24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਹਥਿਆਰਬੰਦ ਲੁਟੇਰੇ ਨੌਜਵਾਨ ਤੋਂ ਮੋਟਰਸਾਈਕਲ ਖੋਹ ਕੇ ਹੋਏ ਫਰਾਰ

ਲੁਧਿਆਣਾ, 23 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਮੋਤੀ ਨਗਰ ਪੁੱਲ ’ਤੇ ਤਿੰਨ ਮੋਟਰਸਾਈਕਲ ਸਵਾਰ ਹਥਿਆਰਬੰਦ ਲੁਟੇਰੇ ਨੌਜਵਾਨ ਤੋੰ ਉਸਦਾ ਮੋਟਰਸਾਈਕਲ ਖੋਹ ਕੇ ਫਰਾਰ ਹੋ ਗਏ। ਪੁਲਿਸ ਵਲੋਂ ਇਸ ਸਬੰਧੀ ਗਿਆਸਪੁਰਾ ਦੇ ਰਹਿਣ ਵਾਲੇ ਸੁਭਾਸ਼ ਸਿੰਘ ਦੀ ਸ਼ਿਕਾਇਤ ’ਤੇ ਕੇਸ ਦਰਜ ਕਰ ਲਿਆ ਹੈ।

ਅਜੀਤ ਡੈਸਕ 24-08-2026
ਲੁਧਿਆਣਾ, 23 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਮੋਤੀ ਨਗਰ ਪੁੱਲ ’ਤੇ ਤਿੰਨ ਮੋਟਰਸਾਈਕਲ ਸਵਾਰ ਹਥਿਆਰਬੰਦ ਲੁਟੇਰੇ ਨੌਜਵਾਨ ਤੋੰ ਉਸਦਾ ਮੋਟਰਸਾਈਕਲ ਖੋਹ ਕੇ ਫਰਾਰ ਹੋ ਗਏ। ਪੁਲਿਸ ਵਲੋਂ ਇਸ ਸਬੰਧੀ ਗਿਆਸਪੁਰਾ ਦੇ ਰਹਿਣ ਵਾਲੇ ਸੁਭਾਸ਼ ਸਿੰਘ ਦੀ ਸ਼ਿਕਾਇਤ ’ਤੇ ਕੇਸ ਦਰਜ ਕਰ ਲਿਆ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤ ਕਰਤਾ ਨੇ ਦੱਸਿਆ ਕਿ ਬੀਤੇ ਦਿਨ ਉਹ ਮੋਤੀ ਨਗਰ ਪੁੱਲ ’ਤੇ ਜਾ ਰਿਹਾ ਸੀ ਕਿ ਉਕਤ ਕਥਿਤ ਦੋਸ਼ੀਆਂ ਨੇ ਉਸ ਨੂੰ ਰੋਕ ਲਿਆ ਅਤੇ ਮੋਟਰਸਾਈਕਲ ਦੀ ਚਾਬੀ ਦੀ ਮੰਗ ਕੀਤੀ, ਜਦੋਂ ਉਸ ਨੇ ਮੋਟਰਸਾਈਕਲ ਦੀ ਚਾਬੀ ਦੇਣ ਤੋਂ ਇਨਕਾਰ ਕੀਤਾ ਤਾਂ ਇਹਨਾਂ ਲੁਟੇਰਿਆਂ ਨੇ ਉਸ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ ਅਤੇ ਆਪਣੇ ਪਾਸ ਰੱਖਿਆ ਹਥਿਆਰ ਕੱਢ ਲਿਆ। ਕਥਿਤ ਦੋਸ਼ੀ ਉਸ ਨੂੰ ਜਾਨੋਂ ਮਾਰਨ ਦੀ ਧਮਕੀ ਦੇ ਕੇ ਮੋਟਰਸਾਈਕਲ ਖੋਹ ਕੇ ਫਰਾਰ ਹੋ ਗਏ। ਪੁਲਿਸ ਵਲੋਂ ਇਸ ਸਬੰਧੀ ਕੇਸ ਦਰਜ ਕਰ ਲਿਆ ਤੇ ਜਾਂਚ ਕੀਤੀ ਜਾਣ ਬਾਰੇ ਕਿਹਾ ਜਾ ਰਿਹਾ ਹੈ।
ਪਿਛਲੀ ਖ਼ਬਰ ਕਿਰਾਏ ਦੇ ਮਾਮਲੇ ਵਿਚ ਮਾਲਕਾਂ ਨਾਲ ਲੱਖਾਂ ਦੀ ਧੋਖਾਧੜੀ ਕਰਨ ਦੇ ਦੋਸ਼ ’ਚ ਢਾਬਾ ਪ੍ਰਬੰਧਕਾਂ ਖਿਲਾਫ਼ ਕੇਸ ਦਰਜ ਅਗਲੀ ਖ਼ਬਰ ਨਿਰਵਾਣਾ ਕਲੱਬ ਵਿੱਚ ਗੋਲੀ ਚੱਲਣ ਕਾਰਨ ਭਗਦੜ ਮਚੀ-ਗੋਲੀ ਚਲਾਉਣ ਵਾਲੇ ਨੌਜਵਾਨ ਖਿਲਾਫ ਕੇਸ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।