24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਬਸਪਾ ਨੇ ਆਪਣੀਆਂ ਸਰਗਰਮੀਆਂ ਕੀਤੀਆਂ ਤੇਜ਼

ਜਗਰਾਉਂ, 23 ਅਗਸਤ (ਸ਼ਮਸ਼ੇਰ ਸਿੰਘ ਗਾਲਿਬ)-ਬਹੁਜਨ ਸਮਾਜ ਪਾਰਟੀ ਨੇ ਪਾਰਟੀ ਦਾ ਵਿਸਥਾਰ ਕਰਨ ਲਈ ਸ਼ਹਿਰਾਂ ਕਸਬਿਆਂ ਅਤੇ ਪਿੰਡਾਂ ਵਿਚ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਇਸੇ ਤਹਿਤ ਹੀ ਵਰਕਰ ਮਿਲਣੀ ਪ੍ਰੋਗਰਾਮ ਦੇ ਜਗਰਾਉਂ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿਚ ਨੁੱਕੜ ਮੀਟਿੰਗਾਂ ਕੀਤੀਆਂ ਗਈਆਂ ਅਤੇ ਬਸਪਾ ਦੀ ਵਿਚਾਰਧਾਰਾ ਬਾਰੇ ਲੋਕਾਂ ਨੂੰ ਸੱਦਿਆ ਗਿਆ।

ਅਜੀਤ ਡੈਸਕ 24-08-2026
ਜਗਰਾਉਂ, 23 ਅਗਸਤ (ਸ਼ਮਸ਼ੇਰ ਸਿੰਘ ਗਾਲਿਬ)-ਬਹੁਜਨ ਸਮਾਜ ਪਾਰਟੀ ਨੇ ਪਾਰਟੀ ਦਾ ਵਿਸਥਾਰ ਕਰਨ ਲਈ ਸ਼ਹਿਰਾਂ ਕਸਬਿਆਂ ਅਤੇ ਪਿੰਡਾਂ ਵਿਚ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਇਸੇ ਤਹਿਤ ਹੀ ਵਰਕਰ ਮਿਲਣੀ ਪ੍ਰੋਗਰਾਮ ਦੇ ਜਗਰਾਉਂ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿਚ ਨੁੱਕੜ ਮੀਟਿੰਗਾਂ ਕੀਤੀਆਂ ਗਈਆਂ ਅਤੇ ਬਸਪਾ ਦੀ ਵਿਚਾਰਧਾਰਾ ਬਾਰੇ ਲੋਕਾਂ ਨੂੰ ਸੱਦਿਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਧਾਨ ਸਭਾ ਹਲਕਾ ਜਗਰਾਉਂ ਦੇ ਪ੍ਰਧਾਨ ਐਡਵੋਕੇਟ ਰਛਪਾਲ ਸਿੰਘ ਗਾਲਿਬ ਨੇ ਦੱਸਿਆ ਕਿ 2027 ਵਿਧਾਨ ਸਭਾ ਚੋਣਾਂ ਵਿਚ ਵੱਡੀ ਧਿਰ ਵਜੋਂ ਉੱਭਰੇਗੀ, ਕਿਉਂਕਿ ਲੋਕਾਂ ਦਾ ਪਾਰਟੀ ਤੋਂ ਮੁੱਖ ਪਾਰਟੀ ਤੋਂ ਮੋਹ ਭੰਗ ਹੋ ਗਿਆ ਹੈ। ਉਨ੍ਹਾਂ ਲੋਕਾਂ ਨੂੰ ਪਾਰਟੀ ਨਾਲ ਜੁੜਨ ਦੀ ਅਪੀਲ ਕੀਤੀ ਤਾਂ ਕਿ ਬਹੁਜਨ ਸਮਾਜ ਪਾਰਟੀ ਨੂੰ ਮਜ਼ਬੂਤ ਕੀਤਾ ਜਾ ਸਕੇ। ਇਸ ਮੌਕੇ ਹਲਕਾ ਇੰਚਾਰਜ ਹਰਜੀਤ ਸਿੰਘ ਸਿੱਧੂ ਤੇ ਜਰਨਲ ਸਕੱਤਰ ਲਖਵੀਰ ਸਿੰਘ ਸੀਰਾ ਨੇ ਵੀ ਲੋਕਾਂ ਨੂੰ ਸੰਬੋਧਨ ਕਰਦਿਆਂ ਬਹੁਜਨ ਸਮਾਜ ਪਾਰਟੀ ਦਾ ਹਿੱਸਾ ਬਣਨ ਲਈ ਕਿਹਾ ਤਾ ਕਿ ਹਰ ਵਰਗ ਨੂੰ ਉਸ ਦੀ ਪ੍ਰਤੀਨਿਧਤਾ ਮਿਲ ਸਕੇ। ਇਸ ਮੌਕੇ ਲਛਮਣ ਸਿੰਘ ਗਾਲਿਬ, ਗੁਰਦੀਪ ਸਿੰਘ, ਡਾ. ਹਰਿੰਦਰਪਾਲ ਸਿੰਘ, ਬਲਵੀਰ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਫੱਲੇਵਾਲ ਵਿਖੇ ਭਾਕਿਯੂ ਉਗਰਾਹਾਂ ਦੀ ਅਹਿਮ ਮੀਟਿੰਗ ਅਗਲੀ ਖ਼ਬਰ ਆਨੰਦ ਕਾਲਜ ਜੇਠੂਵਾਲ ’ਚ ਫ਼ਿਲਮ ‘ਬੋਲ ਭਾਵੇਂ ਨਾ ਬੋਲ’ ਦੀ ਪ੍ਰਮੋਸ਼ਨ ਲਈ ਪੁੱਜੇ ਕਲਾਕਾਰ ਡਾਇਰਕੈਟਰ ਸੂਰੀਯਾ ਪ੍ਰਕਾਸ਼ ਆਨੰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।