23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਸ਼ਿਵਾਲਿਕ ਸਕੂਲ ਦੇ ਵਿਦਿਆਰਥੀ ਅਰਮਾਨ ਨੇ ਕਿੱਕ ਬਾਕਸਿੰਗ ’ਚ ਚਾਂਦੀ ਦਾ ਤਗਮਾ ਜਿੱਤਿਆ

ਜਗਰਾਉਂ, 22 ਅਗਸਤ (ਵਿਨੋਦ ਕੁਮਾਰ)-ਸ਼ਿਵਾਲਿਕ ਮਾਡਲ ਸਕੂਲ ਦੇ ਦਸਵੀਂ ਜਮਾਤ ਦੇ ਹੋਣਹਾਰ ਵਿਦਿਆਰਥੀ ਅਰਮਾਨ ਸੋਹਲ ਨੇ ਅੰਡਰ-17 ਕਿੱਕ ਬਾਕਸਿੰਗ ਮੁਕਾਬਲੇ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਚਾਂਦੀ ਦਾ ਤਗਮਾ ਹਾਸਲ ਕੀਤਾ। ਅਰਮਾਨ ਨੇ ਆਪਣੀ ਪ੍ਰਤਿਭਾ, ਅਨੁਸ਼ਾਸਨ, ਸਖ਼ਤ ਮਿਹਨਤ ਅਤੇ ਸ਼ਾਨਦਾਰ ਖੇਡ ਭਾਵਨਾ ਦਾ ਪ੍ਰਦਰਸ਼ਨ ਕਰਦਿਆਂ ਇਹ ਪ੍ਰਾਪਤੀ ਹਾਸਲ ਕੀਤੀ।

ਅਜੀਤ ਡੈਸਕ 23-08-2026
ਜਗਰਾਉਂ, 22 ਅਗਸਤ (ਵਿਨੋਦ ਕੁਮਾਰ)-ਸ਼ਿਵਾਲਿਕ ਮਾਡਲ ਸਕੂਲ ਦੇ ਦਸਵੀਂ ਜਮਾਤ ਦੇ ਹੋਣਹਾਰ ਵਿਦਿਆਰਥੀ ਅਰਮਾਨ ਸੋਹਲ ਨੇ ਅੰਡਰ-17 ਕਿੱਕ ਬਾਕਸਿੰਗ ਮੁਕਾਬਲੇ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਚਾਂਦੀ ਦਾ ਤਗਮਾ ਹਾਸਲ ਕੀਤਾ। ਅਰਮਾਨ ਨੇ ਆਪਣੀ ਪ੍ਰਤਿਭਾ, ਅਨੁਸ਼ਾਸਨ, ਸਖ਼ਤ ਮਿਹਨਤ ਅਤੇ ਸ਼ਾਨਦਾਰ ਖੇਡ ਭਾਵਨਾ ਦਾ ਪ੍ਰਦਰਸ਼ਨ ਕਰਦਿਆਂ ਇਹ ਪ੍ਰਾਪਤੀ ਹਾਸਲ ਕੀਤੀ। ਉਸ ਦੀ ਇਸ ਸਫ਼ਲਤਾ ਨੇ ਸਕੂਲ ਅਤੇ ਆਪਣੇ ਮਾਤਾ-ਪਿਤਾ ਦਾ ਨਾਮ ਵੀ ਰੌਸ਼ਨ ਕੀਤਾ ਹੈ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਨੀਲਮ ਸ਼ਰਮਾ ਨੇ ਅਰਮਾਨ ਨੂੰ ਵਧਾਈ ਅਤੇ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਦਾ ਅਹਿਮ ਸਾਧਨ ਹਨ। ਅਜਿਹੇ ਮੁਕਾਬਲੇ ਬੱਚਿਆਂ ’ਚ ਆਤਮ-ਵਿਸ਼ਵਾਸ, ਅਨੁਸ਼ਾਸਨ, ਅਗਵਾਈ ਦੀ ਸਮਰੱਥਾ, ਧੀਰਜ ਅਤੇ ਸੰਘਰਸ਼ ਕਰਨ ਦੀ ਭਾਵਨਾ ਪੈਦਾ ਕਰਦੇ ਹਨ ਅਤੇ ਉਨ੍ਹਾਂ ਨੂੰ ਜੀਵਨ ’ਚ ਅੱਗੇ ਵਧਣ ਲਈ ਪ੍ਰੇਰਿਤ ਕਰਦੇ ਹਨ। ਸਕੂਲ ਪਰਿਵਾਰ ਨੇ ਵਿਸ਼ਵਾਸ ਜਤਾਇਆ ਕਿ ਅਰਮਾਨ ਭਵਿੱਖ ’ਚ ਵੀ ਇਸੇ ਲਗਨ ਅਤੇ ਮਿਹਨਤ ਨਾਲ ਸਫ਼ਲਤਾ ਦੀਆਂ ਨਵੀਂਆਂ ਬੁਲੰਦੀਆਂ ਹਾਸਲ ਕਰਦਾ ਰਹੇਗਾ।
ਪਿਛਲੀ ਖ਼ਬਰ ਆਜੂਨੀ ਫਾਊਂਡੇਸ਼ਨ ਵਲੋਂ ਤੀਆਂ ਦਾ ਪ੍ਰੋਗਰਾਮ ਅੱਜ ਅਗਲੀ ਖ਼ਬਰ ਸਨਮਤੀ ਸਕੂਲ ਦੇ ਯੂ.ਕੇ.ਜੀ. ਦੇ ਬੱਚਿਆਂ ਨੇ ਕੁਇਜ਼ ਮੁਕਾਬਲੇ ਵਿੱਚ ਦਿਖਾਈ ਆਪਣੀ ਪ੍ਰਤਿਭਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।