20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਵਿਧਾਇਕ ਦਿਆਲਪੁਰਾ ਨੇ ਪਿੰਡ ਭੌਰਲਾ ਵਿਖੇ ਕੀਤੀ ਲੋਕ ਮਿਲਣੀ

ਬੀਜਾ, 20 ਅਗਸਤ (ਜੰਟੀ ਮਾਨ)- ਪੰਜਾਬ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ, ਵਿਕਾਸ ਕਾਰਜਾਂ ਅਤੇ ਲੋਕ ਭਲਾਈ ਸਕੀਮਾਂ ਦੀ ਜਾਣਕਾਰੀ ਆਮ ਲੋਕਾਂ ਤੱਕ ਪਹੁੰਚਾਉਣ ਅਤੇ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਦੇ ਮੰਤਵ ਨਾਲ ਆਮ ਆਦਮੀ ਪਾਰਟੀ ਦੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਸ਼ੁਰੂ ਕੀਤੇ ਗਏ ‘ਲੋਕ ਮਿਲਣੀ ਪ੍ਰੋਗਰਾਮ’ ਤਹਿਤ ਵਿਧਾਨ ਸਭਾ ਹਲਕਾ ਸਮਰਾਲਾ ਦੇ ਪਿੰਡ ਭੌਰਲਾ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਹਲਕਾ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਨੇ ਪਿੰਡ ਵਾਸੀਆਂ ਨਾਲ ਰੂਬਰੂ ਹੋ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਸਬੰਧੀ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ।

ਪਿੰਡ ਭੌਰਲਾ ਵਿਖੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ, ਚੇਅਰਮੈਨ ਜਗਰੂਪ ਸਿੰਘ, ਚੇਅਰਮੈਨ ਮੇਜਰ ਸਿੰਘ, ਸਰਪੰਚ ਚਰਨਜੀਤ ਕੌਰ, ਪ੍ਰੇਮ ਸਿੰਘ ਮਠਾੜੂ, ਪਰਗਟ ਸਿੰਘ, ਪ੍ਰਧਾਨ ਭੁਪਿੰਦਰ ਸਿੰਘ ਸੋਨੀ ਮਠਾੜੂ ਤੇ ਹੋਰ। ਤਸਵੀਰ ਜੰਟੀ ਮਾਨ 20-08-2026
ਬੀਜਾ, 20 ਅਗਸਤ (ਜੰਟੀ ਮਾਨ)- ਪੰਜਾਬ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ, ਵਿਕਾਸ ਕਾਰਜਾਂ ਅਤੇ ਲੋਕ ਭਲਾਈ ਸਕੀਮਾਂ ਦੀ ਜਾਣਕਾਰੀ ਆਮ ਲੋਕਾਂ ਤੱਕ ਪਹੁੰਚਾਉਣ ਅਤੇ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਦੇ ਮੰਤਵ ਨਾਲ ਆਮ ਆਦਮੀ ਪਾਰਟੀ ਦੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਸ਼ੁਰੂ ਕੀਤੇ ਗਏ ‘ਲੋਕ ਮਿਲਣੀ ਪ੍ਰੋਗਰਾਮ’ ਤਹਿਤ ਵਿਧਾਨ ਸਭਾ ਹਲਕਾ ਸਮਰਾਲਾ ਦੇ ਪਿੰਡ ਭੌਰਲਾ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਹਲਕਾ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਨੇ ਪਿੰਡ ਵਾਸੀਆਂ ਨਾਲ ਰੂਬਰੂ ਹੋ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਸਬੰਧੀ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਣ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਗਈਆਂ ਲੋਕ ਭਲਾਈ ਯੋਜਨਾਵਾਂ ਦਾ ਲਾਭ ਵੱਡੀ ਗਿਣਤੀ ਵਿੱਚ ਲੋਕਾਂ ਤੱਕ ਪਹੁੰਚ ਰਿਹਾ ਹੈ, ਜਿਸ ਕਾਰਨ ਵਿਰੋਧੀ ਧਿਰਾਂ ਚਿੰਤਾ ਵਿੱਚ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਹਲਕਾ ਸਮਰਾਲਾ ਦੇ ਪਿੰਡਾਂ ਦੀ ਵਿਕਾਸ ਪੱਖੋਂ ਨੁਹਾਰ ਬਦਲ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਨਾਲ-ਨਾਲ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਵੀ ਸਰਕਾਰ ਵੱਲੋਂ ਯੋਜਨਾਬੱਧ ਢੰਗ ਨਾਲ ਕੰਮ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਦੀਆਂ ਮੁੱਢਲੀਆਂ ਸਹੂਲਤਾਂ ਨੂੰ ਪਹਿਲ ਦਿੱਤੀ ਜਾ ਰਹੀ ਹੈ। ਇਸ ਸਮੇਂ ਹਲਕਾ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਨੂੰ ਪਿੰਡ ਭੌਰਲਾ ਦੀ ਸਰਪੰਚ ਬੀਬੀ ਚਰਨਜੀਤ ਕੌਰ ਦੀ ਅਗਵਾਈ ’ਚ ਸਨਮਾਨਿਤ ਕੀਤਾ ਗਿਆ। ਇਸ ਸਮੇਂ ਉਹਨਾਂ ਨਾਲ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਜਗਰੂਪ ਸਿੰਘ, ਚੇਅਰਮੈਨ ਮੇਜਰ ਸਿੰਘ, ਸਰਪੰਚ ਚਰਨਜੀਤ ਕੌਰ, ਉੱਘ ਸਮਾਜ ਸੇਵੀ ਆਪ ਦੇ ਸੀਨੀਅਰ ਆਗੂ ਪ੍ਰੇਮ ਸਿੰਘ ਮਠਾੜੂ, ਸਾਬਕਾ ਸਰਪੰਚ ਪਰਗਟ ਸਿੰਘ ਮੌਜੂਦ ਰਹੇ ਹਨ। ਇਸ ਮੌਕੇ ’ਤੇ ਬਾਬਾ ਲਾਲ ਸਿੰਘ ਸਪੋਰਟਸ ਕਲੱਬ ਦੇ ਪ੍ਰਧਾਨ ਭੁਪਿੰਦਰ ਸਿੰਘ ਸੋਨੀ ਮਠਾੜੂ, ਪੀਏ ਨਵਨੀਤ ਸਿੰਘ ਓਟਾਲਾ, ਗੁਰਦੀਪ ਸਿੰਘ ਢਿੱਲੋਂ, ਕਰਨਵੀਰ ਸਿੰਘ, ਕੁਲਦੀਪ ਸਿੰਘ ਗੁਰਮੀਤ ਸਿੰਘ, ਪਰਮਜੀਤ ਕੌਰ, ਹਰਪ੍ਰੀਤ ਕੌਰ, ਕਾਤੋਂ ਰਾਣੀ, ਨੌਜਵਾਨਾਂ ਦੇ ਦਿਲਾਂ ਦੀ ਧੜਕਣ ਅੰਮ੍ਰਿਤਪਾਲ ਸਿੰਘ ਮਠਾੜੂ, ਸਾਬਕਾ ਸਰਪੰਚ ਹਲਵਿੰਦਰ ਸਿੰਘ, ਸਾਬਕਾ ਸਰਪੰਚ ਸੁਰਿੰਦਰ ਸਿੰਘ, ਸਾਬਕਾ ਸਰਪੰਚ ਹਰਜਿੰਦਰ ਸਿੰਘ, ਹਰਦੀਪ ਸਿੰਘ ਬੱਬੂ, ਸੋਨੂੰ ਬਗਲੀ, ਜਗਤਾਰ ਸਿੰਘ ਹਰਬੰਸਪੁਰਾ ,ਕੁਲਦੀਪ ਸਿੰਘ, ਕਰਨੈਲ ਸਿੰਘ, ਇੰਦਰਜੀਤ ਸਿੰਘ, ਨਰਿੰਦਰ ਸਿੰਘ, ਢਿੱਲੋਂ, ਸਤਵਿੰਦਰ ਸਿੰਘ, ਸੁਖਵਿੰਦਰ ਸਿੰਘ, ਮਨਵੀਰ ਸਿੰਘ, ਗੁਰਮੀਤ ਸਿੰਘ, ਜਗਜੋਤ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਲੋਕ ਸੇਵਾ ਸੁਸਾਇਟੀ ਵਲੋਂ ਸ੍ਰੀ ਦੁਰਗਾ ਮਾਤਾ ਮੰਦਰ ਸਿੱਧਵਾਂ ਬੇਟ ਨੂੰ ਕੁਰਸੀਆਂ ਭੇਟ ਅਗਲੀ ਖ਼ਬਰ ਲੋਕ ਪੱਖੀ ਫ਼ੈਸਲਿਆਂ ਨਾਲ ਲੋਕਾਂ ਦਾ ਭਰੋਸਾ ਪਾਰਟੀ ’ਤੇ ਹੋਇਆ ਹੋਰ ਮਜ਼ਬੂਤ-ਬਲਾਕ ਪ੍ਰਧਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।