27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਮਹਿੰਗਾਈ ਨੇ ਆਮ ਲੋਕਾਂ ਦਾ ਲੱਕ ਤੋੜਿਆ- ਪ੍ਰਧਾਨ ਜਗਦੀਪ ਬਿੱਟੂ

ਗੁਰੂਸਰ ਸੁਧਾਰ, 26 ਅਗਸਤ (ਬਲਵਿੰਦਰ ਸਿੰਘ ਧਾਲੀਵਾਲ) ਅਖਿਲ ਭਾਰਤੀ ਸੋਨੀਆ ਬ੍ਰਿਗੇਡ ਦੇ ਪੰਜਾਬ ਪ੍ਰਧਾਨ ਜਗਦੀਪ ਸਿੰਘ ਬਿੱਟੂ ਨੇ ਲਗਾਤਾਰ ਵੱਧ ਰਹੀ ਮਹਿੰਗਾਈ ’ਤੇ ਗੰਭੀਰ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਕੇਂਦਰ ਦੀ ਭਾਜਪਾ ਸਰਕਾਰ ਅਤੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੂੰ ਆੜੇ ਹੱਥੀਂ ਲਿਆ ਹੈ। ਉਨ੍ਹਾਂ ਕਿਹਾ ਕਿ ਮਹਿੰਗਾਈ ਨੇ ਆਮ ਪਰਿਵਾਰਾਂ ਦਾ ਘਰੇਲੂ ਬਜਟ ਪੂਰੀ ਤਰ੍ਹਾਂ ਵਿਗਾੜ ਕੇ ਰੱਖ ਦਿੱਤਾ ਹੈ ਅਤੇ ਲੋਕਾਂ ਨੂੰ ਰੋਜ਼ਾਨਾ ਦੀਆਂ ਜ਼ਰੂਰੀ ਵਸਤਾਂ ਖ਼ਰੀਦਣ ਲਈ ਵੀ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਅਜੀਤ ਡੈਸਕ 27-08-2026
ਗੁਰੂਸਰ ਸੁਧਾਰ, 26 ਅਗਸਤ (ਬਲਵਿੰਦਰ ਸਿੰਘ ਧਾਲੀਵਾਲ) ਅਖਿਲ ਭਾਰਤੀ ਸੋਨੀਆ ਬ੍ਰਿਗੇਡ ਦੇ ਪੰਜਾਬ ਪ੍ਰਧਾਨ ਜਗਦੀਪ ਸਿੰਘ ਬਿੱਟੂ ਨੇ ਲਗਾਤਾਰ ਵੱਧ ਰਹੀ ਮਹਿੰਗਾਈ ’ਤੇ ਗੰਭੀਰ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਕੇਂਦਰ ਦੀ ਭਾਜਪਾ ਸਰਕਾਰ ਅਤੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੂੰ ਆੜੇ ਹੱਥੀਂ ਲਿਆ ਹੈ। ਉਨ੍ਹਾਂ ਕਿਹਾ ਕਿ ਮਹਿੰਗਾਈ ਨੇ ਆਮ ਪਰਿਵਾਰਾਂ ਦਾ ਘਰੇਲੂ ਬਜਟ ਪੂਰੀ ਤਰ੍ਹਾਂ ਵਿਗਾੜ ਕੇ ਰੱਖ ਦਿੱਤਾ ਹੈ ਅਤੇ ਲੋਕਾਂ ਨੂੰ ਰੋਜ਼ਾਨਾ ਦੀਆਂ ਜ਼ਰੂਰੀ ਵਸਤਾਂ ਖ਼ਰੀਦਣ ਲਈ ਵੀ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪ੍ਰਧਾਨ ਬਿੱਟੂ ਨੇ ਕਿਹਾ ਕਿ ਪੈਟਰੋਲ ਵਿਚ ਈਥਾਨੌਲ ਦੀ ਮਾਤਰਾ ਵੀਹ ਫ਼ੀਸਦੀ ਕਰਨ ਕਰਕੇ ਜਿਥੇ ਪੈਟਰੋਲ ਵਾਹਨਾਂ ਦੀ ਕਾਰਗੁਜ਼ਾਰੀ ਅਤੇ ਇੰਜਣ ਸਬੰਧੀ ਦਿੱਕਤਾਂ ਦੀਆਂ ਸ਼ਿਕਾਇਤਾਂ ਸਾਹਮਣੇ ਆ ਰਹੀਆਂ ਹਨ, ਉਥੇ ਖੰਡ ਦੇ ਭਾਅ ਵਿਚ ਭਾਰੀ ਤੇਜ਼ੀ, ਰਸੋਈ ਵਿਚ ਵਰਤੀਆਂ ਜਾਣ ਵਾਲੀਆਂ ਵੱਖ-ਵੱਖ ਜ਼ਰੂਰੀ ਵਸਤਾਂ ਦੀਆਂ ਵਧ ਰਹੀਆਂ ਕੀਮਤਾਂ ਅਤੇ ਹਰ ਪਾਸੇ ਮਹਿੰਗਾਈ ਦੇ ਵਧਦੇ ਬੋਝ ਨੇ ਆਮ ਲੋਕਾਂ ਦਾ ਜਿਉਣਾ ਦੁੱਭਰ ਕਰ ਦਿੱਤਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਕੇਂਦਰ ਅਤੇ ਸੂਬਾ ਸਰਕਾਰਾਂ ਲੋਕਾਂ ਨੂੰ ਮਹਿੰਗਾਈ ਤੋਂ ਰਾਹਤ ਦੇਣ ਦੇ ਵੱਡੇ-ਵੱਡੇ ਦਾਅਵੇ ਤਾਂ ਕਰਦੀਆਂ ਹਨ, ਪ੍ਰੰਤੂ ਜ਼ਮੀਨੀ ਹਕੀਕਤ ਇਸ ਦੇ ਬਿਲਕੁਲ ਉਲਟ ਹੈ। ਜਗਦੀਪ ਸਿੰਘ ਬਿੱਟੂ ਨੇ ਕੇਂਦਰ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਮਹਿੰਗਾਈ ਨੂੰ ਕਾਬੂ ਕਰਨ ਲਈ ਠੋਸ ਅਤੇ ਪ੍ਰਭਾਵਸ਼ਾਲੀ ਕਦਮ ਤੁਰੰਤ ਚੁੱਕੇ ਜਾਣ।
ਪਿਛਲੀ ਖ਼ਬਰ ਗੁੱਗਾ ਮਾੜੀ ਪਿੰਡ ਪਮਾਲ ਮੇਲਾ ਪ੍ਰਬੰਧਕਾਂ ਦੀ ਮੀਟਿੰਗ ਹੋਈ ਅਗਲੀ ਖ਼ਬਰ ਸਨਮਤੀ ਵਿਮਲ ਜੈਨ ਸਕੂਲ ਵਿਖੇ ਰੱਖੜੀ ਸੰਬੰਧੀ ਮੁਕਾਬਲੇ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।