23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਪਿੰਡ ਚੌਂਕੀਮਾਨ ਵਿਖੇ ਛੱਪੜ ਦੇ ਪਾਣੀ ਨੂੰ ਸਿੰਚਾਈ ਲਈ ਵਰਤਣ ਵਾਸਤੇ ਅੰਡਰ ਗਰਾਊਂਡ ਪਾਈਪਾਂ ਪਾਉਣ ਦੇ ਕੰਮ ਦੀ ਸ਼ੁਰੂਆਤ

ਚੌਂਕੀਮਾਨ, 22 ਅਗਸਤ (ਤੇਜਿੰਦਰ ਸਿੰਘ ਚੱਢਾ) ਪਿੰਡ ਚੌਂਕੀਮਾਨ ਵਿਖੇ ਭੂਮੀ ਅਤੇ ਜਲ ਸੰਭਾਲ ਵਿਭਾਗ ਵਲੋਂ ਛੱਪੜ ਦੇ ਪਾਣੀ ਨੂੰ ਸਿੰਚਾਈ ਲਈ ਵਰਤਣ ਵਾਸਤੇ ਅੰਡਰ ਗਰਾਊਡ ਪਾਈਪਾਂ ਪਾਉਣ ਦੀ ਦਿੱਤੀ ਮਨਜ਼ਰੀ ਤੋਂ ਬਾਅਦ ਅੱਜ ਅੰਡਰ ਗਰਾਊਡ ਪਾਈਪਾਂ ਪਾਉਣ ਦੇ ਕੰਮ ਦੀ ਸ਼ੁਰੂਆਤ ਸਰਪੰਚ ਕੇਵਲ ਸਿੰਘ ਫੌਜੀ ਧਾਲੀਵਾਲ ਤੇ ਸਾਬਕਾ ਸਰਪੰਚ ਮਨਜੀਤ ਸਿੰਘ ਪੱਪੂ ਬਦੇਸਾ ਅਮਰੀਕਾ ਨੇ ਟੱਕ ਲਗਾ ਕੇ ਕਰਵਾਈ। ਇਸ ਮੌਕੇ ਸਰਪੰਚ ਕੇਵਲ ਸਿੰਘ ਫੌਜੀ ਧਾਲੀਵਾਲ ਨੇ ਦੱਸਿਆ ਕਿ ਪੱਤੀਮਾਨ ਵਾਲਾ ਛੱਪੜ ਬਾਰਿਸ਼ ਦੇ ਆਉਣ ਨਾਲ ਭਰ ਜਾਂਦਾ ਸੀ, ਜਿਸ ਕਾਰਨ ਪਾਣੀ ਗਲੀਆਂ ਨਾਲੀਆਂ ਵਿਚ ਖੜ੍ਹ ਜਾਂਦਾ ਸੀ ਤੇ ਪਿੰਡ ਵਾਸੀਆਂ ਨੂੰ ਵੱਡੀ ਮੁਸ਼ਕਿਲ ਦਾ ਸਾਹਮਣਾ ਕਰਨਾ ਪੈਂਦਾ ਸੀ ਤੇ ਪਿੰਡ ਵਾਸੀਆਂ ਨੂੰ ਆਉਂਦੀ ਮੁਸ਼ਕਿਲ ਨੂੰ ਹੱਲ ਕਰਨ ਲਈ ਭੂਮੀ ਅਤੇ ਜਲ ਸੰਭਾਲ ਵਿਭਾਂਗ ਜਗਰਾਉਂ ਨਾਲ ਸੰਪਰਕ ਕੀਤਾ ਤੇ ਉਨ੍ਹਾਂ ਨੇ ਲੋਕਾਂ ਦੀ ਮੁਸ਼ਕਿਲ ਦਾ ਹੱਲ ਕਰਦਿਆਂ ਛੱਪੜ ਵਾਲੇ ਪਾਣੀ ਨੂੰ ਖੇਤਾਂ ਵਿਚ ਸਿੰਚਾਈ ਲਈ ਵਰਤਣ ਵਾਸਤੇ ਅੰਡਰ ਗਰਾਊਂਡ ਪਾਈਪਾਂ ਦੀ ਮਨਜ਼ੂਰੀ ਦਿੱਤੀ ਤੇ ਹਲਕਾ ਦਾਖਾ ਦੇ ਇੰਚਾਰਜ ਡਾ.

ਅਜੀਤ ਡੈਸਕ 23-08-2026
ਚੌਂਕੀਮਾਨ, 22 ਅਗਸਤ (ਤੇਜਿੰਦਰ ਸਿੰਘ ਚੱਢਾ) ਪਿੰਡ ਚੌਂਕੀਮਾਨ ਵਿਖੇ ਭੂਮੀ ਅਤੇ ਜਲ ਸੰਭਾਲ ਵਿਭਾਗ ਵਲੋਂ ਛੱਪੜ ਦੇ ਪਾਣੀ ਨੂੰ ਸਿੰਚਾਈ ਲਈ ਵਰਤਣ ਵਾਸਤੇ ਅੰਡਰ ਗਰਾਊਡ ਪਾਈਪਾਂ ਪਾਉਣ ਦੀ ਦਿੱਤੀ ਮਨਜ਼ਰੀ ਤੋਂ ਬਾਅਦ ਅੱਜ ਅੰਡਰ ਗਰਾਊਡ ਪਾਈਪਾਂ ਪਾਉਣ ਦੇ ਕੰਮ ਦੀ ਸ਼ੁਰੂਆਤ ਸਰਪੰਚ ਕੇਵਲ ਸਿੰਘ ਫੌਜੀ ਧਾਲੀਵਾਲ ਤੇ ਸਾਬਕਾ ਸਰਪੰਚ ਮਨਜੀਤ ਸਿੰਘ ਪੱਪੂ ਬਦੇਸਾ ਅਮਰੀਕਾ ਨੇ ਟੱਕ ਲਗਾ ਕੇ ਕਰਵਾਈ। ਇਸ ਮੌਕੇ ਸਰਪੰਚ ਕੇਵਲ ਸਿੰਘ ਫੌਜੀ ਧਾਲੀਵਾਲ ਨੇ ਦੱਸਿਆ ਕਿ ਪੱਤੀਮਾਨ ਵਾਲਾ ਛੱਪੜ ਬਾਰਿਸ਼ ਦੇ ਆਉਣ ਨਾਲ ਭਰ ਜਾਂਦਾ ਸੀ, ਜਿਸ ਕਾਰਨ ਪਾਣੀ ਗਲੀਆਂ ਨਾਲੀਆਂ ਵਿਚ ਖੜ੍ਹ ਜਾਂਦਾ ਸੀ ਤੇ ਪਿੰਡ ਵਾਸੀਆਂ ਨੂੰ ਵੱਡੀ ਮੁਸ਼ਕਿਲ ਦਾ ਸਾਹਮਣਾ ਕਰਨਾ ਪੈਂਦਾ ਸੀ ਤੇ ਪਿੰਡ ਵਾਸੀਆਂ ਨੂੰ ਆਉਂਦੀ ਮੁਸ਼ਕਿਲ ਨੂੰ ਹੱਲ ਕਰਨ ਲਈ ਭੂਮੀ ਅਤੇ ਜਲ ਸੰਭਾਲ ਵਿਭਾਂਗ ਜਗਰਾਉਂ ਨਾਲ ਸੰਪਰਕ ਕੀਤਾ ਤੇ ਉਨ੍ਹਾਂ ਨੇ ਲੋਕਾਂ ਦੀ ਮੁਸ਼ਕਿਲ ਦਾ ਹੱਲ ਕਰਦਿਆਂ ਛੱਪੜ ਵਾਲੇ ਪਾਣੀ ਨੂੰ ਖੇਤਾਂ ਵਿਚ ਸਿੰਚਾਈ ਲਈ ਵਰਤਣ ਵਾਸਤੇ ਅੰਡਰ ਗਰਾਊਂਡ ਪਾਈਪਾਂ ਦੀ ਮਨਜ਼ੂਰੀ ਦਿੱਤੀ ਤੇ ਹਲਕਾ ਦਾਖਾ ਦੇ ਇੰਚਾਰਜ ਡਾ. ਕੰਵਲਨੈਨ ਸ ਿੰਘ ਕੰਗ ਤੇ ਪਨਗਰੇਨ ਦੇ ਚੇਅਰਮੈਨ ਡਾ. ਤੇਜਪਾਲ ਸਿੰਘ ਗਿੱਲ ਨੇ ਪੰਜਾਬ ਮੰਡੀ ਬੋਰਡ ਤੋਂ ਪਿੰਡ ਚੌਂਕੀਮਾਨ ਤੋਂ ਸੋਹੀਆ ਨੂੰ ਜਾਂਦੀ ਸੜਕ ਦੇ ਆਲੇ ਦੁਆਲੇ ਅੰਡਰ ਗਰਾਊਡ ਪਾਈਪਾਂ ਪਾਉਣ ਲਈ ਮਨਜ਼ੂਰੀ ਦਿਵਾਈ। ਇਸ ਮੌਕੇ ਸਮੁੱਚੇ ਨਗਰ ਵਲੋਂ ਡਾ. ਕੰਵਲਨੈਨ ਸਿੰਘ ਕੰਗ ਤੇ ਪਨਗਰੇਨ ਦੇ ਚੇਅਰਮੈਨ ਡਾ. ਤੇਜਪਾਲ ਸਿੰਘ ਗਿੱਲ ਸਮੇਤ ਭੂਮੀ ਅਤੇ ਜਲ ਸੰਭਾਲ ਵਿਭਾਗ ਜਗਰਾਉਂ ਤੇ ਪੰਜਾਬ ਮੰਡੀ ਬੋਰਡ ਦਾ ਧੰਨਵਾਦ ਕੀਤਾ। ਇਸ ਮੌਕੇ ਪੰਚ ਬੀਬੀ ਜਸਵੀਰ ਕੌਰ, ਪੰਚ ਗੁਰਪ੍ਰੀਤ ਕੌਰ, ਪੰਚ ਸਵਰਨ ਸਿੰਘ, ਪੰਚ ਅਮਰਜੀਤ ਸਿੰਘ, ਹਰਬੰਸ ਸਿੰਘ ਮਾਨ, ਅਵਤਾਰ ਸਿੰਘ ਤਾਰੀ, ਪਵਿੱਤਰ ਸਿੰਘ ਬੋਪਾਰਾਏ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸ਼੍ਰੋ.ਅ.ਦਲ ਸਰਕਲ ਬੱਸੀਆਂ ਦੇ ਪ੍ਰਧਾਨ ਬਲਵਿੰਦਰ ਸਿੰਘ ਸੱਤੋਵਾਲ ਦਾ ਹਲਕਾ ਇੰਚਾਰਜ ਸੰਧੂ ਨੇ ਹਾਲ-ਚਾਲ ਜਾਣਿਆ ਅਗਲੀ ਖ਼ਬਰ ਸਪਰਿੰਗ ਡਿਊ ਪਬਲਿਕ ਸਕੂਲ ਵਿਖੇ ਹਰਿਆਲੀ ਤੀਜ ਦਾ ਤਿਉਹਾਰ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।