27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਜ਼ਿਲ੍ਹਾ ਪੱਧਰੀ ਖੇਡਾਂ ਵਿਚ ਮਾਤਾ ਹਰਦੇਈ ਸਕੂਲ ਦੀਆਂ ਵਿਦਿਆਰਥਣਾਂ ਨੇ ਮਾਰੀਆਂ ਮੱਲਾਂ

ਮਾਛੀਵਾੜਾ ਸਾਹਿਬ, 26 ਅਗਸਤ (ਮਨੋਜ ਕੁਮਾਰ)-ਸਥਾਨਕ ਮਾਤਾ ਹਰਦੇਈ ਨੈਸ਼ਨਲ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਨੇ ਜ਼ਿਲ੍ਹਾ ਪੱਧਰੀ ਖੇਡਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸਕੂਲ ਦਾ ਨਾਮ ਰੌਸ਼ਨ ਕੀਤਾ। ਸਕੂਲ ਦੀ ਗਿਆਰ੍ਹਵੀਂ ਆਰਟਸ ਦੀ ਵਿਦਿਆਰਥਣ ਪਲਕਪ੍ਰੀਤਕੌਰਨੇ ਜੂਡੋ ਵਿਚ ਦੂਜਾ ਸਥਾਨ ਤੇ ਜਸ਼ਨਪ੍ਰੀਤ ਕੌਰ ਗਿਆਰ੍ਹਵੀਂ ਆਰਟਸ ਦੀ ਵਿਦਿਆਰਥਣ ਨੇ ਰੈਸਲਿੰਗ ਵਿਚ ਦੂਜਾ ਸਥਾਨ ਪ੍ਰਾਪਤ ਕਰ ਕੇ ਸਕੂਲ ਦਾ ਮਾਣ ਵਧਾਇਆ।

ਜ਼ਿਲ੍ਹਾ ਪ੍ਰਧਾਨ ਡਾ: ਰਾਜਿੰਦਰ ਸ਼ਰਮਾ ਦੀ ਤਸਵੀਰ। 27-08-2026
ਮਾਛੀਵਾੜਾ ਸਾਹਿਬ, 26 ਅਗਸਤ (ਮਨੋਜ ਕੁਮਾਰ)-ਸਥਾਨਕ ਮਾਤਾ ਹਰਦੇਈ ਨੈਸ਼ਨਲ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਨੇ ਜ਼ਿਲ੍ਹਾ ਪੱਧਰੀ ਖੇਡਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸਕੂਲ ਦਾ ਨਾਮ ਰੌਸ਼ਨ ਕੀਤਾ। ਸਕੂਲ ਦੀ ਗਿਆਰ੍ਹਵੀਂ ਆਰਟਸ ਦੀ ਵਿਦਿਆਰਥਣ ਪਲਕਪ੍ਰੀਤਕੌਰਨੇ ਜੂਡੋ ਵਿਚ ਦੂਜਾ ਸਥਾਨ ਤੇ ਜਸ਼ਨਪ੍ਰੀਤ ਕੌਰ ਗਿਆਰ੍ਹਵੀਂ ਆਰਟਸ ਦੀ ਵਿਦਿਆਰਥਣ ਨੇ ਰੈਸਲਿੰਗ ਵਿਚ ਦੂਜਾ ਸਥਾਨ ਪ੍ਰਾਪਤ ਕਰ ਕੇ ਸਕੂਲ ਦਾ ਮਾਣ ਵਧਾਇਆ। ਵੱਖ-ਵੱਖ ਖੇਡ ਮੁਕਾਬਲਿਆਂ ਵਿਚ ਵਿਦਿਆਰਥਣਾਂ ਨੇ ਆਪਣੀ ਖੇਡ ਪ੍ਰਤਿਭਾ, ਮਿਹਨਤ ਅਤੇ ਅਨੁਸ਼ਾਸਨ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਵਿਦਿਆਰਥਣਾਂ ਦੇ ਇਸ ਸ਼ਾਨਦਾਰ ਪ੍ਰਦਰਸ਼ਨ ‘ਤੇ ਸਕੂਲ ਮੈਨੇਜਮੈਂਟ ਕਮੇਟੀ ਦੇ ਪ੍ਰਧਾਨਸੁਰਿੰਦਰ ਕੁਮਾਰ ਕੁੰਦਰਾ ਸਮੂਹ ਕਮੇਟੀ ਮੈਂਬਰ, ਪ੍ਰਿੰਸੀਪਲ ਦਵਿੰਦਰ ਸਿੰਘ ਅਤੇ ਸਮੂਹ ਸਟਾਫ਼ ਵਲੋਂ ਖਿਡਾਰਨਾਂ ਨੂੰ ਵਧਾਈ ਦਿੱਤੀ ਗਈ। ਉਨ੍ਹਾਂ ਨੇ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ ਅਤੇ ਸਕੂਲ ਦੀਆਂ ਵਿਦਿਆਰਥਣਾਂ ਵਲੋਂ ਕੀਤੀ ਇਹ ਪ੍ਰਾਪਤੀ ਹੋਰਨਾਂ ਵਿਦਿਆਰਥੀਆਂ ਲਈ ਵੀ ਪ੍ਰੇਰਣਾਦਾਇਕ ਹੈ।
ਪਿਛਲੀ ਖ਼ਬਰ ਭਾਗਪੁਰ ਦਾ ਸ਼ਹੀਦੀ ਜੋੜ ਮੇਲਾ 29 ਤੋਂ ਅਗਲੀ ਖ਼ਬਰ ਪੰਜਾਬ ਜਲ ਸਰੋਤ ਨਿਗਮ ਦੇ ਸੇਵਾਮੁਕਤ ਮੁਲਾਜ਼ਮਾਂ ਦੀ ਮੀਟਿੰਗ ਹੋਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।