18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਵਧੀਆ ਸੇਵਾਵਾਂ ਬਦਲੇ ਅਰੁਣ ਗਿੱਲ ਤੇ ਪ੍ਰਦੀਪ ਕੁਮਾਰ ਦਾ ਵਿਸ਼ੇਸ਼ ਸਨਮਾਨ

ਜਗਰਾਉਂ, 17 ਅਗਸਤ (ਹਰਵਿੰਦਰ ਸਿੰਘ ਖ਼ਾਲਸਾ)- ਸੁਤੰਤਰਤਾ ਦਿਵਸ ਦੇ ਪਾਵਨ ਮੌਕੇ ’ਤੇ ਜਨਤਕ ਸੇਵਾਵਾਂ ਤੇ ਆਪਣੀਆਂ ਡਿਊਟੀਆਂ ਨੂੰ ਪੂਰੀ ਨਿਸ਼ਠਾ, ਇਮਾਨਦਾਰੀ ਅਤੇ ਜ਼ਿੰਮੇਵਾਰੀ ਨਾਲ ਨਿਭਾਉਣ ਵਾਲੀਆਂ ਸ਼ਖ਼ਸੀਅਤਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਸਫ਼ਾਈ ਸੇਵਕ ਯੂਨੀਅਨ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਅਰੁਣ ਗਿੱਲ ਅਤੇ ਆਰਜੀ ਮੇਟ ਪ੍ਰਦੀਪ ਕੁਮਾਰ ਨੂੰ ਉਨ੍ਹਾਂ ਵੱਲੋਂ ਨਿਭਾਈਆਂ ਜਾ ਰਹੀਆਂ ਸ਼ਾਨਦਾਰ ਸੇਵਾਵਾਂ ਲਈ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ।

ਅਜੀਤ ਡੈਸਕ 18-08-2026
ਜਗਰਾਉਂ, 17 ਅਗਸਤ (ਹਰਵਿੰਦਰ ਸਿੰਘ ਖ਼ਾਲਸਾ)- ਸੁਤੰਤਰਤਾ ਦਿਵਸ ਦੇ ਪਾਵਨ ਮੌਕੇ ’ਤੇ ਜਨਤਕ ਸੇਵਾਵਾਂ ਤੇ ਆਪਣੀਆਂ ਡਿਊਟੀਆਂ ਨੂੰ ਪੂਰੀ ਨਿਸ਼ਠਾ, ਇਮਾਨਦਾਰੀ ਅਤੇ ਜ਼ਿੰਮੇਵਾਰੀ ਨਾਲ ਨਿਭਾਉਣ ਵਾਲੀਆਂ ਸ਼ਖ਼ਸੀਅਤਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਸਫ਼ਾਈ ਸੇਵਕ ਯੂਨੀਅਨ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਅਰੁਣ ਗਿੱਲ ਅਤੇ ਆਰਜੀ ਮੇਟ ਪ੍ਰਦੀਪ ਕੁਮਾਰ ਨੂੰ ਉਨ੍ਹਾਂ ਵੱਲੋਂ ਨਿਭਾਈਆਂ ਜਾ ਰਹੀਆਂ ਸ਼ਾਨਦਾਰ ਸੇਵਾਵਾਂ ਲਈ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਏ.ਡੀ.ਸੀ. ਮਨਜੀਤ ਸਿੰਘ ਚੀਮਾ, ਐੱਸ.ਡੀ.ਐੱਮ. ਬਾਦਲ ਦੀਨ , ਡੀ.ਐੱਸ.ਪੀ. ਜਸਵਿੰਦਰ ਸਿੰਘ ਢੀਂਡਸਾਂ ਅਤੇ ਕਾਰਜ ਸਾਧਕ ਅਫ਼ਸਰ ਮੋਹਿਤ ਸ਼ਰਮਾ ਵਲੋਂ ਅਰੁਣ ਗਿੱਲ ਅਤੇ ਪ੍ਰਦੀਪ ਕੁਮਾਰ ਨੂੰ ਪ੍ਰਸ਼ੰਸਾ ਪੱਤਰ ਅਤੇ ਟਰਾਫੀ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਅਰੁਣ ਗਿੱਲ ਅਤੇ ਪ੍ਰਦੀਪ ਕੁਮਾਰ ਵੱਲੋਂ ਆਪਣੀਆਂ ਜ਼ਿੰਮੇਵਾਰੀਆਂ ਨੂੰ ਤਨਦੇਹੀ ਨਾਲ ਨਿਭਾਉਣਾ ਹੋਰਨਾਂ ਲਈ ਵੀ ਪ੍ਰੇਰਣਾਦਾਇਕ ਹੈ। ਸਨਮਾਨ ਮਿਲਣ ’ਤੇ ਅਰੁਣ ਗਿੱਲ ਤੇ ਪ੍ਰਦੀਪ ਗਿੱਲ ਨੇ ਕਿਹਾ ਕਿ ਇਹ ਸਨਮਾਨ ਉਨ੍ਹਾਂ ਲਈ ਸਿਰਫ਼ ਇੱਕ ਟਰਾਫੀ ਜਾਂ ਪ੍ਰਸੰਸਾ ਪੱਤਰ ਨਹੀਂ, ਸਗੋਂ ਲੋਕਾਂ ਦੀ ਸੇਵਾ ਹੋਰ ਵੀ ਵੱਧ ਸਮਰਪਣ ਅਤੇ ਜ਼ਿੰਮੇਵਾਰੀ ਨਾਲ ਕਰਨ ਲਈ ਪ੍ਰੇਰਣਾ ਹੈ। ਉਨ੍ਹਾਂ ਕਿਹਾ ਕਿ ਉਹ ਭਵਿੱਖ ਵਿਚ ਵੀ ਸਫ਼ਾਈ ਸੇਵਕਾਂ ਅਤੇ ਸ਼ਹਿਰ ਦੀ ਬਿਹਤਰੀ ਲਈ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਕੰਮ ਕਰਨਗੇ।
ਪਿਛਲੀ ਖ਼ਬਰ ਗੁਰੂ ਨਾਨਕ ਨੈਸ਼ਨਲ ਕਾਲਜ ਵਿਖੇ ਅੰਤਰਰਾਸ਼ਟਰੀ ਯੁਵਾ ਦਿਵਸ ਮਨਾਇਆ ਅਗਲੀ ਖ਼ਬਰ ਹਲਵਾਰਾ ਵਿਖੇ ਤੀਆਂ ਦੀ ਬੱਲੋ ਸਮੇਂ ਗਿੱਧੇ ਤੇ ਬੋਲੀਆਂ ਦੀ ਛਹਿਬਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।