22-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-08-2026

ਕੱਲ੍ਹ ਦੀ ਸਤੌਜ ਰੈਲੀ ’ਚ ਹਜ਼ਾਰਾਂ ਮੁਲਾਜ਼ਮ ਕਰਨਗੇ ਸ਼ਿਰਕਤ- ਹਰਜੀਤ ਸਿੰਘ

ਗੁਰੂਸਰ ਸੁਧਾਰ, 21 ਅਗਸਤ (ਪ. ਪ.)

ਅਜੀਤ ਡੈਸਕ 22-08-2026
ਗੁਰੂਸਰ ਸੁਧਾਰ, 21 ਅਗਸਤ (ਪ. ਪ.) ਸੂਬਾ ਸਰਕਾਰ ਵਲੋਂ ਪੰਜਾਬ ਦੇ ਮੁਲਾਜ਼ਮਾਂ ਨਾਲ ਕੀਤੇ ਜਾ ਰਹੇ ਮਤਰੇਈ ਮਾਂ ਵਾਲੇ ਸਲੂਕ ਕਾਰਨ ਲੱਖਾਂ ਮੁਲਾਜ਼ਮ ਪੂਰੀ ਤਰ੍ਹਾਂ ਅੱਕੇ ਪਏ ਹਨ ਅਤੇ ਇਸ ਦੇ ਚੱਲਦਿਆਂ ਕੱਲ੍ਹ 23 ਅਗਸਤ ਨੂੰ ਮੁੱਖ ਮੰਤਰੀ ਦੇ ਪਿੰਡ ਸਤੌਜ ਵੱਲ ਲੱਖਾਂ ਮੁਲਾਜ਼ਮ ਵਹੀਰਾਂ ਘੱਤਣ ਲਈ ਤਿਆਰ ਹਨ। ਡੈਮੋਕਰੇਟਿਕ ਟੀਚਰਜ਼ ਫਰੰਟ ਜ਼ਿਲ੍ਹਾ ਲੁਧਿਆਣਾ ਦੇ ਸਕੱਤਰ ਹਰਜੀਤ ਸਿੰਘ ਸੁਧਾਰ ਨੇ ਕਿਹਾ ਕਿ ਪੰਜਾਬ ਸਰਕਾਰ ਦੁਆਰਾ ਮੁਲਾਜ਼ਮਾਂ ਦਾ ਜਿਥੇ ਪਿਛਲੇ ਲੰਮੇ ਸਮੇਂ ਤੋਂ 18 ਫ਼ੀਸਦੀ ਮਹਿੰਗਾਈ ਭੱਤਾ ਦੱਬਿਆ ਗਿਆ ਹੈ, ਉਥੇ ਵਾਅਦੇ ਮੁਤਾਬਿਕ ਪੁਰਾਣੀ ਪੈਨਸ਼ਨ ਨਹੀਂ ਦਿੱਤੀ ਜਾ ਰਹੀ। ਮੁਲਾਜ਼ਮਾਂ ਦੇ ਛੇਵੇਂ ਤਨਖ਼ਾਹ ਕਮਿਸ਼ਨ ਦੇ ਬਕਾਏ ਸਮੇਂ ਤੇ ਨਹੀਂ ਦਿੱਤੇ ਜਾ ਰਹੇ। ਜਥੇਬੰਦੀ ਦੇ ਬਲਾਕ ਜਗਰਾਉਂ ਦੇ ਪ੍ਰਧਾਨ ਦਵਿੰਦਰ ਸਿੰਘ ਸਿੱਧੂ, ਸਿੱਧਵਾਂ ਬੇਟ ਦੇ ਪ੍ਰਧਾਨ ਹਰਦੀਪ ਸਿੰਘ ਰਸੂਲਪੁਰ, ਬਲਾਕ ਸੁਧਾਰ ਦੇ ਪ੍ਰਧਾਨ ਗੁਰਦੀਪ ਸਿੰਘ ਹੇਰਾਂ ਨੇ ਜ਼ਿਲ੍ਹੇ ਦੇ ਵੱਖ ਵੱਖ ਸਕੂਲਾਂ ਵਿਚ ਲਾਮਬੰਦੀ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਨੇ ਵੋਟਾਂ ਤੋਂ ਪਹਿਲਾਂ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਪੂਰੀਆਂ ਕਰਨ ਦਾ ਵਾਅਦਾ ਕੀਤਾ ਸੀ, ਪ੍ਰੰਤੂ ਹੁਣ ਸਾਢੇ ਚਾਰ ਬੀਤ ਜਾਣ ’ਤੇ ਵੀ ਮੁਲਾਜ਼ਮ ਮੰਗਾਂ ਜਿਉਂ ਦੀਆਂ ਤਿਉਂ ਪਈਆਂ ਹਨ। ਇਸ ਮੌਕੇ ਅਧਿਆਪਕ ਆਗੂ ਰਣਜੀਤ ਸਿੰਘ ਜਾਗਪੁਰ, ਪਰਮਜੀਤ ਦੁੱਗਲ, ਸੁਖਵਿੰਦਰ ਸਿੰਘ ਅਕਾਲਗੜ੍ਹ, ਅੰਕਿਤ ਕਥੂਰੀਆ, ਕਰਨਵੀਰ ਸ਼ਰਮਾ, ਰਣਜੀਤ ਮਨੀ ਸਿੰਘ, ਹਰਪ੍ਰੀਤ ਸਿੰਘ ਆਦਿ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਪਿੰਡ ਬੁਰਜ ਕੁਲਾਰਾ ਦੀਆਂ ਗਲੀਆਂ ਗੰਦੇ ਪਾਣੀ ਨਾਲ ਭਰੀਆਂ, ਲੋਕ ਪ੍ਰੇਸ਼ਾਨ-ਸਰਪੰਚ ’ਤੇ ਲਾਏ ਗੰਭੀਰ ਦੋਸ਼ ਅਗਲੀ ਖ਼ਬਰ ਸੇਵਾ ਕੇਂਦਰ ਮੁਲਾਜ਼ਮਾਂ ਨੂੰ ਵੀ 65048 ਨੀਤੀ ’ਚ ਸ਼ਾਮਿਲ ਕਰੇ ਸਰਕਾਰ-ਬਲਜਿੰਦਰ ਸਿੰਘ, ਸਤਨਾਮ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।