ਭਾਰਤ-ਅਮਰੀਕਾ ਦੇ ਮੁਕਤ ਵਪਾਰ ਸਮਝੌਤੇ ਨਾਲ ਦੇਸ਼ ਵਿਚ ਮਹਿੰਗਾਈ ਵਧ ਜਾਵੇਗੀ-ਕਿਸਾਨ ਆਗੂ
ਚੌਂਕੀਮਾਨ, 20 ਅਗਸਤ (ਤੇਜਿੰਦਰ ਸਿੰਘ ਚੱਢਾ)-ਦਸਮੇਸ਼ ਕਿਸਾਨ ਮਜ਼ਦੂਰ ਯੂਨੀਅਨ ਪੰਜਾਬ (ਅੱਡਾ ਚੌਂਕੀਮਾਨ) ਦੀ ਮੀਟਿੰਗ ਜਥੇਬੰਦੀ ਦੇ ਪ੍ਰਧਾਨ ਸਤਨਾਮ ਸਿੰਘ ਮੋਰਕਰੀਮਾਂ ਦੀ ਅਗਵਾਈ ਵਿਚ ਜੱਥੇਬੰਦੀ ਦੇ ਦਫ਼ਤਰ ਅੱਡਾ ਚੌਂਕੀਮਾਨ ਵਿਖੇ ਹੋਈ। ਜਿਸ ਵਿਚ ਜਥੇਬੰਦੀ ਦੇ ਅਹੁਦੇਦਾਰਾਂ ਸਮੇਤ ਪਿੰਡ ਇਕਾਈ ਦੇ ਪ੍ਰਧਾਨਾਂ ਤੇ ਮੈਂਬਰਾਂ ਨੇ ਸ਼ਮੂਲੀਅਤ ਕੀਤੀ।
ਚੌਂਕੀਮਾਨ, 20 ਅਗਸਤ (ਤੇਜਿੰਦਰ ਸਿੰਘ ਚੱਢਾ)-ਦਸਮੇਸ਼ ਕਿਸਾਨ ਮਜ਼ਦੂਰ ਯੂਨੀਅਨ ਪੰਜਾਬ (ਅੱਡਾ ਚੌਂਕੀਮਾਨ) ਦੀ ਮੀਟਿੰਗ ਜਥੇਬੰਦੀ ਦੇ ਪ੍ਰਧਾਨ ਸਤਨਾਮ ਸਿੰਘ ਮੋਰਕਰੀਮਾਂ ਦੀ ਅਗਵਾਈ ਵਿਚ ਜੱਥੇਬੰਦੀ ਦੇ ਦਫ਼ਤਰ ਅੱਡਾ ਚੌਂਕੀਮਾਨ ਵਿਖੇ ਹੋਈ। ਜਿਸ ਵਿਚ ਜਥੇਬੰਦੀ ਦੇ ਅਹੁਦੇਦਾਰਾਂ ਸਮੇਤ ਪਿੰਡ ਇਕਾਈ ਦੇ ਪ੍ਰਧਾਨਾਂ ਤੇ ਮੈਂਬਰਾਂ ਨੇ ਸ਼ਮੂਲੀਅਤ ਕੀਤੀ। ਇਸ ਮੀਟਿੰਗ ਵਿਚ ਪੰਜਾਬ ਦੇ ਭਖਦੇ ਮਸਲਿਆਂ ਸਮੇਤ ਕਿਸਾਨੀ ਮੁੱਦਿਆਂ ’ਤੇ ਵਿਚਾਰਾਂ ਕੀਤੀਆਂ ਗਈਆਂ। ਇਸ ਮੌਕੇ ਜਥੇਬੰਦੀ ਨੇ ਕੇਂਦਰ ਅਤੇ ਪੰਜਾਬ ਸਰਕਾਰਾਂ ਦੀ ਸ਼ਹਿ ’ਤੇ ਚੰਡੀਗੜ੍ਹ ਪੁਲਿਸ ਵੱਲੋਂ 15 ਅਗਸਤ ਨੂੰ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਗਵਰਨਰ ਹਾਊਸ ਤੱਕ ਕੀਤੇ ਰੋਸ ਮਾਰਚ ਉੱਪਰ ਲਾਠੀਚਾਰਜ ਤੇ ਹੋਰ ਪੁਲਿਸ ਜ਼ਬਰ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਤੇ ਜਥੇਬੰਦੀ ਨੇ ਅੱਜ ਮਿਤੀ 21 ਅਗਸਤ ਦੇ ਪੰਜਾਬ ਬੰਦ ਦਾ ਸਮਰਥਨ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕ ਜ਼ਬਰ ਜੁਲਮ ਖ਼ਿਲਾਫ਼ ਲੜਾਈ ਲੜਦੇ ਰਹਿਣਗੇ ਤੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਰਹਿਣਗੇ। ਇਸ ਮੌਕੇ ਪ੍ਰਧਾਨ ਸਤਨਾਮ ਸਿੰਘ ਮੋਰਕਰੀਮਾਂ, ਗੁਰਚਰਨ ਸਿੰਘ ਇਟਲੀ, ਸੰਦੀਪ ਸਿੰਘ ਅਲੀਗੜ੍ਹ, ਬਲਦੇਵ ਸਿੰਘ ਗਿੱਲ ਸਵੱਦੀ, ਸਾਬਕਾ ਪੰਚ ਨਿਰਮਲ ਸਿੰਘ ਕੋਠੇ ਹਾਂਸ, ਸੂਬੇਦਾਰ ਸੁਖਜੀਤ ਸਿੰਘ ਸੋਹੀਆਂ, ਮੈਨੇਜਰ ਤੇਜਾ ਸਿੰਘ ਧਾਲੀਵਾਲ, ਇੰਦਰਜੀਤ ਸਿੰਘ ਖ਼ਾਲਸਾ ਪੱਬੀਆਂ, ਗੁਰਮੇਲ ਸਿੰਘ ਜੁੜ੍ਹਾਹਾਂ, ਅਮਰ ਸਿੰਘ ਜੁੜ੍ਹਾਹਾਂ, ਜਸਵਿੰਦਰ ਸਿੰਘ ਜਗਰਾਉਂ, ਹਰੀ ਸਿੰਘ ਗੁੜੇ ਤੇ ਸੁਖਵਿੰਦਰ ਸਿੰਘ ਮੱਲ੍ਹਾ ਨੇ ਕੇਦਰ ਦੀ ਮੋਦੀ ਸਰਕਾਰ ਵੱਲੋਂ ਅਮਰੀਕਾ ਨਾਲ ਕੀਤੇ ਜਾ ਰਹੇ ਮੁਕਤ ਵਪਾਰ ਸਮਝੌਤੇ ਦੀ ਨਿਖੇਧੀ ਕਰਦਿਆ ਕਿਹਾ ਕਿ ਪਹਿਲਾਂ ਵੀ ਕੇਂਦਰ ਸਰਕਾਰ ਵੱਲੋਂ ਕਈ ਦੇਸ਼ਾਂ ਨਾਲ ਮੁਕਤ ਵਪਾਰ ਸਮਝੌਤੇ ਕੀਤੇ ਹਨ ਜਿੰਨ੍ਹਾਂ ਦੇ ਦੇਸ਼ ਦੇ ਆਮ ਲੋਕਾਂ ਨੂੰ ਭਾਰੀ ਨੁਕਸਾਨ ਉਠਾਉਣਾ ਪਿਆ ਹੈ। ਉਕਤ ਆਗੂਆਂ ਨੇ ਕਿਹਾ ਕਿ ਜੇਕਰ ਕੇਂਦਰ ਇਹ ਸਮਝੌਤਾ ਕਰਦੀ ਹੈ ਤਾਂ ਭਾਰਤ ਦੀ ਆਰਥਿਕਤਾਂ ਨੂੰ ਵੱਡਾ ਧੱਕਾ ਲੱਗੇਗਾ ਤੇ ਨਾਲ ਦੇਸ਼ ਵਿਚ ਮਹਿੰਗਾਈ ਤੇ ਬੇਰੁਜ਼ਗਾਰੀ ਵਿਚ ਵਾਧਾ ਹੋਵੇਗਾ ਤੇ ਕਿਸਾਨੀ ਸਮੇਤ ਹੋਰ ਲਾਰੇਬੰਦ ਧੰਦੇ ਠੱਪ ਹੋ ਜਾਣਗੇ। ਉਨ੍ਹਾਂ ਕਿਹਾ ਕਿ ਦੇਸ਼ ਦੇ ਹਰ ਵਰਗ ਨੂੰ ਇੱਕਜੁੱਟ ਹੋ ਕੇ ਅਮਰੀਕਾ ਨਾਲ ਕੀਤੇ ਜਾ ਰਹੇ ਮੁਕਤ ਵਪਾਰ ਸਮਝੌਤੇ ਨੂੰ ਨਹੀਂ ਹੋਣ ਦੇਣਾ ਚਾਹੀਦਾ ਤੇ ਕੇਂਦਰ ਖ਼ਿਲਾਫ਼ ਕੀਤੇ ਜਾ ਰਹੇ ਰੋਸ ਪ੍ਰਦਰਸ਼ਨਾਂ ਵਿਚ ਵੱਡੀ ਗਿਣਤੀ ਵਿਚ ਹਰ ਵਰਗ ਨੂੰ ਸ਼ਮੂਲੀਅਤ ਕਰਨੀ ਚਾਹੀਦੀ ਹੈ। ਇਸ ਮੌਕੇ ਕੁਲਵੰਤ ਸਿੰਘ ਮਲਕ, ਸੁਖਦੇਵ ਸਿੰਘ ਮਲਕ, ਬਲਵਿੰਦਰ ਸਿੰਘ ਕੋਠੇ ਹਾਂਸ, ਪ੍ਰਧਾਨ ਗੁਰਮੇਲ ਸਿੰਗ ਧਾਲੀਵਾਲ, ਸਾਬਕਾ ਪੰਚ ਤੇਜਿੰਦਰ ਸਿੰਘ ਭੋਲਾ ਧਾਲੀਵਾਲ, ਚਮਕੌਰ ਸਿੰਘ ਕੁਲਾਰ, ਬਹਾਦਰ ਸਿੰਘ ਕੁਲਾਰ, ਪਰਮਪਾਲ ਸਿੰਘ ਸਿੱਧਵਾਂ, ਰਾਵਿੰਦਰ ਸਿੰਘ ਸਿੱਧਵਾਂ, ਹਰਬੰਸ ਸਿੰਘ ਮਾਨ, ਜਸਮਿੰਦਰ ਸਿੰਘ ਸਿੱਧਵਾਂ, ਗੁਰਮਿੰਦਰ ਸਿੰਘ ਦਾਖਾ ਤੇ ਵੱਡੀ ਗਿਣਤੀ ਵਿਚ ਜਥੇਬੰਦੀ ਦੇ ਅਹੁਦੇਦਾਰ ਹਾਜ਼ਰ ਸਨ।