23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਸਪਰਿੰਗ ਡਿਊ ਪਬਲਿਕ ਸਕੂਲ ਵਿਖੇ ਹਰਿਆਲੀ ਤੀਜ ਦਾ ਤਿਉਹਾਰ ਮਨਾਇਆ

ਜਗਰਾਉਂ, 22 ਅਗਸਤ (ਵਿਨੋਦ ਕੁਮਾਰ)-ਸਪਰਿੰਗ ਡਿਊ ਪਬਲਿਕ ਸਕੂਲ ਨਾਨਕਸਰ ਵਿਖੇ ਹਰਿਆਲੀ ਤੀਜ ਦਾ ਤਿਉਹਾਰ ਉਤਸ਼ਾਹ ਅਤੇ ਪੰਜਾਬੀ ਸੱਭਿਆਚਾਰਕ ਰੰਗਾਂ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਕੈਂਪਸ ਨੂੰ ਹਰੇ ਰੰਗ ਦੀਆਂ ਸਜਾਵਟਾਂ, ਫੁੱਲਾਂ ਅਤੇ ਰਵਾਇਤੀ ਢੰਗ ਨਾਲ ਬੇਹੱਦ ਸੁੰਦਰ ਬਣਾਇਆ ਗਿਆ।

ਅਜੀਤ ਡੈਸਕ 23-08-2026
ਜਗਰਾਉਂ, 22 ਅਗਸਤ (ਵਿਨੋਦ ਕੁਮਾਰ)-ਸਪਰਿੰਗ ਡਿਊ ਪਬਲਿਕ ਸਕੂਲ ਨਾਨਕਸਰ ਵਿਖੇ ਹਰਿਆਲੀ ਤੀਜ ਦਾ ਤਿਉਹਾਰ ਉਤਸ਼ਾਹ ਅਤੇ ਪੰਜਾਬੀ ਸੱਭਿਆਚਾਰਕ ਰੰਗਾਂ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਕੈਂਪਸ ਨੂੰ ਹਰੇ ਰੰਗ ਦੀਆਂ ਸਜਾਵਟਾਂ, ਫੁੱਲਾਂ ਅਤੇ ਰਵਾਇਤੀ ਢੰਗ ਨਾਲ ਬੇਹੱਦ ਸੁੰਦਰ ਬਣਾਇਆ ਗਿਆ।ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਇਸ ਸਮਾਗਮ ਵਿੱਚ ਉਤਸ਼ਾਹ ਨਾਲ ਭਾਗ ਲਿਆ। ਸਮਾਗਮ ਦੌਰਾਨ ਵਿਦਿਆਰਥੀਆਂ ਲਈ ਵੱਖ-ਵੱਖ ਦਿਲਚਸਪ ਅਤੇ ਸੱਭਿਆਚਾਰਕ ਮੁਕਾਬਲੇ ਕਰਵਾਏ ਗਏ। ਇੰਨ੍ਹਾਂ ਵਿੱਚ ਪਰਾਂਦਾ ਬਣਾਉਣ ਦਾ ਮੁਕਾਬਲਾ, ਮਹਿੰਦੀ ਮੁਕਾਬਲਾ, ਰਵਾਇਤੀ ਪਹਿਰਾਵਾ ਮੁਕਾਬਲਾ, ਲੋਕ ਨਾਚ ਮੁਕਾਬਲਾ ਅਤੇ ਲੋਕ ਗੀਤ ਮੁਕਾਬਲਾ ਵਿਸ਼ੇਸ਼ ਖਿੱਚ ਦਾ ਕੇਂਦਰ ਰਹੇ। ਵਿਦਿਆਰਥੀਆਂ ਨੇ ਆਪਣੀ ਕਲਾ, ਰਚਨਾਤਮਕਤਾ ਅਤੇ ਪੰਜਾਬੀ ਸੱਭਿਆਚਾਰ ਪ੍ਰਤੀ ਪਿਆਰ ਦਾ ਬੇਹੱਦ ਸੁੰਦਰ ਪ੍ਰਦਰਸ਼ਨ ਕੀਤਾ। ਰੰਗ-ਬਿਰੰਗੇ ਰਵਾਇਤੀ ਪਹਿਰਾਵਿਆਂ ਵਿੱਚ ਸਜੇ ਵਿਦਿਆਰਥੀਆਂ ਨੇ ਸਮਾਗਮ ਦੀ ਰੌਣਕ ਨੂੰ ਹੋਰ ਵਧਾ ਦਿੱਤਾ। ਗਿੱਧੇ, ਲੋਕ ਨਾਚਾਂ ਅਤੇ ਲੋਕ ਗੀਤਾਂ ਦੀਆਂ ਪੇਸ਼ਕਾਰੀਆਂ ਨੇ ਮਾਹੌਲ ਨੂੰ ਖੁਸ਼ੀਆਂ ਨਾਲ ਭਰ ਦਿੱਤਾ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਰੀਨਾ ਜੈਦਕਾ ਅਤੇ ਵਾਈਸ ਪ੍ਰਿੰਸੀਪਲ ਬੇਅੰਤ ਬਾਵਾ ਨੇ ਵਿਦਿਆਰਥੀਆਂ ਨੂੰ ਹਰਿਆਲੀ ਤੀਜ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਸਾਡੇ ਤਿਉਹਾਰ ਅਤੇ ਲੋਕ-ਪਰੰਪਰਾਵਾਂ ਸਾਡੀ ਅਮੀਰ ਵਿਰਾਸਤ ਦਾ ਅਨਮੋਲ ਹਿੱਸਾ ਹਨ। ਅਜਿਹੇ ਸਮਾਗਮ ਬੱਚਿਆਂ ਨੂੰ ਆਪਣੇ ਸੱਭਿਆਚਾਰ ਅਤੇ ਵਿਰਸੇ ਨਾਲ ਜੋੜਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਸਕੂਲ ਮੈਨੇਜਮੈਂਟ ਅਤੇ ਸਮੂਹ ਸਟਾਫ਼ ਨੇ ਵਿਦਿਆਰਥੀਆਂ ਦਾ ਹੌਂਸਲਾ ਵਧਾਇਆ। ਸਮਾਗਮ ਦੌਰਾਨ ਪੂਰਾ ਸਕੂਲ ਪੰਜਾਬੀ ਸੱਭਿਆਚਾਰ ਦੇ ਰੰਗਾਂ ਵਿੱਚ ਰੰਗਿਆ ਨਜ਼ਰ ਆਇਆ ਅਤੇ ਹਰਿਆਲੀ ਤੀਜ ਦਾ ਇਹ ਸਮਾਗਮ ਸਭ ਲਈ ਯਾਦਗਾਰ ਬਣ ਗਿਆ। ਇਸ ਮੌਕੇ ਸਮੂਹ ਮੈਨੇਜਮੈਂਟ ਮੈਂਬਰ ਪ੍ਰਧਾਨ ਮਨਜੋਤ ਚੌਹਾਨ, ਚੇਅਰਮੈਨ ਬਲਦੇਵ ਬਾਵਾ, ਮੈਨੇਜਿੰਗ ਡਾਇਰੈਕਟਰ ਸੁਖਵਿੰਦਰ ਛਾਬੜਾ, ਡਾਇਰੈਕਟਰ ਨਵਨੀਤ ਚੌਹਾਨ, ਮੈਨੇਜਰ ਮਨਦੀਪ ਚੌਹਾਨ, ਮੈਨੇਜਿੰਗ ਡਾਇਰੈਕਟਰ ਬਹਾਦਰ ਸਿੰਘ ਸਿੱਧੂ, ਹਰਜੀਤ ਸਿੰਘ ਸਿੱਧੂ ਯੂ.ਐੱਸ.ਏ. ਹਾਜ਼ਰ ਸਨ।
ਪਿਛਲੀ ਖ਼ਬਰ ਪਿੰਡ ਚੌਂਕੀਮਾਨ ਵਿਖੇ ਛੱਪੜ ਦੇ ਪਾਣੀ ਨੂੰ ਸਿੰਚਾਈ ਲਈ ਵਰਤਣ ਵਾਸਤੇ ਅੰਡਰ ਗਰਾਊਂਡ ਪਾਈਪਾਂ ਪਾਉਣ ਦੇ ਕੰਮ ਦੀ ਸ਼ੁਰੂਆਤ ਅਗਲੀ ਖ਼ਬਰ ਗੁਰੂ ਰਾਮਦਾਸ ਕਾਲਜ ਹਲਵਾਰਾ ਵਿਖੇ ਤੀਆਂ ਦਾ ਤਿਉਹਾਰ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।