29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਅਜਮੇਰੀ ਮਸਜ਼ਿਦ ਹਲਵਾਰਾ ਵਿਖੇ ਈਦ ਮਿਲਾਦ-ਉਨ-ਨਬੀ ਮੌਕੇ ਸਮਾਗਮ

ਹਲਵਾਰਾ, 28 ਅਗਸਤ (ਮਨਦੀਪ ਸਿੰਘ ਉੱਭੀ) ਅਜਮੇਰੀ ਮਸਜ਼ਿਦ ਹਲਵਾਰਾ ਵਿਖੇ ਮੁਸਲਿਮ ਭਾਈਚਾਰੇ ਵਲੋਂ ਪੈਗੰਬਰ ਹਜ਼ਰਤ ਮੁਹੰਮਦ ਸਾਹਿਬ ਦੇ ਜਨਮ ਦਿਹਾੜੇ ਨੂੰ ਸਮਰਪਿਤ ਪਵਿੱਤਰ ਈਦ ਮਿਲਾਦ-ਉਨ-ਨਬੀ ਸ਼ਰਧਾ ਅਤੇ ਅਕੀਦਤ ਨਾਲ ਮਨਾਈ ਗਈ। ਇਸ ਮੌਕੇ ਆਸਪਾਸ ਦੇ ਇਲਾਕਿਆਂ ਤੋਂ ਵੱਡੀ ਗਿਣਤੀ ਵਿੱਚ ਮੁਸਲਿਮ ਭਾਈਚਾਰੇ ਦੇ ਲੋਕ ਮਸਜਿਦ ਵਿਖੇ ਪਹੁੰਚੇ ਅਤੇ ਜੁੰਮੇ ਦੀ ਨਮਾਜ਼ ਅਦਾ ਕੀਤੀ।

ਅਜੀਤ ਡੈਸਕ 29-08-2026
ਹਲਵਾਰਾ, 28 ਅਗਸਤ (ਮਨਦੀਪ ਸਿੰਘ ਉੱਭੀ) ਅਜਮੇਰੀ ਮਸਜ਼ਿਦ ਹਲਵਾਰਾ ਵਿਖੇ ਮੁਸਲਿਮ ਭਾਈਚਾਰੇ ਵਲੋਂ ਪੈਗੰਬਰ ਹਜ਼ਰਤ ਮੁਹੰਮਦ ਸਾਹਿਬ ਦੇ ਜਨਮ ਦਿਹਾੜੇ ਨੂੰ ਸਮਰਪਿਤ ਪਵਿੱਤਰ ਈਦ ਮਿਲਾਦ-ਉਨ-ਨਬੀ ਸ਼ਰਧਾ ਅਤੇ ਅਕੀਦਤ ਨਾਲ ਮਨਾਈ ਗਈ। ਇਸ ਮੌਕੇ ਆਸਪਾਸ ਦੇ ਇਲਾਕਿਆਂ ਤੋਂ ਵੱਡੀ ਗਿਣਤੀ ਵਿੱਚ ਮੁਸਲਿਮ ਭਾਈਚਾਰੇ ਦੇ ਲੋਕ ਮਸਜਿਦ ਵਿਖੇ ਪਹੁੰਚੇ ਅਤੇ ਜੁੰਮੇ ਦੀ ਨਮਾਜ਼ ਅਦਾ ਕੀਤੀ। ਮਸਜ਼ਿਦ ਦੇ ਇਮਾਮ ਮੌਲਾਨਾ ਨਸਰੁੱਲ ਹੱਕ ਮਿਸ਼ਬਾਹੀ ਨੇ ਪੈਗੰਬਰ ਹਜ਼ਰਤ ਮੁਹੰਮਦ ਸਾਹਿਬ ਦੇ ਜੀਵਨ, ਸਿੱਖਿਆਵਾਂ ਅਤੇ ਮਨੁੱਖਤਾ ਪ੍ਰਤੀ ਉਨ੍ਹਾਂ ਦੇ ਸੰਦੇਸ਼ ’ਤੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਹਜ਼ਰਤ ਮੁਹੰਮਦ ਸਾਹਿਬ ਨੇ ਲੋਕਾਂ ਨੂੰ ਅੱਲ੍ਹਾ ਦੀ ਬੰਦਗੀ, ਸੱਚਾਈ, ਇਨਸਾਫ਼, ਭਾਈਚਾਰਕ ਸਾਂਝ ਅਤੇ ਮਨੁੱਖਤਾ ਦੀ ਸੇਵਾ ਦਾ ਸੰਦੇਸ਼ ਦਿੱਤਾ। ਇਸ ਮੌਕੇ ਮਸਜ਼ਿਦ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੂਟਾ ਖਾਨ ਨੇ ਸਮੂਹ ਮੁਸਲਿਮ ਭਾਈਚਾਰੇ ਨੂੰ ਈਦ ਮਿਲਾਦ-ਉਨ-ਨਬੀ ਦੀਆਂ ਵਧਾਈਆਂ ਦਿੱਤੀਆਂ ਅਤੇ ਆਪਸੀ ਪਿਆਰ, ਭਾਈਚਾਰਕ ਸਾਂਝ ਤੇ ਅਮਨ-ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ।
ਪਿਛਲੀ ਖ਼ਬਰ ਐੱਸ.ਜੀ.ਜੀ. ਸਕੂੂਲ ਗੋਂਦਵਾਲ ’ਚ ਵਿਦਿਆਰਥੀ ਕੌਂਸਲ ਦਾ ਗਠਨ ਅਗਲੀ ਖ਼ਬਰ ਪੱਖੋਵਾਲ ’ਚ ਸੈਂਟਰ ਪੱਧਰੀ ਖੇਡ ਮੁਕਾਬਲੇ ਕਰਵਾਏ ਖੇਡਾਂ ਸਾਡੇ ਜੀਵਨ ਦਾ ਅਹਿਮ ਹਿੱਸਾ ਹਨ-ਬੜੂੰਦੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।