18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਆਲੀਵਾਲ ਵਿਖੇ ਪੀਰ ਬਾਬਾ ਅਹਿਮਦ ਸ਼ਾਹ ਜਲਾਨੀ ਦੀ ਦਰਗਾਹ ’ਤੇ ‘ਤੀਆਂ ਤੀਜ ਦੀਆਂ’ ਮੇਲਾ ਕਰਵਾਇਆ ਤੀਆਂ ਪੰਜਾਬੀ ਸੱਭਿਆਚਾਰ ਅਤੇ ਵਿਰਸੇ ਦੀ ਅਨਮੋਲ ਪਛਾਣ -ਚਰਨਜੀਤ ਕੌਰ ਦਿਉਲ

ਭੂੰਦੜੀ, 17 ਅਗਸਤ (ਕੁਲਦੀਪ ਸਿੰਘ ਮਾਨ)- ਇਤਿਹਾਸਕ ਪਿੰਡ ਆਲੀਵਾਲ ਵਿਖੇ ਪੀਰ ਬਾਬਾ ਅਹਿਮਦ ਸ਼ਾਹ ਜਲਾਨੀ ਦੀ ਦਰਗਾਹ ’ਤੇ ‘ਤੀਆਂ ਤੀਜ ਦੀਆਂ’ ਮੇਲਾ ਬੜੀ ਸ਼ਰਧਾ, ਉਤਸ਼ਾਹ ਅਤੇ ਧੂਮਧਾਮ ਨਾਲ ਕਰਵਾਇਆ ਗਿਆ। ਸਮਾਗਮ ’ਚ ਵੱਡੀ ਗਿਣਤੀ ਵਿਚ ਬੀਬੀਆਂ ਅਤੇ ਨਗਰ ਵਾਸੀਆਂ ਨੇ ਸ਼ਮੂਲੀਅਤ ਕਰਦਿਆਂ ਤੀਆਂ ਦੇ ਰਵਾਇਤੀ ਰੰਗ ਨੂੰ ਹੋਰ ਗੂੜ੍ਹਾ ਕੀਤਾ।

ਆਲੀਵਾਲ ਵਿਖੇ ਪੀਰ ਬਾਬਾ ਅਹਿਮਦ ਸ਼ਾਹ ਜਲਾਨੀ ਜੀ ਦੀ ਦਰਗਾਹ ’ਤੇ ‘ਤੀਆਂ ਤੀਜ ਦੀਆਂ’ ਮੇਲੇ ਦਾ ਉਦਘਾਟਨ ਕਰਦੇ ਹੋਏ ਚਰਨਜੀਤ ਕੌਰ ਦਿਉਲ ਅਤੇ ਹੋਰ ਬੀਬੀਆਂ। ਤਸਵੀਰ: ਕੁਲਦੀਪ ਸਿੰਘ ਮਾਨ 18-08-2026
ਭੂੰਦੜੀ, 17 ਅਗਸਤ (ਕੁਲਦੀਪ ਸਿੰਘ ਮਾਨ)- ਇਤਿਹਾਸਕ ਪਿੰਡ ਆਲੀਵਾਲ ਵਿਖੇ ਪੀਰ ਬਾਬਾ ਅਹਿਮਦ ਸ਼ਾਹ ਜਲਾਨੀ ਦੀ ਦਰਗਾਹ ’ਤੇ ‘ਤੀਆਂ ਤੀਜ ਦੀਆਂ’ ਮੇਲਾ ਬੜੀ ਸ਼ਰਧਾ, ਉਤਸ਼ਾਹ ਅਤੇ ਧੂਮਧਾਮ ਨਾਲ ਕਰਵਾਇਆ ਗਿਆ। ਸਮਾਗਮ ’ਚ ਵੱਡੀ ਗਿਣਤੀ ਵਿਚ ਬੀਬੀਆਂ ਅਤੇ ਨਗਰ ਵਾਸੀਆਂ ਨੇ ਸ਼ਮੂਲੀਅਤ ਕਰਦਿਆਂ ਤੀਆਂ ਦੇ ਰਵਾਇਤੀ ਰੰਗ ਨੂੰ ਹੋਰ ਗੂੜ੍ਹਾ ਕੀਤਾ। ਸਮਾਗਮ ਵਿਚ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹਲਕਾ ਇੰਚਾਰਜ ਜਸਕਰਨ ਸਿੰਘ ਦਿਉਲ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਅਤੇ ਉਨ੍ਹਾਂ ਵਲੋਂ ਦਰਗਾਹ ’ਤੇ ਚਾਦਰ ਚੜ੍ਹਾਉਣ ਦੀ ਰਸਮ ਅਦਾ ਕੀਤੀ ਗਈ। ਇਸ ਮੌਕੇ ਉਨ੍ਹਾਂ ਦੀ ਮਾਤਾ ਸ੍ਰੀਮਤੀ ਚਰਨਜੀਤ ਕੌਰ ਦਿਉਲ ਵਿਸ਼ੇਸ਼ ਤੌਰ ’ਤੇ ਪਹੁੰਚੇ ਅਤੇ ਉਨ੍ਹਾਂ ਨੇ ਰੀਬਨ ਕੱਟ ਕੇ ਤੀਆਂ ਦੇ ਸਮਾਗਮ ਦਾ ਉਦਘਾਟਨ ਕੀਤਾ। ਸਮਾਗਮ ਦੌਰਾਨ ਸਟੇਜ਼ ਸਕੱਤਰ ਦੀ ਭੂਮਿਕਾ ਗਾਇਕਾ ਪ੍ਰੀਤ ਨੂਰ ਅਤੇ ਗਾਇਕਾ ਮਨਜੀਤ ਕੌਰ ਵਲੋਂ ਬਹੁਤ ਹੀ ਸੁਚੱਜੇ ਢੰਗ ਨਾਲ ਨਿਭਾਈ ਗਈ। ਇਸ ਮੌਕੇ ਬੁਲਾਰਿਆਂ ਨੇ ਤੀਆਂ ਦੇ ਤਿਉਹਾਰ ਦੀ ਪੰਜਾਬੀ ਸੱਭਿਆਚਾਰ ਵਿਚ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ‘ਤੀਆਂ ਤੀਜ ਦੀਆਂ’ ਪੰਜਾਬੀ ਸੱਭਿਆਚਾਰ ਅਤੇ ਅਮੀਰ ਵਿਰਸੇ ਦੀ ਅਨਮੋਲ ਪਛਾਣ ਹਨ। ਤੀਆਂ ਦਾ ਤਿਉਹਾਰ ਪੰਜਾਬ ਦੀਆਂ ਧੀਆਂ, ਭੈਣਾਂ ਅਤੇ ਮੁਟਿਆਰਾਂ ਨੂੰ ਆਪਣੀਆਂ ਪੁਰਾਤਨ ਰਵਾਇਤਾਂ ਨਾਲ ਜੋੜਨ ਦੇ ਨਾਲ-ਨਾਲ ਆਪਸੀ ਭਾਈਚਾਰਕ ਸਾਂਝ, ਪਿਆਰ ਅਤੇ ਖੁਸ਼ੀਆਂ ਦਾ ਸੁਨੇਹਾ ਵੀ ਦਿੰਦਾ ਹੈ। ਇਸ ਮੌਕੇ ਸਰਪੰਚ ਮੋਹਣ ਲਾਲ, ਸਾਬਕਾ ਸਰਪੰਚ ਪ੍ਰਗਟ ਸਿੰਘ ਢਿੱਲੋਂ, ਸਾਬਕਾ ਸਰਪੰਚ ਪ੍ਰੀਤਮ ਸਿੰਘ ਆਲੀਵਾਲ, ਪ੍ਰਧਾਨ ਕਰਨੈਲ ਸਿੰਘ ਕਾਕੂ, ਹਰਜੀਤ ਸਿੰਘ, ਜਗਪਾਲ ਸਿੰਘ ਭੋਲਾ, ਭਿੰਦਰ ਸਿੰਘ, ਮਹਿੰਦਰ ਸਿੰਘ, ਬਲਦੇਵ ਸਿੰਘ, ਗੁਰਦੀਪ ਸਿੰਘ ਸਾਰੇ ਪੰਚਾਂ ਤੋਂ ਇਲਾਵਾ ਸਰਕਲ ਪ੍ਰਧਾਨ ਜਸਵਿੰਦਰ ਸਿੰਘ ਛੀਨਾ, ਮੁੱਖ ਸੇਵਾਦਾਰ ਬਾਬਾ ਕਪੂਰ ਸਿੰਘ, ਨੰਬਰਦਾਰ ਚੂਹੜ ਸਿੰਘ, ਪੀ.ਏ. ਸੁਰਜੀਤ ਸਿੰਘ ਆਲੀਵਾਲ, ਡਾ. ਸੋਨੂੰ, ਲਖਵੀਰ ਸਿੰਘ ਲੱਖਾ, ਅਜੈ ਆਲੀਵਾਲ ਤੋਂ ਇਲਾਵਾ ਸਾਬਕਾ ਸਰਪੰਚ ਹਰਬੰਸ ਕੌਰ, ਕਰਮਜੀਤ ਕੌਰ, ਕੁਲਵਿੰਦਰ ਕੌਰ, ਮਨਜੀਤ ਕੌਰ, ਦਲਜੀਤ ਕੌਰ, ਸੁਖਵੰਤ ਕੌਰ, ਰਾਜ ਕੌਰ, ਅਮਨਦੀਪ ਕੌਰ, ਪਰਮਜੀਤ ਕੌਰ, ਸੰਦੀਪ ਕੌਰ, ਸਰਬਜੀਤ ਕੌਰ, ਸੋਨੀਆ ਸਮੇਤ ਵੱਡੀ ਗਿਣਤੀ ਵਿੱਚ ਬੀਬੀਆਂ ਹਾਜ਼ਰ ਸਨ।
ਪਿਛਲੀ ਖ਼ਬਰ ਮੇਲਾ ਤੀਆਂ ਤੀਜ ਦੀਆਂ ’ਚ ਤਲਵਾੜਾ ਦੀਆਂ ਬੀਬੀਆਂ ਤੇ ਮੁਟਿਆਰਾਂ ਨੇ ਲਾਈਆਂ ਰੌਣਕਾਂ ਅਗਲੀ ਖ਼ਬਰ ਰੱਤੋਵਾਲ ’ਚ ਭਾਕਿਯੂ ਏਕਤਾ ਡਕੌਂਦਾ (ਧਨੇਰ) ਦੀ ਨਵੀਂ ਇਕਾਈ ਦਾ ਗਠਨ ਕੁਲਦੀਪ ਸਿੰਘ ਪ੍ਰਧਾਨ ਤੇ ਹਰਦੇਵ ਸਿੰਘ ਮੀਤ ਪ੍ਰਧਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।