ਸਨਮਤੀ ਵਿਮਲ ਜੈਨ ਸਕੂਲ ਵਿਖੇ ਰੱਖੜੀ ਸੰਬੰਧੀ ਮੁਕਾਬਲੇ ਕਰਵਾਏ
ਜਗਰਾਉਂ, 26 ਅਗਸਤ (ਵਿਨੋਦ ਕੁਮਾਰ)-ਸਨਮਤੀ ਵਿਮਲ ਜੈਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜਗਰਾਉਂ ਵਿਖੇ ਪ੍ਰਿੰਸੀਪਲ ਮੈਡਮ ਸੁਪ੍ਰਿਆ ਖੁਰਾਣਾ ਦੀ ਅਗਵਾਈ ਹੇਠ ਰੱਖੜੀ ਦੇ ਤਿਉਹਾਰ ਨੂੰ ਸਮਰਪਿਤ ਰੱਖੜੀ ਬਣਾਉਣ, ਰੱਖੜੀ ਕਾਰਡ ਬਣਾਉਣ ਅਤੇ ਥਾਲੀ ਸਜਾਉਣ ਦੇ ਮੁਕਾਬਲੇ ਕਰਵਾਏ ਗਏ। ਇੰਨ੍ਹਾਂ ਮੁਕਾਬਲਿਆਂ ਵਿੱਚ ਤੀਜੀ ਤੋਂ ਪੰਜਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ।
ਜਗਰਾਉਂ, 26 ਅਗਸਤ (ਵਿਨੋਦ ਕੁਮਾਰ)-ਸਨਮਤੀ ਵਿਮਲ ਜੈਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜਗਰਾਉਂ ਵਿਖੇ ਪ੍ਰਿੰਸੀਪਲ ਮੈਡਮ ਸੁਪ੍ਰਿਆ ਖੁਰਾਣਾ ਦੀ ਅਗਵਾਈ ਹੇਠ ਰੱਖੜੀ ਦੇ ਤਿਉਹਾਰ ਨੂੰ ਸਮਰਪਿਤ ਰੱਖੜੀ ਬਣਾਉਣ, ਰੱਖੜੀ ਕਾਰਡ ਬਣਾਉਣ ਅਤੇ ਥਾਲੀ ਸਜਾਉਣ ਦੇ ਮੁਕਾਬਲੇ ਕਰਵਾਏ ਗਏ। ਇੰਨ੍ਹਾਂ ਮੁਕਾਬਲਿਆਂ ਵਿੱਚ ਤੀਜੀ ਤੋਂ ਪੰਜਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਵਿਦਿਆਰਥੀਆਂ ਨੇ ਰੰਗ-ਬਿਰੰਗੇ ਧਾਗਿਆਂ, ਰੀਬਨਾਂ, ਚਮਕਦੇ ਤਾਰਿਆਂ ਅਤੇ ਹੋਰ ਸਜਾਵਟੀ ਸਮੱਗਰੀ ਦੀ ਵਰਤੋਂ ਕਰਕੇ ਬੇਹੱਦ ਸੁੰਦਰ ਰੱਖੜੀਆਂ ਤਿਆਰ ਕੀਤੀਆਂ। ਇਸ ਤੋਂ ਇਲਾਵਾ ਬੱਚਿਆਂ ਨੇ ਥਾਲੀਆਂ ਨੂੰ ਮਿਠਾਈ, ਚੰਦਨ, ਦੀਵਿਆਂ ਅਤੇ ਹੋਰ ਸਜਾਵਟੀ ਵਸਤੂਆਂ ਨਾਲ ਸਜਾ ਕੇ ਆਪਣੀ ਰਚਨਾਤਮਕ ਕਲਾ ਦਾ ਪ੍ਰਦਰਸ਼ਨ ਕੀਤਾ। ਰੱਖੜੀ ਦੇ ਤਿਉਹਾਰ ਰਾਹੀਂ ਭੈਣ-ਭਰਾ ਦੇ ਪਿਆਰ ਅਤੇ ਪਵਿੱਤਰ ਰਿਸ਼ਤੇ ਦੀ ਮਹੱਤਤਾ ਬਾਰੇ ਵੀ ਬੱਚਿਆਂ ਨੂੰ ਜਾਣੂ ਕਰਵਾਇਆ ਗਿਆ। ਤੀਜੀ ਜਮਾਤ ਦੇ ਮੁਕਾਬਲੇ ਵਿੱਚ ਅਗਸਤ ਅਤੇ ਇਸ਼ਮੀਤ ਕੌਰ ਨੇ ਪਹਿਲਾ, ਪਾਂਖੂੜੀ ਅਤੇ ਹਰਨਾਜ ਕੌਰ ਨੇ ਦੂਜਾ ਅਤੇ ਗੌਰਵ ਅਤੇ ਤਨਵੀਰ ਨੇ ਤੀਜਾ ਸਥਾਨ ਹਾਸਲ ਕੀਤਾ। ਚੌਥੀ ਜਮਾਤ ਦੇ ਰੱਖੜੀ ਬਣਾਉਣ ਮੁਕਾਬਲੇ ਵਿੱਚ ਜਸਨੀਤ ਕੌਰ ਤੇ ਨਵਜੋਤ ਕੌਰ ਨੇ ਪਹਿਲਾ, ਮਾਹੀ ਮੋਰੀ ਤੇ ਹਰਸਹਿਜ ਸਿੰਘ ਨੇ ਦੂਜਾ ਅਤੇ ਰਮਨਜੀਤ ਕੌਰ ਤੇ ਦਲਜੀਤ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਕਾਰਡ ਬਣਾਉਣ ਦੇ ਮੁਕਾਬਲੇ ਵਿੱਚ ਪੰਜਵੀਂ ਜਮਾਤ ਦੀ ਉਜਾਲਾ ਕੁਮਾਰੀ ਤੇ ਸ਼ਗਨਪ੍ਰੀਤ ਕੌਰ ਨੇ ਪਹਿਲਾ, ਰਿਸ਼ਵ ਤੇ ਸੁਖਮਨਦੀਪ ਕੌਰ ਨੇ ਦੂਜਾ ਅਤੇ ਖੇਮ ਸਾਊਦ ਨੇ ਤੀਜਾ ਸਥਾਨ ਹਾਸਲ ਕੀਤਾ। ਪ੍ਰਿੰਸੀਪਲ ਸੁਪ੍ਰਿਆ ਖੁਰਾਣਾ ਨੇ ਜੇਤੂ ਵਿਦਿਆਰਥੀਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਅਤੇ ਉਨ੍ਹਾਂ ਦੀ ਹੌਂਸਲਾ-ਅਫ਼ਜ਼ਾਈ ਕੀਤੀ। ਇਸ ਮੌਕੇ ਅਵਨੀਤ ਕੌਰ, ਸੁਨੀਤਾ ਰਾਣੀ , ਨਵੀਨ ਗੁਪਤਾ, ਪਾਇਲ ਗਰਗ, ਨਿਰਮਲਜੀਤ ਕੌਰ, ਕੁਲਦੀਪ ਕੌਰ, ਇੰਦਰਪ੍ਰੀਤ ਕੌਰ, ਆਰਤੀ ਗੁਪਤਾ, ਪੂਨਮ ਰਾਣੀ, ਹਿਤੂ ਸਿੰਗਲਾ ਆਦਿ ਸਟਾਫ ਮੈਂਬਰ ਹਾਜ਼ਰ ਸਨ।