਰ ਕੌਰ, ਪਰਮੀਤ ਕੌਰ, ਮਨਦੀਪ ਕੌਰ, ਬਲਜਿੰਦਰ ਕੌਰ, ਰਛਪਾਲ ਕੌਰ, ਪੰਚ ਅਵਤਾਰ ਸਿੰਘ, ਬਲਵਿੰਦਰ ਕੌਰ, ਕਿਰਨਦੀਪ ਕੌਰ, ਚਰਨਜੀਤ ਕੌਰ, ਹਰਮੀਤ ਕੌਰ, ਮਨਪ੍ਰੀਤ ਕੌਰ, ਅਮਨਦੀਪ ਕੌਰ ਅਤੇ ਪਰਮਜੀਤ ਕੌਰ ਸਮੇਤ ਵੱਡੀ ਗਿਣਤੀ ਵਿਚ ਬੀਬੀਆਂ ਅਤੇ ਮੁਟਿਆਰਾਂ ਹਾਜ਼ਰ ਸਨ।
ਪਿਛਲੀ ਖ਼ਬਰ ਗੁਰੂ ਗੋਬਿੰਦ ਸਿੰਘ ਐਜੂਕੇਸ਼ਨ ਟਰੱਸਟ ਕਮਾਲਪੁਰਾ ਅਧੀਨ ਵਿੱਦਿਅਕ ਸੰਸਥਾਵਾਂ ਦੀਆਂ ਲੜਕੀਆਂ ਨੇ ਤੀਆਂ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਗੁਰੂ ਨਾਨਕ ਸਕੂਲ ਮੁੱਲਾਂਪੁਰ ਵਿਖੇ ਤੀਆਂ ਤੀਜ ਪ੍ਰੋਗਰਾਮ ਕਰਵਾਇਆ * ਮਨਵੀਰ ਕੌਰ ਚੀਮਾ ਮਿਸ ਤੀਜ ਬਣੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।