23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਮਾਇਆ ਦੇਵੀ ਗੋਇਲ ਪਬਲਿਕ ਸਕੂਲ, ਪੋਹੀੜ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਅਹਿਮਦਗੜ, 23 ਅਗਸਤ (ਸੁਖਜੀਤ ਸਿੰਘ ਖੇੜਾ) - ਮਾਇਆ ਦੇਵੀ ਗੋਇਲ ਪਬਲਿਕ ਸਕੂਲ, ਪੋਹੀੜ ਵਿਖੇ ਪੰਜਾਬੀ ਸੱਭਿਆਚਾਰ ਅਤੇ ਵਿਰਸੇ ਦਾ ਪ੍ਰਤੀਕ ਤੀਆਂ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਰੰਗਾ-ਰੰਗ ਸੱਭਿਆਚਾਰਕ ਪੇਸ਼ਕਾਰੀਆਂ, ਵੱਖ-ਵੱਖ ਮੁਕਾਬਲੇ, ਖੇਡਾਂ ਅਤੇ ਵਿਦਿਆਰਥੀਆਂ ਤੇ ਮਾਵਾਂ ਲਈ ਯਾਦਗਾਰ ਪਲਾਂ ਦਾ ਆਯੋਜਨ ਕੀਤਾ ਗਿਆ।

ਅਜੀਤ ਡੈਸਕ 23-08-2026
ਅਹਿਮਦਗੜ, 23 ਅਗਸਤ (ਸੁਖਜੀਤ ਸਿੰਘ ਖੇੜਾ) - ਮਾਇਆ ਦੇਵੀ ਗੋਇਲ ਪਬਲਿਕ ਸਕੂਲ, ਪੋਹੀੜ ਵਿਖੇ ਪੰਜਾਬੀ ਸੱਭਿਆਚਾਰ ਅਤੇ ਵਿਰਸੇ ਦਾ ਪ੍ਰਤੀਕ ਤੀਆਂ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਰੰਗਾ-ਰੰਗ ਸੱਭਿਆਚਾਰਕ ਪੇਸ਼ਕਾਰੀਆਂ, ਵੱਖ-ਵੱਖ ਮੁਕਾਬਲੇ, ਖੇਡਾਂ ਅਤੇ ਵਿਦਿਆਰਥੀਆਂ ਤੇ ਮਾਵਾਂ ਲਈ ਯਾਦਗਾਰ ਪਲਾਂ ਦਾ ਆਯੋਜਨ ਕੀਤਾ ਗਿਆ। ਸਮਾਗਮ ਦੌਰਾਨ ਸੋਲੋ ਅਤੇ ਗਰੁੱਪ ਇੰਟਰ-ਹਾਊਸ ਡਾਂਸ ਅਤੇ ਗਾਇਨ ਮੁਕਾਬਲੇ ਕਰਵਾਏ ਗਏ। ਇਸ ਤੋਂ ਇਲਾਵਾ ਮਹਿੰਦੀ ਮੁਕਾਬਲਾ ਵੀ ਕਰਵਾਇਆ ਗਿਆ, ਜਿਸ ਵਿੱਚ ਵਿਦਿਆਰਥਣਾ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ਆਪਣੀ ਕਲਾ ਅਤੇ ਰਚਨਾਤਮਕਤਾ ਦਾ ਪ੍ਰਦਰਸ਼ਨ ਕੀਤਾ। ਕਿੰਡਰਗਾਰਟਨ ਦੇ ਵਿਦਿਆਰਥੀਆਂ ਦੀਆਂ ਮਾਵਾਂ ਲਈ ਵਿਸ਼ੇਸ਼ ਮਨੋਰੰਜਕ ਖੇਡਾਂ, ਬੁਝਾਰਤਾਂ ਅਤੇ ਜੀਭ ਦੀਆਂ ਕਸਰਤਾਂ ਵਰਗੀਆਂ ਗਤੀਵਿਧੀਆਂ ਕਰਵਾਈਆਂ ਗਈਆਂ ਤੇ ਮਾਵਾਂ ਵੱਲੋਂ ਕੀਤੀ ਗਈ ਰੈਂਪ ਵਾਕ ਵਿਸ਼ੇਸ਼ ਖਿੱਚ ਦਾ ਕੇਂਦਰ ਰਹੀ। ਇਸ ਤੋਂ ਬਾਅਦ ਤੀਆਂ ਦੇ ਖ਼ਿਤਾਬਾਂ ਨਾਲ ਜੇਤੂਆਂ ਨੂੰ ਸਨਮਾਨਿਤ ਕੀਤਾ ਗਿਆ। ਮਿਸਿਜ਼ ਤੀਜ ਦਾ ਖ਼ਿਤਾਬ ਸ਼੍ਰੀਮਤੀ ਸਿਮਰਜੀਤ ਕੌਰ ਨੇ ਜਿੱਤਿਆ, ਜਦਕਿ ਉਨ੍ਹਾਂ ਦੀ ਧੀ ਨਿਮਰਤ ਕੌਰ ਨੇ ਮਿਸ ਪੰਜਾਬਣ ਦਾ ਖ਼ਿਤਾਬ ਆਪਣੇ ਨਾਮ ਕੀਤਾ। ਇਸੇ ਤਰ੍ਹਾਂ ਜਮਾਤ ਬਾਰ੍ਹਵੀਂ ਦੀਆਂ ਵਿਦਿਆਰਥਣਾਂ ਲਈ ਵੀ ਰੈਂਪ ਵਾਕ ਕਰਵਾਈ ਗਈ, ਜਿਸ ਵਿੱਚ ਮਿਹਕਪ੍ਰੀਤ ਕੌਰ ਗਿੱਲ ਨੇ ਮਿਸ ਤੀਜ ਦਾ ਖ਼ਿਤਾਬ ਜਿੱਤਿਆ। ਸਾਰੇ ਜੇਤੂਆਂ ਨੂੰ ਉਨ੍ਹਾਂ ਦੀ ਸ਼ਾਨਦਾਰ ਕਾਰਗੁਜ਼ਾਰੀ ਲਈ ਟਰਾਫੀਆਂ ਦੇ ਕੇ ਸਨਮਾਨਿਤ ਕੀਤਾ ਗਿਆ। ਸਕੂਲ ਦੀ ਪ੍ਰਿੰਸੀਪਲ ਸ਼੍ਰੀਮਤੀ ਨਵਦੀਪ ਵਰਮਾ ਅਤੇ ਸੀ.ਈ.ਓ. ਲਖਬੀਰ ਸਿੰਘ ਨੇ ਸਾਰੇ ਜੇਤੂਆਂ ਨੂੰ ਵਧਾਈ ਦਿੱਤੀ।
ਪਿਛਲੀ ਖ਼ਬਰ ਹਰੇ ਕ੍ਰਿਸ਼ਨਾ ਮੰਦਰ ਦੇ ਹਾਲ ਦਾ ਭੂਮੀ ਪੂਜਨ ਉਪਰੰਤ ਨਿਰਮਾਣ ਕਾਰਜ ਸ਼ੁਰੂ ਅਗਲੀ ਖ਼ਬਰ ਰਾੜਾ ਸਾਹਿਬ ਵਿਖੇ 24 ਤੇ 25 ਅਗਸਤ ਨੂੰ ਲੱਗੇਗਾ ਦਸਤਾਰ ਕੈਂਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।