26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਸਪਰਿੰਗ ਡਿਊ ਸਕੂਲ ਦੀ ਵਿਦਿਆਰਥਣ ਆਤਮਜੀਤ ਵਲੋਂ ਰਾਸ਼ਟਰੀ ਰੋਇੰਗ ਚੈਂਪੀਅਨਸ਼ਿਪ ਵਿੱਚ ਸ਼ਾਨਦਾਰ ਪ੍ਰਦਰਸ਼ਨ

ਜਗਰਾਉਂ, 25 ਅਗਸਤ (ਵਿਨੋਦ ਕੁਮਾਰ)-ਸਪਰਿੰਗ ਡਿਊ ਪਬਲਿਕ ਸਕੂਲ ਦੀ ਵਿਦਿਆਰਥਣ ਅਤਮਜੀਤ ਗਿੱਲ ਨੇ ਰੋਇੰਗ ਖੇਡ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਅਤੇ ਪੰਜਾਬ ਦਾ ਨਾਮ ਰੌਸ਼ਨ ਕੀਤਾ। ਕੋਲਕਾਤਾ ਵਿਖੇ ਕਰਵਾਈ ਗਈ ਨੈਸ਼ਨਲ ਰੋਇੰਗ ਚੈਂਪੀਅਨਸ਼ਿਪ ਵਿੱਚ ਆਤਮਜੀਤ ਗਿੱਲ ਨੇ ਪੰਜਾਬ ਰਾਜ ਦੀ ਪ੍ਰਤੀਨਿਧਤਾ ਕਰਦਿਆਂ ਸਿੰਗਲ ਰੋਇੰਗ ਮੁਕਾਬਲੇ ਵਿੱਚ ਚੌਥਾ ਸਥਾਨ ਹਾਸਲ ਕੀਤਾ।

ਅਜੀਤ ਡੈਸਕ 26-08-2026
ਜਗਰਾਉਂ, 25 ਅਗਸਤ (ਵਿਨੋਦ ਕੁਮਾਰ)-ਸਪਰਿੰਗ ਡਿਊ ਪਬਲਿਕ ਸਕੂਲ ਦੀ ਵਿਦਿਆਰਥਣ ਅਤਮਜੀਤ ਗਿੱਲ ਨੇ ਰੋਇੰਗ ਖੇਡ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਅਤੇ ਪੰਜਾਬ ਦਾ ਨਾਮ ਰੌਸ਼ਨ ਕੀਤਾ। ਕੋਲਕਾਤਾ ਵਿਖੇ ਕਰਵਾਈ ਗਈ ਨੈਸ਼ਨਲ ਰੋਇੰਗ ਚੈਂਪੀਅਨਸ਼ਿਪ ਵਿੱਚ ਆਤਮਜੀਤ ਗਿੱਲ ਨੇ ਪੰਜਾਬ ਰਾਜ ਦੀ ਪ੍ਰਤੀਨਿਧਤਾ ਕਰਦਿਆਂ ਸਿੰਗਲ ਰੋਇੰਗ ਮੁਕਾਬਲੇ ਵਿੱਚ ਚੌਥਾ ਸਥਾਨ ਹਾਸਲ ਕੀਤਾ। ਇਸ ਤੋਂ ਪਹਿਲਾਂ ਵੀ ਆਤਮਜੀਤ ਨੇ ਸਟੇਟ ਪੱਧਰੀ ਰੋਇੰਗ ਚੈਂਪੀਅਨਸ਼ਿਪ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਿੰਗਲ ਮੁਕਾਬਲੇ ਵਿੱਚ ਸੋਨ ਤਗਮਾ ਅਤੇ ਡਬਲ ਮੁਕਾਬਲੇ ਵਿੱਚ ਚਾਂਦੀ ਦਾ ਤਗਮਾ ਆਪਣੇ ਨਾਮ ਕੀਤਾ ਸੀ। ਇੰਨ੍ਹਾਂ ਸ਼ਾਨਦਾਰ ਪ੍ਰਾਪਤੀਆਂ ਦੇ ਆਧਾਰ ’ਤੇ ਉਸਦੀ ਰਾਸ਼ਟਰੀ ਪੱਧਰ ’ਤੇ ਹੋਣ ਵਾਲੀ ਚੈਂਪੀਅਨਸ਼ਿਪ ਲਈ ਚੋਣ ਹੋਈ। ਆਤਮਜੀਤ ਗਿੱਲ ਨੇ ਰਾਸ਼ਟਰੀ ਪੱਧਰ ’ਤੇ ਪੰਜਾਬ ਦੀ ਪ੍ਰਤੀਨਿਧਤਾ ਕਰਦਿਆਂ ਆਪਣੀ ਮਿਹਨਤ, ਲਗਨ ਅਤੇ ਖੇਡ ਪ੍ਰਤੀ ਸਮਰਪਣ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਉਸਦੀ ਇਸ ਉਪਲਬਧੀ ਨਾਲ ਸਕੂਲ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਵਿੱਚ ਖੁਸ਼ੀ ਦੀ ਲਹਿਰ ਹੈ। ਸਕੂਲ ਦੀ ਪ੍ਰਿੰਸੀਪਲ ਰੀਨਾ ਜੈਦਿਕਾ ਅਤੇ ਵਾਈਸ ਪ੍ਰਿੰਸੀਪਲ ਬੇਅੰਤ ਬਾਵਾ ਨੇ ਆਤਮਜੀਤ ਗਿੱਲ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਦਿਲੋਂ ਵਧਾਈ ਦਿੱਤੀ। ਇਸ ਮੌਕੇ ਉਨ੍ਹਾਂ ਨੇ ਆਤਮਜੀਤ ਦੀ ਮਾਤਾ ਸ੍ਰੀਮਤੀ ਪਰਮਜੀਤ ਕੌਰ ਗਿੱਲ ਅਤੇ ਅੰਤਰਰਾਸ਼ਟਰੀ ਕੋਚ ਜਸਵੀਰ ਸਿੰਘ ਗਿੱਲ ਨੂੰ ਵੀ ਵਧਾਈ ਦਿੰਦਿਆਂ ਕਿਹਾ ਕਿ ਬੱਚੇ ਦੀ ਸਫਲਤਾ ਪਿੱਛੇ ਮਾਪਿਆਂ ਅਤੇ ਕੋਚ ਸਾਹਿਬਾਨ ਦੀ ਮਿਹਨਤ, ਹੌਸਲਾ ਅਤੇ ਸਹਿਯੋਗ ਦੀ ਅਹਿਮ ਭੂਮਿਕਾ ਹੁੰਦੀ ਹੈ। ਸਕੂਲ ਦੀ ਪ੍ਰਬੰਧਕੀ ਟੀਮ ਨੇ ਸ਼ਲਾਘਾ ਕਰਦਿਆਂ ਕਿਹਾ ਕਿ ਆਤਮਜੀਤ ਦੀ ਮਿਹਨਤ ਅਤੇ ਲਗਨ ਹੋਰਨਾਂ ਵਿਦਿਆਰਥੀਆਂ ਲਈ ਵੀ ਪ੍ਰੇਰਣਾਦਾਇਕ ਹੈ। ਉਨ੍ਹਾਂ ਨੇ ਅਤਮਜੀਤ ਦੇ ਉੱਜਵਲ ਭਵਿੱਖ ਦੀ ਕਾਮਨਾ ਕਰਦਿਆਂ ਕਿਹਾ ਕਿ ਸਕੂਲ ਹਮੇਸ਼ਾ ਵਿਦਿਆਰਥੀਆਂ ਨੂੰ ਖੇਡਾਂ ਦੇ ਖੇਤਰ ਵਿੱਚ ਅੱਗੇ ਵਧਣ ਲਈ ਹਰ ਸੰਭਵ ਸਹਿਯੋਗ ਅਤੇ ਹੌਂਸਲਾ ਪ੍ਰਦਾਨ ਕਰਦਾ ਰਹੇਗਾ। ਇਸ ਮੌਕੇ ਸਮੂਹ ਮੈਨੇਜਮੈਂਟ ਮੈਂਬਰਜ਼ ਪ੍ਰਧਾਨ ਮਨਜੋਤ ਚੌਹਾਨ, ਚੇਅਰਮੈਨ ਬਲਦੇਵ ਬਾਵਾ, ਮੈਨੇਜਿੰਗ ਡਾਇਰੈਕਟਰ ਸੁਖਵਿੰਦਰ ਛਾਬੜਾ, ਡਾਇਰੈਕਟਰ ਨਵਨੀਤ ਚੌਹਾਨ, ਮੈਨੇਜਰ ਮਨਦੀਪ ਚੌਹਾਨ, ਮੈਨੇਜਿੰਗ ਡਾਇਰੈਕਟਰ ਬਹਾਦੁਰ ਸਿੰਘ ਸਿੱਧੂ ਅਤੇ ਹਰਜੀਤ ਸਿੰਘ ਸਿੱਧੂ ਯੂ.ਐੱਸ.ਏ. ਹਾਜ਼ਰ ਸਨ।
ਪਿਛਲੀ ਖ਼ਬਰ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਸਰਕਾਰੀ ਕਾਲਜ ’ਚ ਤੀਆਂ ਨੂੰ ਸਮਰਪਿਤ ਟੈਲੇਂਟ ਹੰਟ ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ ਬਾਬਾ ਸ੍ਰੀ ਚੰਦ ਕਾਲਜ ਆਫ਼ ਮੈਨੇਜਮੈਂਟ ਨੂਰਪੁਰਾ ਵਿਖੇ ਤੀਆਂ ਦੇ ਤਿਉਹਾਰ ਦੌਰਾਨ ਲੱਗੀਆਂ ਭਾਰੀ ਰੌਣਕਾਂ ਕੋਮਲਪ੍ਰੀਤ ਕੌਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।