ਚੰਡੀਗੜ੍ਹ ਧਰਨੇ ਲਈ ਸਰਾਭਾ ਤੋਂ ਬੀ.ਕੇ.ਯੂ. ਡਕੌਂਦਾ ਦਾ ਕਾਫ਼ਲਾ ਰਵਾਨਾ
ਪੱਖੋਵਾਲ-ਸਰਾਭਾ, 1 ਸਤੰਬਰ (ਖੁਸ਼ਵਿੰਦਰ ਸਿੰਘ ਸਰਾਭਾ)-ਸੰਯੁਕਤ ਮੋਰਚਾ ਪੰਜਾਬ ਵਲੋਂ ਕਿਸਾਨਾਂ ਦੀਆਂ ਲੰਬੇ ਸਮੇਂ ਤੋਂ ਲਮਕਦੀਆਂ ਮੰਗਾਂ ਨੂੰ ਪੂਰਾ ਕਰਵਾਉਣ ਲਈ ਚੰਡੀਗੜ੍ਹ ’ਚ ਲੱਗੇ 7 ਰੋਜ਼ਾ ਧਰਨੇ ’ਚ ਸ਼ਮੂਲੀਅਤ ਲਈ ਅੱਜ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਧਨੇਰ ਦੀ ਸਰਾਭਾ ਇਕਾਈ ਦੇ ਮੈਂਬਰਾਂ ਦਾ ਵੱਡਾ ਕਾਫਲਾ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ ਦੀ ਨਿਗਰਾਨੀ ਹੇਠ ਚੰਡੀਗੜ੍ਹ ਲਈ ਰਵਾਨਾ ਹੋਇਆ। ਇਸ ਮੌਕੇ ਗੱਲਬਾਤ ਕਰਦਿਆਂ ਸਕੱਤਰ ਕੁਲਵਿੰਦਰਜੀਤ ਸਿੰਘ ਨੇ ਕਿਹਾ ਕਿ ਕੇਂਦਰ ਤੇ ਸੂਬਾ ਸਰਕਾਰਾਂ ਕਿਸਾਨਾਂ ਦੀਆਂ ਹੱਕੀ ਮੰਗਾਂ ਪੂਰੀਆਂ ਕਰਨ ’ਚ ਦੇਰੀ ਕਰਕੇ ਉਨ੍ਹਾਂ ਨਾਲ ਧ੍ਰੋਹ ਕਮਾ ਰਹੀ ਹੈ ਪਰ ਦੇਸ਼ ਦੇ ਸਮੁੱਚੇ ਕਿਸਾਨ ਹੁਣ ਇੰਨ੍ਹਾਂ ਦੀਆਂ ਲੂੰਬੜ ਚਾਲਾਂ ਤੋਂ ਜਾਣੂ ਹੋ ਚੁੱਕੇ ਹਨ ਤੇ ਉਹ ਇੱਕਮੁੱਠ ਹੋ ਕੇ ਇਸ ਖ਼ਿਲਾਫ਼ ਸੰਘਰਸ਼ ਲੜ ਰਹੇ ਹਨ ਤਾਂ ਜੋ ਕਿਸਾਨਾਂ ਨੂੰ ਨਿਆ ਮਿਲ ਸਕੇ।
ਅਜੀਤ ਡੈਸਕ
02-09-2026