ਕੈਨੇਡਾ ’ਚ ਗੁਰਦੁਆਰਾ ਸਾਹਿਬ ਅੰਦਰ ਸੇਵਾਦਾਰਾਂ ’ਤੇ ਹੋਏ ਹਮਲੇ ਦੀ ਜਥੇਦਾਰ ਜਗਜੀਤ ਸਿੰਘ ਤਲਵੰਡੀ ਵਲੋਂ ਨਿਖੇਧੀ
ਰਾਏਕੋਟ, 25 ਅਗਸਤ (ਬਲਵਿੰਦਰ ਸਿੰਘ ਲਿੱਤਰ) ਕੈਨੇਡਾ ਦੇ ਸੂਬੇ ਅਲਬਰਟਾ (ਐਡਮਿੰਟਨ) ਸਥਿਤ ਨਾਨਕਸਰ ਗੁਰਦੁਆਰਾ ਸਾਹਿਬ ਦੇ ਅੰਦਰ ਇਕ ਅਣਪਛਾਤੇ ਵਿਅਕਤੀ ਵਲੋਂ ਗੁਰਦੁਆਰਾ ਸਾਹਿਬ ਦੇ 2 ਸੇਵਾਦਾਰਾਂ ’ਤੇ ਅਚਾਨਕ ਹਮਲਾ ਕਰਨ ਦੀ ਦੁੱਖਦਾਈ ਘਟਨਾ ਸਾਹਮਣੇ ਆਈ ਹੈ। ਇਸ ਘਟਨਾ ਤੋਂ ਬਾਅਦ ਦੁਨੀਆਂ ਭਰ ’ਚ ਵੱਸਦੇ ਸਿੱਖ ਭਾਈਚਾਰੇ ਅੰਦਰ ਭਾਰੀ ਚਿੰਤਾ ਅਤੇ ਰੋਸ ਦੀ ਲਹਿਰ ਪਾਈ ਜਾ ਰਹੀ ਹੈ।
ਰਾਏਕੋਟ, 25 ਅਗਸਤ (ਬਲਵਿੰਦਰ ਸਿੰਘ ਲਿੱਤਰ) ਕੈਨੇਡਾ ਦੇ ਸੂਬੇ ਅਲਬਰਟਾ (ਐਡਮਿੰਟਨ) ਸਥਿਤ ਨਾਨਕਸਰ ਗੁਰਦੁਆਰਾ ਸਾਹਿਬ ਦੇ ਅੰਦਰ ਇਕ ਅਣਪਛਾਤੇ ਵਿਅਕਤੀ ਵਲੋਂ ਗੁਰਦੁਆਰਾ ਸਾਹਿਬ ਦੇ 2 ਸੇਵਾਦਾਰਾਂ ’ਤੇ ਅਚਾਨਕ ਹਮਲਾ ਕਰਨ ਦੀ ਦੁੱਖਦਾਈ ਘਟਨਾ ਸਾਹਮਣੇ ਆਈ ਹੈ। ਇਸ ਘਟਨਾ ਤੋਂ ਬਾਅਦ ਦੁਨੀਆਂ ਭਰ ’ਚ ਵੱਸਦੇ ਸਿੱਖ ਭਾਈਚਾਰੇ ਅੰਦਰ ਭਾਰੀ ਚਿੰਤਾ ਅਤੇ ਰੋਸ ਦੀ ਲਹਿਰ ਪਾਈ ਜਾ ਰਹੀ ਹੈ।ਉਕਤ ਸ਼ਰਾਰਤੀ ਵਿਅਕਤੀ ਨੇ ਗੁਰਦੁਆਰਾ ਸਾਹਿਬ ਦੀ ਮਰਿਯਾਦਾ ਵਿਚ ਵਿਘਨ ਪਾਉਣ ਦੀ ਕੋਸ਼ਿਸ਼ ਕੀਤੀ ਅਤੇ ਜਦੋਂ ਉੱਥੇ ਮੌਜੂਦ ਸੇਵਾਦਾਰਾਂ ਨੇ ਉਸਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਸ ਨੇ ਉਨ੍ਹਾਂ ’ਤੇ ਹਮਲਾ ਕਰ ਦਿੱਤਾ, ਜਿਸ ਵਿਚ 2 ਸੇਵਾਦਾਰ ਜ਼ਖ਼ਮੀ ਹੋ ਗਏ। ਇਸ ਮੰਦਭਾਗੀ ਘਟਨਾ ’ਤੇ ਜਥੇਦਾਰ ਜਗਜੀਤ ਸਿੰਘ ਤਲਵੰਡੀ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਉਨ੍ਹਾਂ ਇਸ ਘਟਨਾ ਦੀ ਸ਼ਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਕਿਹਾ ਕਿ ਧਾਰਮਿਕ ਅਸਥਾਨਾਂ ’ਤੇ ਅਜਿਹੇ ਹਮਲੇ ਅਤਿਅੰਤ ਚਿੰਤਾਜਨਕ ਹਨ। ਜਥੇਦਾਰ ਤਲਵੰਡੀ ਨੇ ਕੈਨੇਡਾ ਸਰਕਾਰ ਅਤੇ ਅਲਬਰਟਾ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇ ਅਤੇ ਦੋਸ਼ੀ ਖਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇ। ਉਨ੍ਹਾਂ ਵਿਦੇਸ਼ਾਂ ਵਿਚ ਸਥਿਤ ਗੁਰਦੁਆਰਾ ਸਾਹਿਬਾਨਾਂ ਦੀਆਂ ਪ੍ਰਬੰਧਕੀ ਕਮੇਟੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਗੁਰਦੁਆਰਾ ਸਾਹਿਬਾਨ ਦੀ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਪੁਖ਼ਤਾ ਕਰਨ।