21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਪਿੰਡ ਜੌਹਲਾਂ ਵਿਖੇ ਖ਼ਸਤਾ ਹਾਲਤ ਗਲੀਆਂ ’ਚ ਇੰਟਰਲਾਕ ਟਾਇਲਾਂ ਲਗਾਉਣ ਦਾ ਕੰਮ ਸ਼ੁਰੂ ਕਰਵਾਇਆ

ਰਾਏਕੋਟ, 20 ਅਗਸਤ (ਬਲਵਿੰਦਰ ਸਿੰਘ ਲਿੱਤਰ)-ਪਿੰਡ ਦੇ ਸਰਵਪੱਖੀ ਵਿਕਾਸ ਦੀ ਲੜੀ ਨੂੰ ਅੱਗੇ ਵਧਾਉਂਦੇ ਹੋਏ ਨੇੜਲੇ ਪਿੰਡ ਜੌਹਲਾਂ ਵਿਖੇ ਸਰਪੰਚ ਕੁਲਦੀਪ ਸਿੰਘ ਕੱਦੂ ਵਲੋਂ ਪਿੰਡ ਦੀਆਂ ਖਸਤਾ ਹਾਲਤ ਗਲੀਆਂ ਨੂੰ ਪੱਕਾ ਕਰਨ ਦੇ ਕੰਮ ਦੀ ਸ਼ੁਰੂਆਤ ਵਿਧਾਇਕ ਠੇਕੇਦਾਰ ਹਾਕਮ ਸਿੰਘ ਦੇ ਉਪਰਾਲੇ ਸਦਕਾ ਕਰਵਾਈ ਗਈ ਹੈ। ਜਿਸ ਨਾਲ ਪਿੰਡ ਦੀਆਂ ਲੰਮੇ ਸਮੇਂ ਤੋਂ ਖਸਤਾ ਹਾਲਤ ਗਲੀਆਂ ਵਿਚ ਇੰਟਰਲਾੱਕ ਟਾਇਲਾਂ ਲਗਾਉਣ ਦਾ ਕੰਮ ਸ਼ੁਰੂ ਹੋਣ ਨਾਲ ਪਿੰਡ ਵਾਸੀਆਂ ਨੂੰ ਵੱਡੀ ਰਾਹਤ ਮਿਲੇਗੀ।

ਅਜੀਤ ਡੈਸਕ 21-08-2026
ਰਾਏਕੋਟ, 20 ਅਗਸਤ (ਬਲਵਿੰਦਰ ਸਿੰਘ ਲਿੱਤਰ)-ਪਿੰਡ ਦੇ ਸਰਵਪੱਖੀ ਵਿਕਾਸ ਦੀ ਲੜੀ ਨੂੰ ਅੱਗੇ ਵਧਾਉਂਦੇ ਹੋਏ ਨੇੜਲੇ ਪਿੰਡ ਜੌਹਲਾਂ ਵਿਖੇ ਸਰਪੰਚ ਕੁਲਦੀਪ ਸਿੰਘ ਕੱਦੂ ਵਲੋਂ ਪਿੰਡ ਦੀਆਂ ਖਸਤਾ ਹਾਲਤ ਗਲੀਆਂ ਨੂੰ ਪੱਕਾ ਕਰਨ ਦੇ ਕੰਮ ਦੀ ਸ਼ੁਰੂਆਤ ਵਿਧਾਇਕ ਠੇਕੇਦਾਰ ਹਾਕਮ ਸਿੰਘ ਦੇ ਉਪਰਾਲੇ ਸਦਕਾ ਕਰਵਾਈ ਗਈ ਹੈ। ਜਿਸ ਨਾਲ ਪਿੰਡ ਦੀਆਂ ਲੰਮੇ ਸਮੇਂ ਤੋਂ ਖਸਤਾ ਹਾਲਤ ਗਲੀਆਂ ਵਿਚ ਇੰਟਰਲਾੱਕ ਟਾਇਲਾਂ ਲਗਾਉਣ ਦਾ ਕੰਮ ਸ਼ੁਰੂ ਹੋਣ ਨਾਲ ਪਿੰਡ ਵਾਸੀਆਂ ਨੂੰ ਵੱਡੀ ਰਾਹਤ ਮਿਲੇਗੀ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਰਪੰਚ ਕੁਲਦੀਪ ਸਿੰਘ ਕੱਦੂ ਜੌਹਲਾਂ ਨੇ ਦੱਸਿਆ ਕਿ ਪਿਛਲੇ ਕਾਫ਼ੀ ਸਮੇਂ ਤੋਂ ਪਿੰਡ ਦੀਆਂ ਕਈ ਗਲੀਆਂ ਬੁਰੀ ਤਰ੍ਹਾਂ ਖਸਤਾ ਹਾਲਤ ਅਤੇ ਨੀਵੀਆਂ ਬਣ ਚੁੱਕੀਆਂ ਹਨ, ਇਸ ਕਾਰਨ ਖ਼ਾਸ ਕਰਕੇ ਬਰਸਾਤ ਦੇ ਦਿਨਾਂ ਵਿਚ ਗਲੀਆਂ ਵਿਚ ਪਾਣੀ ਭਰ ਜਾਂਦਾ ਸੀ ਅਤੇ ਪਿੰਡ ਵਾਸੀਆਂ ਨੂੰ ਆਉਣ-ਜਾਣ ਵਿਚ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਸੀ, ਜਿਸ ਕਾਰਨ ਬਰਸਾਤੀ ਮੌਸਮ ਦੌਰਾਨ ਭਿਆਨਕ ਬਿਮਾਰੀਆਂ ਫੈਲਣ ਦਾ ਖ਼ਦਸ਼ਾ ਬਣਿਆ ਰਹਿੰਦਾ ਸੀ। ਉਨ੍ਹਾਂ ਦੱਸਿਆ ਕਿ ਗ੍ਰਾਮ ਪੰਚਾਇਤ ਵਲੋਂ ਵਰਿੰਦਰ ਸਿੰਘ ਦੇ ਘਰ ਤੋਂ ਤਾਰਾ ਸਿੰਘ ਦੇ ਘਰ ਤੱਕ ਖਸਤਾ ਹਾਲਤ ਗਲੀ ਨੂੰ ਪੁੱਟ ਕੇ ਇੰਟਰਲਾੱਕ ਟਾਇਲ ਲਗਾਉਣ ਦਾ ਵਿਕਾਸ ਸ਼ੁਰੂ ਕਰਵਾਇਆ ਹੈ। ਇਸੇ ਤਹਿਤ ਪਿੰਡ ਦੀਆਂ ਗਲੀਆਂ ਨੂੰ ਵੀ ਇੰਟਰਲਾਕ ਟਾਇਲਾਂ ਨਾਲ ਪੱਕਾ ਕੀਤਾ ਜਾ ਰਿਹਾ ਹੈ, ਸਗੋਂ ਟਾਇਲਾਂ ਲੱਗਣ ਨਾਲ ਨਾ ਸਿਰਫ਼ ਗਲੀਆਂ ਸਾਫ਼-ਸੁੱਥਰੀਆਂ ਬਣਨਗੀਆਂ, ਬਲਕਿ ਬਰਸਾਤੀ ਪਾਣੀ ਦੀ ਸੁਚੱਜੀ ਨਿਕਾਸੀ ਵੀ ਸੰਭਵ ਹੋ ਸਕੇਗੀ, ਜਿਸ ਨਾਲ ਆਲੇ-ਦੁਆਲੇ ਗੰਦਗੀ ਨਹੀਂ ਫੈਲੇਗੀ। ਉਨ੍ਹਾਂ ਅੱਗੇ ਕਿਹਾ ਕਿ ਗ੍ਰਾਮ ਪੰਚਾਇਤ ਪਿੰਡ ਦੇ ਹਰ ਪੱਖੋਂ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਮੌਕੇ ਹਾਜ਼ਰ ਪਿੰਡ ਵਾਸੀਆਂ ਨੇ ਸਰਪੰਚ ਕੁਲਦੀਪ ਸਿੰਘ ਕੱਦੂ ਅਤੇ ਸਮੂਹ ਪੰਚਾਇਤ ਵਲੋਂ ਕਰਵਾਏ ਜਾ ਰਹੇ ਇਸ ਸ਼ਲਾਘਾਯੋਗ ਉਪਰਾਲੇ ਦੀ ਭਰਪੂਰ ਪ੍ਰਸ਼ੰਸਾ ਕੀਤੀ। ਇਸ ਮੌਕੇ ਡਾ: ਗੁਰਦੀਪ ਸਿੰਘ ਜੌਹਲਾਂ ਮੈਂਬਰ ਬਲਾਕ ਸੰਮਤੀ, ਰਿਟਾ: ਇੰਸਪੈਕਟਰ ਤਰਸੇਮ ਸਿੰਘ ਸਿੱਧੂ, ਪੰਚ ਬਲਜਿੰਦਰ ਸਿੰਘ, ਪੰਚ ਜਸਵੰਤ ਸਿੰਘ, ਪੰਚ ਗੁਰਚਰਨ ਸਿੰਘ, ਪੰਚ ਗੁਲਜ਼ਾਰ ਸਿੰਘ, ਪੰਚ ਗੁਰਮੀਤ ਸਿੰਘ, ਪੰਚ ਸੁਖਦੇਵ ਸਿੰਘ, ਨੰਬਰਦਾਰ ਮਨਪ੍ਰੀਤ ਸਿੰਘ, ਅੰਮ੍ਰਿਤਪਾਲ ਸਿੰਘ ਆੜ੍ਹਤੀਆਂ, ਲਾਡੀ ਡੀ.ਪੀ.ਈ., ਬਲਜੀਤ ਸਿੰਘ, ਹਰਪ੍ਰੀਤ ਸਿੰਘ ਡੇਅਰੀ ਵਾਲਾ, ਰਵਿੰਦਰ ਸ਼ਰਮਾ, ਸੋਨੀ ਕੋਠਿਆਂ ਵਾਲਾ, ਕੀਪਾ ਦਿਉਲ, ਬਹਾਦਰ ਸਿੰਘ, ਨੰਬਰਦਾਰ ਜਸਵੰਤ ਸਿੰਘ, ਡਾ: ਜਗਦੀਪ ਸਿੰਘ, ਬੇਅੰਤ ਸਿੰਘ, ਵਰਿੰਦਰ ਸਿੰਘ, ਦੀਪਾ ਸਟੂਡੀਓ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਜੀ.ਐੱਚ.ਜੀ. ਖ਼ਾਲਸਾ ਇੰਸਟੀਚਿਊਟ ਵਿਖੇ ਨਵੇਂ ਅਕਾਦਮਿਕ ਸੈਸ਼ਨ ਦਾ ਆਗਾਜ਼ ਅਗਲੀ ਖ਼ਬਰ ਮਾਤਾ ਨੈਣਾ ਦੇਵੀ ਦੇ ਦਰਬਾਰ ’ਤੇ ਲਗਾਇਆ 38ਵਾਂ ਵਿਸ਼ਾਲ ਭੰਡਾਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।