21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਪਿੰਡ ਹਲਵਾਰਾ ਦੀ ਖੇਤੀਬਾੜੀ ਸਹਿਕਾਰੀ ਸਭਾ ਦੀਆਂ ਚੋਣਾਂ ਵਿੱਚ ‘ਆਪ’ ਦੀ ਚੜ੍ਹਤ ਬਰਕਰਾਰ

ਹਲਵਾਰਾ, 20 ਅਗਸਤ (ਮਨਦੀਪ ਸਿੰਘ ਉੱਭੀ)-ਪਿੰਡ ਹਲਵਾਰਾ ਦੀ ਖੇਤੀਬਾੜੀ ਸਹਿਕਾਰੀ ਸਭਾ ਦੀਆਂ ਹੋਈਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਚੜ੍ਹਤ ਬਰਕਰਾਰ ਰਹੀ। ਖੇਤੀਬਾੜੀ ਸਹਿਕਾਰੀ ਸਭਾ ਦੀ 11 ਮੈਂਬਰੀ ਕਮੇਟੀ ਦੀ ਚੋਣ ਸਰਬਸੰਮਤੀ ਨਾਲ ਹੋਈ, ਜਿਸ ਵਿੱਚ ਆਮ ਆਦਮੀ ਪਾਰਟੀ ਨਾਲ ਸਬੰਧਤ 9 ਅਤੇ ਕਾਂਗਰਸ ਪਾਰਟੀ ਨਾਲ ਸਬੰਧਤ 2 ਮੈਂਬਰ ਕਮੇਟੀ ਲਈ ਚੁਣੇ ਗਏ।

ਅਜੀਤ ਡੈਸਕ 21-08-2026
ਹਲਵਾਰਾ, 20 ਅਗਸਤ (ਮਨਦੀਪ ਸਿੰਘ ਉੱਭੀ)-ਪਿੰਡ ਹਲਵਾਰਾ ਦੀ ਖੇਤੀਬਾੜੀ ਸਹਿਕਾਰੀ ਸਭਾ ਦੀਆਂ ਹੋਈਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਚੜ੍ਹਤ ਬਰਕਰਾਰ ਰਹੀ। ਖੇਤੀਬਾੜੀ ਸਹਿਕਾਰੀ ਸਭਾ ਦੀ 11 ਮੈਂਬਰੀ ਕਮੇਟੀ ਦੀ ਚੋਣ ਸਰਬਸੰਮਤੀ ਨਾਲ ਹੋਈ, ਜਿਸ ਵਿੱਚ ਆਮ ਆਦਮੀ ਪਾਰਟੀ ਨਾਲ ਸਬੰਧਤ 9 ਅਤੇ ਕਾਂਗਰਸ ਪਾਰਟੀ ਨਾਲ ਸਬੰਧਤ 2 ਮੈਂਬਰ ਕਮੇਟੀ ਲਈ ਚੁਣੇ ਗਏ। ਚੋਣ ਸਰਬਸੰਮਤੀ ਨਾਲ ਹੋਣ ਕਾਰਨ ਪਿੰਡ ਵਿੱਚ ਆਪਸੀ ਭਾਈਚਾਰਕ ਸਾਂਝ, ਸਹਿਮਤੀ ਅਤੇ ਸਦਭਾਵਨਾ ਦਾ ਮਾਹੌਲ ਦੇਖਣ ਨੂੰ ਮਿਲਿਆ। ਨਵੀਂ ਚੁਣੀ ਗਈ ਕਮੇਟੀ ਵਿੱਚ ਦਲਬੀਰ ਸਿੰਘ ਨੂੰ ਸਰਬਸੰਮਤੀ ਨਾਲ ਪ੍ਰਧਾਨ ਅਤੇ ਜਗਤਾਰ ਸਿੰਘ ਢਿੱਲੋਂ ਨੂੰ ਮੀਤ ਪ੍ਰਧਾਨ ਚੁਣਿਆ ਗਿਆ। ਕਮੇਟੀ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਦੀ ਚੋਣ ਤੋਂ ਬਾਅਦ ਸਮਰਥਕਾਂ ਵੱਲੋਂ ਖੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ ਅਤੇ ਨਵੀਂ ਕਮੇਟੀ ਦੇ ਮੈਂਬਰਾਂ ਨੂੰ ਵਧਾਈਆਂ ਦਿੱਤੀਆਂ ਗਈਆਂ। ਇਸ ਮੌਕੇ ਹਲਕਾ ਵਿਧਾਇਕ ਹਾਕਮ ਸਿੰਘ ਠੇਕੇਦਾਰ ਵੱਲੋਂ ਨਵੀਂ ਚੁਣੀ ਗਈ ਸਮੂਹ ਕਮੇਟੀ ਦਾ ਲੱਡੂਆਂ ਨਾਲ ਮੂੰਹ ਮਿੱਠਾ ਕਰਵਾਇਆ ਗਿਆ। ਉਨ੍ਹਾਂ ਨਵੇਂ ਚੁਣੇ ਅਹੁਦੇਦਾਰਾਂ ਅਤੇ ਮੈਂਬਰਾਂ ਨੂੰ ਵਧਾਈ ਦਿੰਦਿਆਂ ਆਸ ਪ੍ਰਗਟਾਈ ਕਿ ਨਵੀਂ ਕਮੇਟੀ ਕਿਸਾਨਾਂ ਅਤੇ ਪਿੰਡ ਵਾਸੀਆਂ ਦੀਆਂ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਸਹਿਕਾਰੀ ਸਭਾ ਦੇ ਕੰਮਕਾਜ ਨੂੰ ਹੋਰ ਬਿਹਤਰ ਬਣਾਉਣ ਲਈ ਸੁਚੱਜੇ ਢੰਗ ਨਾਲ ਕੰਮ ਕਰੇਗੀ। ਉਨ੍ਹਾਂ ਕਿਹਾ ਕਿ ਸਹਿਕਾਰੀ ਸਭਾਵਾਂ ਪਿੰਡਾਂ ਦੇ ਕਿਸਾਨਾਂ ਦੀ ਆਰਥਿਕਤਾ ਨਾਲ ਸਿੱਧੇ ਤੌਰ ’ਤੇ ਜੁੜੀਆਂ ਹੋਈਆਂ ਹਨ ਅਤੇ ਇਨ੍ਹਾਂ ਨੂੰ ਮਜ਼ਬੂਤ ਕਰਨਾ ਸਮੇਂ ਦੀ ਲੋੜ ਹੈ। ਇਸ ਮੌਕੇ ਪਿੰਡ ਦੇ ਸਰਪੰਚ ਸੁਖਵਿੰਦਰ ਸਿੰਘ ਹਲਵਾਰਾ ਨੇ ਕਿਹਾ ਕਿ ਖੇਤੀਬਾੜੀ ਸਹਿਕਾਰੀ ਸਭਾ ਪਿੰਡ ਦੇ ਕਿਸਾਨਾਂ ਨਾਲ ਸਿੱਧੇ ਤੌਰ ’ਤੇ ਜੁੜੀ ਹੋਈ ਇੱਕ ਮਹੱਤਵਪੂਰਨ ਸੰਸਥਾ ਹੈ। ਉਨ੍ਹਾਂ ਕਿਹਾ ਕਿ ਨਵੀਂ ਕਮੇਟੀ ਵੱਲੋਂ ਪਾਰਟੀਬਾਜ਼ੀ ਅਤੇ ਭੇਦਭਾਵ ਤੋਂ ਉੱਪਰ ਉੱਠ ਕੇ ਪਿੰਡ ਦੇ ਸਮੂਹ ਕਿਸਾਨਾਂ ਦੀ ਭਲਾਈ ਲਈ ਕੰਮ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਮੇਟੀ ਦਾ ਮੁੱਖ ਉਦੇਸ਼ ਕਿਸਾਨਾਂ ਨੂੰ ਸਹਿਕਾਰੀ ਸਭਾ ਰਾਹੀਂ ਮਿਲਣ ਵਾਲੀਆਂ ਸਹੂਲਤਾਂ ਸੁਚਾਰੂ ਢੰਗ ਨਾਲ ਮੁਹੱਈਆ ਕਰਵਾਉਣਾ ਅਤੇ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਵਾਉਣਾ ਹੋਵੇਗਾ। ਉਨ੍ਹਾਂ ਪਿੰਡ ਦੇ ਵਿਕਾਸ ਅਤੇ ਕਿਸਾਨਾਂ ਦੀ ਬਿਹਤਰੀ ਲਈ ਸਾਰਿਆਂ ਦੇ ਸਹਿਯੋਗ ਦੀ ਲੋੜ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਨਵੀਂ ਕਮੇਟੀ ਦੇ ਸਾਰੇ ਮੈਂਬਰ ਮਿਲਜੁਲ ਕੇ ਕੰਮ ਕਰਨਗੇ। ਸਰਪੰਚ ਸੁਖਵਿੰਦਰ ਸਿੰਘ ਨੇ ਸਰਬਸੰਮਤੀ ਨਾਲ ਕਮੇਟੀ ਦੀ ਚੋਣ ਨੂੰ ਪਿੰਡ ਦੀ ਏਕਤਾ, ਭਾਈਚਾਰਕ ਸਾਂਝ ਅਤੇ ਆਪਸੀ ਸਹਿਮਤੀ ਦੀ ਨਿਸ਼ਾਨੀ ਦੱਸਿਆ। ਉਨ੍ਹਾਂ ਕਿਹਾ ਕਿ ਪਿੰਡ ਵਾਸੀਆਂ ਵੱਲੋਂ ਸਹਿਕਾਰੀ ਸਭਾ ਦੀ ਨਵੀਂ ਕਮੇਟੀ ਦੀ ਚੋਣ ਲਈ ਦਿਖਾਈ ਗਈ ਸਹਿਮਤੀ ਇੱਕ ਚੰਗਾ ਸੰਦੇਸ਼ ਹੈ। ਨਵੀਂ ਚੁਣੀ ਗਈ ਕਮੇਟੀ ’ਚ ਪ੍ਰਧਾਨ ਦਲਬੀਰ ਸਿੰਘ, ਮੀਤ ਪ੍ਰਧਾਨ ਜਗਤਾਰ ਸਿੰਘ ਢਿੱਲੋਂ, ਮੈਂਬਰ ਪਰਮਜੀਤ ਸਿੰਘ, ਇਕਬਾਲ ਸਿੰਘ, ਗੁਰਪ੍ਰੀਤ ਸਿੰਘ, ਹਰਵਿੰਦਰ ਕੌਰ, ਸ਼ਿੰਦਰਪਾਲ ਕੌਰ, ਜਸਵਿੰਦਰ ਸਿੰਘ, ਬਹਾਦਰ ਸਿੰਘ ਅਤੇ ਕਾਂਗਰਸ ਪਾਰਟੀ ਵੱਲੋਂ ਧਨਵੰਤ ਸਿੰਘ ਨੱਤ ਅਤੇ ਜਗਦੀਪ ਸਿੰਘ ਮੈਂਬਰ ਚੁਣੇ ਗਏ। ਸਰਬਸੰਮਤੀ ਨਾਲ ਚੁਣੀ ਗਈ ਨਵੀਂ ਕਮੇਟੀ ਦੇ ਮੈਂਬਰਾਂ ਨੇ ਭਰੋਸਾ ਦਿਵਾਇਆ ਕਿ ਉਹ ਸਹਿਕਾਰੀ ਸਭਾ ਦੇ ਕੰਮਕਾਜ ਨੂੰ ਪਾਰਦਰਸ਼ੀ ਢੰਗ ਨਾਲ ਚਲਾਉਣ ਦੇ ਨਾਲ-ਨਾਲ ਕਿਸਾਨਾਂ ਦੇ ਹਿੱਤਾਂ ਨੂੰ ਪਹਿਲ ਦੇਣਗੇ। ਉਨ੍ਹਾਂ ਕਿਹਾ ਕਿ ਸਭਾ ਰਾਹੀਂ ਕਿਸਾਨਾਂ ਨੂੰ ਮਿਲਣ ਵਾਲੀਆਂ ਸਹੂਲਤਾਂ ਨੂੰ ਹੋਰ ਸੁਚਾਰੂ ਬਣਾਉਣ ਅਤੇ ਕਿਸਾਨਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ। ਇਸ ਮੌਕੇ ਪਿੰਡ ਦੇ ਪਤਵੰਤੇ, ਕਿਸਾਨ ਅਤੇ ਹੋਰ ਪਿੰਡ ਵਾਸੀ ਵੀ ਮੌਜੂਦ ਸਨ।
ਪਿਛਲੀ ਖ਼ਬਰ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਖੇਡਾਂ ਨਾਲ ਜੋੜੇ ਜਾਣਾ ਜ਼ਰੂਰੀ-ਸਰਪ੍ਰਸਤ ਤੇਜਾ ਸਿੰਘ ਗਿੱਲ ਅਗਲੀ ਖ਼ਬਰ ਕੌਮੀ ਇਨਸਾਫ਼ ਮੋਰਚੇ ਦੇ ਸੱਦੇ ’ਤੇ ਸ਼ਾਂਤਮਈ ਪੰਜਾਬ ਬੰਦ ਨੂੰ ਸ਼੍ਰੋਮਣੀ ਕਮੇਟੀ ਵਲੋਂ ਪੂਰਨ ਸਮਰਥਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।