ਪਿੰਡ ਨੂਰਪੁਰਾ ਵਿਖੇ ਬਾਬਾ ਦਿਲਵਰ ਨਾਥ ਦਾ 50ਵਾਂ ਬਰਸੀ ਸਮਾਗਮ ਸ਼ਰਧਾ ਨਾਲ ਮਨਾਇਆ
ਰਾਏਕੋਟ, 28 ਅਗਸਤ (ਬਲਵਿੰਦਰ ਸਿੰਘ ਲਿੱਤਰ)-ਡੇਰਾ ਬਾਬਾ ਦਿਲਵਰ ਨਾਥ ਜੀ ਪਿੰਡ ਨੂਰਪੁਰਾ ਦਾ ਸਾਲਾਨਾ 50ਵਾਂ ਬਰਸੀ ਸਮਾਗਮ ਮੁੱਖ ਸੇਵਾਦਾਰ ਬਾਬਾ ਜਗਨ ਨਾਥ ਦੀ ਦੇਖ-ਰੇਖ ਹੇਠ ਸਮੂਹ ਨਗਰ ਨਿਵਾਸੀਆਂ ਅਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਮੁੱਖ ਸੇਵਾਦਾਰ ਬਾਬਾ ਜਗਨ ਨਾਥ, ਸਾਬਕਾ ਸਰਪੰਚ ਦਰਸ਼ਨ ਸਿੰਘ ਨੂਰਪੁਰਾ, ਅਮਰਜੀਤ ਸਿੰਘ ਸਿੱਧੂ, ਮਾ.
ਪ
ਪਿੰਡ ਨੂਰਪੁਰਾ ਵਿਖੇ ਬਾਬਾ ਦਿਲਵਰ ਨਾਥ ਦੇ 50ਵੇਂ ਬਰਸੀ ਸਮਾਗਮ ਦੌਰਾਨ ਹਾਜ਼ਰੀ ਭਰਨ ਪੁੱਜੇ ਸਵਾਮੀ ਬ੍ਰਹਮਾ ਨੰਦ ਬੜੂੰਦੀ ਵਾਲਿਆਂ ਨੂੰ ਸਨਮਾਨਿਤ ਕਰਦੇ ਹੋਏ ਮੁੱਖ ਸੇਵਾਦਾਰ ਬਾਬਾ ਜਗਨ ਨਾਥ ਤੇ ਪਿੰਡ ਵਾਸੀ। ਤਸਵੀਰ: ਬਲਵਿੰਦਰ ਸਿੰਘ ਲਿੱਤਰ
29-08-2026
ਰਾਏਕੋਟ, 28 ਅਗਸਤ (ਬਲਵਿੰਦਰ ਸਿੰਘ ਲਿੱਤਰ)-ਡੇਰਾ ਬਾਬਾ ਦਿਲਵਰ ਨਾਥ ਜੀ ਪਿੰਡ ਨੂਰਪੁਰਾ ਦਾ ਸਾਲਾਨਾ 50ਵਾਂ ਬਰਸੀ ਸਮਾਗਮ ਮੁੱਖ ਸੇਵਾਦਾਰ ਬਾਬਾ ਜਗਨ ਨਾਥ ਦੀ ਦੇਖ-ਰੇਖ ਹੇਠ ਸਮੂਹ ਨਗਰ ਨਿਵਾਸੀਆਂ ਅਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਮੁੱਖ ਸੇਵਾਦਾਰ ਬਾਬਾ ਜਗਨ ਨਾਥ, ਸਾਬਕਾ ਸਰਪੰਚ ਦਰਸ਼ਨ ਸਿੰਘ ਨੂਰਪੁਰਾ, ਅਮਰਜੀਤ ਸਿੰਘ ਸਿੱਧੂ, ਮਾ.ਸ਼ਿਵਦੇਵ ਸਿੰਘ ਨੂਰਪੁਰਾ, ਸਾਬਕਾ ਸਰਪੰਚ ਡਾ: ਸੁਖਦੇਵ ਸਿੰਘ ਨੂਰਪੁਰਾ, ਪੰਚ ਚਮਕੌਰ ਸਿੰਘ ਬੌਵਾ, ਸੋਹਣ ਸਿੰਘ ਧਾਲੀਵਾਲ, ਹਰਭਜਨ ਸਿੰਘ ਪਨੇਸਰ, ਸਰਪੰਚ ਰਣਜੀਤ ਸਿੰਘ ਨੂਰਪੁਰਾ, ਪੰਚ ਸੁਖਜਿੰਦਰ ਸਿੰਘ ਗਰੇਵਾਲ ਅਤੇ ਪੰਚ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਬਰਸੀ ਸਮਾਗਮ ਸਬੰਧੀ 26 ਅਗਸਤ ਨੂੰ ਸ਼੍ਰੀ ਗੁਰੂ ਗਰੀਬ ਦਾਸ ਜੀ ਦੀ ਪਵਿੱਤਰ ਬਾਣੀ ਦੇ ਪਾਠ ਆਰੰਭ ਕੀਤੇ ਗਏ, ਜਿੰਨ੍ਹਾਂ ਦੇ ਅੱਜ ਭੋਗ ਪਾਏ ਗਏ ਹਨ। ਇਸ ਮੌਕੇ ਬਰਸੀ ਸਮਾਗਮ ਦੌਰਾਨ ਹਾਜ਼ਰੀ ਭਰਨ ਪੁੱਜੇ ਸਵਾਮੀ ਬ੍ਰਹਮਾ ਨੰਦ ਬੜੂੰਦੀ ਵਾਲਿਆਂ ਦਾ ਮੁੱਖ ਸੇਵਾਦਾਰ ਬਾਬਾ ਜਗਨ ਨਾਥ ਤੇ ਸਮੁੱਚੇ ਨਗਰ ਵਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ। ਧਾਰਮਿਕ ਸਮਾਗਮ ਦੌਰਾਨ ਪ੍ਰਸਿੱਧ ਢਾਡੀ ਜੱਥਿਆਂ ਵਲੋਂ ਪ੍ਰਵਚਨਾਂ, ਇਤਿਹਾਸਕ ਪ੍ਰਸੰਗਾਂ ਅਤੇ ਢਾਡੀ ਵਾਰਾਂ ਰਾਹੀਂ ਆਈਆਂ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਸਵਰਨਪਾਲ ਸਿੰਘ ਗਰੇਵਾਲ, ਬਲਵੀਰ ਸਿੰਘ ਸਿੱਧੂ, ਉਜਾਗਰ ਸਿੰਘ ਗਿੱਲ, ਮੋਹਣ ਸਿੰਘ ਗਰੇਵਾਲ , ਸੁਰਿੰਦਰ ਸਿੰਘ ਢਿੱਲੋਂ, ਸੁਖਵਿੰਦਰ ਸਿੰਘ ਢਿੱਲੋਂ, ਜਗਰੂਪ ਸਿੰਘ ਸੰਧੂ, ਸੋਹਣ ਸਿੰਘ ਧਾਲੀਵਾਲ, ਸਾਬਕਾ ਪੰਚ ਦਿਲਵਾਰ ਸਿੰਘ ਧਾਲੀਵਾਲ, ਰਾਜਵੀਰ ਸਿੰਘ ਜਵੰਧਾ, ਮਨਜੀਤ ਸਿੰਘ ਗਿੱਲ, ਨਿਰਮਲ ਸਿੰਘ ਗਰੇਵਾਲ, ਚਰਨ ਸਿੰਘ ਗਿੱਲ, ਕਰਮ ਸਿੰਘ ਬਰ੍ਹਮੀ, ਚਮਕੌਰ ਸਿੰਘ ਬੁਰਜ ਹਰੀ ਸਿੰਘ, ਸੁਰਿੰਦਰ ਸਿੰਘ ਸੇਖੋਂ, ਸੇਵਕ ਰਮਨਦੀਪ ਸਿੰਘ, ਅਵਤਾਰ ਸਿੰਘ ਧਾਲੀਵਾਲ, ਜੈਪਾਲ ਸਿੰਘ, ਜਿੰਦਰ ਸਿੰਘ ਸੇਖੋਂ, ਚੇਅਰਮੈਨ ਬਲਵੀਰ ਸਿੰਘ, ਗੁਰਮੇਲ ਸਿੰਘ, ਮਹਿੰਦਰ ਸਿੰਘ, ਚਮਕੌਰ ਸਿੰਘ ਕਲਸੀ, ਸੇਖੋਂ ਨੂਰਪੁਰੀ, ਭਾਗ ਸਿੰਘ ਆਦਿ ਹਾਜ਼ਰ ਸਨ।