03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਜਰਨੈਲ ਸਿੰਘ ਬਰਾੜ ਨਮਿਤ ਲੱਖਾ ਵਿਖੇ ਸ਼ਰਧਾਂਜਲੀ ਸਮਾਗਮ

ਹਠੂਰ, 2 ਸਤੰਬਰ (ਜਸਵਿੰਦਰ ਸਿੰਘ ਛਿੰਦਾ)-ਪੰਜਾਬ ਸਮਾਲ ਬੱਸ ਸਰਵਿਸ ਯੂਨੀਅਨ ਪੰਜਾਬ ਦੇ ਮੀਤ ਪ੍ਰਧਾਨ ਅਤੇ ਆਮ ਆਦਮੀ ਪਾਰਟੀ ਦੇ ਸਿਰਕੱਢ ਆਗੂ ਜਰਨੈਲ ਸਿੰਘ ਬਰਾੜ ਨਮਿੱਤ ਅੱਜ ਉਨ੍ਹਾਂ ਦੇ ਜੱਦੀ ਪਿੰਡ ਲੱਖਾ ਦੇ ਵੱਡਾ ਗੁਰਦੁਆਰਾ ਸਾਹਿਬ ਵਿਖੇ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਹੋਇਆ। ਇਸ ਤੋਂ ਪਹਿਲਾਂ ਉਨ੍ਹਾਂ ਦੇ ਗ੍ਰਹਿ ਵਿਖੇ ਆਰੰਭ ਕਰਵਾਏ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਗਏ, ਉਪਰੰਤ ਗੁਰਦੁਆਰਾ ਸਾਹਿਬ ਵਿਖੇ ਰਾਗੀ ਸਿੰਘਾਂ ਨੇ ਵੈਰਾਗਮਈ ਕੀਰਤਨ ਕੀਤਾ ਅਤੇ ਅੰਤਿਮ ਅਰਦਾਸ ਹੋਈ।

ਅਜੀਤ ਡੈਸਕ 03-09-2026
ਹਠੂਰ, 2 ਸਤੰਬਰ (ਜਸਵਿੰਦਰ ਸਿੰਘ ਛਿੰਦਾ)-ਪੰਜਾਬ ਸਮਾਲ ਬੱਸ ਸਰਵਿਸ ਯੂਨੀਅਨ ਪੰਜਾਬ ਦੇ ਮੀਤ ਪ੍ਰਧਾਨ ਅਤੇ ਆਮ ਆਦਮੀ ਪਾਰਟੀ ਦੇ ਸਿਰਕੱਢ ਆਗੂ ਜਰਨੈਲ ਸਿੰਘ ਬਰਾੜ ਨਮਿੱਤ ਅੱਜ ਉਨ੍ਹਾਂ ਦੇ ਜੱਦੀ ਪਿੰਡ ਲੱਖਾ ਦੇ ਵੱਡਾ ਗੁਰਦੁਆਰਾ ਸਾਹਿਬ ਵਿਖੇ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਹੋਇਆ। ਇਸ ਤੋਂ ਪਹਿਲਾਂ ਉਨ੍ਹਾਂ ਦੇ ਗ੍ਰਹਿ ਵਿਖੇ ਆਰੰਭ ਕਰਵਾਏ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਗਏ, ਉਪਰੰਤ ਗੁਰਦੁਆਰਾ ਸਾਹਿਬ ਵਿਖੇ ਰਾਗੀ ਸਿੰਘਾਂ ਨੇ ਵੈਰਾਗਮਈ ਕੀਰਤਨ ਕੀਤਾ ਅਤੇ ਅੰਤਿਮ ਅਰਦਾਸ ਹੋਈ। ਉਪਰੰਤ ਸ਼ਰਧਾਂਜ਼ਲੀ ਸਮਾਗਮ ਦੌਰਾਨ ਹਲਕਾ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਦੇ ਪਤੀ ਪ੍ਰੋ. ਸੁਖਵਿੰਦਰ ਸਿੰਘ ਨੇ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਿਹਾ ਕਿ ਜਰਨੈਲ ਸਿੰਘ ਬਰਾੜ ਇਕ ਨੇਕ, ਮਿਹਨਤੀ ਅਤੇ ਮਿਲਾਪੜੇ ਸ਼ੁਭਾਅ ਦੇ ਸਭ ਦੇ ਕੰਮ ਆਉਣ ਵਾਲੇ ਇਨਸਾਨ ਸਨ। ਜਿੰਨ੍ਹਾਂ ਨੇ ਜਿੱਥੇ ਆਪਣੇ ਪਰਿਵਾਰ ਦੀ ਬਿਹਤਰੀ ਲਈ ਸਖਤ ਮਿਹਨਤ ਕੀਤੀ, ਉੱਥੇ ਉਨ੍ਹਾਂ ਨੇ ਮਿੰਨੀ ਬੱਸ ਸਰਵਿਸ ਦੀ ਬਿਹਤਰੀ ਲਈ ਅਤੇ ਆਮ ਆਦਮੀ ਪਾਰਟੀ ਦੀ ਮਜ਼ਬੂਤੀ ਲਈ ਉਹ ਕੰਮ ਕੀਤੇ ਉਹ ਆਪਣੇ ਆਪ ’ਚ ਇਕ ਮਿਸਾਲ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਇਸ ਉਮਰੇ ਹੋਈ ਬੇਵਕਤੀ ਮੌਤ ਨਾਲ ਪਰਿਵਾਰ ਦੇ ਨਾਲ ਨਾਲ ਪਿੰਡ ਅਤੇ ਪਾਰਟੀ ਨੂੰ ਵੀ ਵੱਡਾ ਘਾਟਾ ਪਿਆ ਹੈ। ਇਸ ਮੌਕੇ ਪੰਜਾਬ ਸਮਾਲ ਬੱਸ ਸਰਵਿਸ ਦੇ ਅਹੁਦੇਦਾਰ ਤੀਰਥ ਸਿੰਘ ਰਾਮਪੁਰਾ, ਗਿਆਨੀ ਗੁਰਜੰਟ ਸਿੰਘ ਰਸੂਲਪੁਰ, ਚੇਅਰਮੈਨ ਗੋਪਾਲ ਸਿੰਘ ਖਨੌੜਾ ਨੇ ਵੀ ਸ਼ਰਧਾ ਦੇ ਫੁੱਲ ਭੇਟ ਕੀਤੇ। ਸਟੇਜ਼ ਦੀ ਕਾਰਵਾਈ ਬਲਵੀਰ ਸਿੰਘ ਲੱਖਾ ਨੇ ਚਲਾਈ। ਇਸ ਮੌਕੇ ਮ੍ਰਿਤਕ ਜਰਨੈਲ ਸਿੰਘ ਬਰਾੜ ਦੇ ਪਿਤਾ ਬਲਦੇਵ ਸਿੰਘ, ਭਰਾ ਕਰਨੈਲ ਸਿੰਘ ਜੇ.ਈ., ਨਿਰਮਲ ਸਿੰਘ, ਹਰਦੀਪ ਸਿੰਘ ਤੇ ਗੁਰਪ੍ਰੀਤ ਸਿੰਘ (ਲੜਕੇ) ਤੋਂ ਇਲਾਵਾ ਪ੍ਰਧਾਨ ਬੂਟਾ ਸਿੰਘ ਭੰਮੀਪੁਰਾ, ਨੰਬਰਦਾਰ ਮਿਹਰਦੀਪ ਸਿੰਘ ਹਠੂਰ, ਜਸਵਿੰਦਰ ਸਿੰਘ ਸ਼ਿੰਦਰ, ਜਸਵੀਰ ਸਿੰਘ ਲੱਖਾ ਸਾਬਕਾ ਸਰਪੰਚ, ਸਾਬਕਾ ਸਰਪੰਚ ਗੁਰਚਰਨ ਸਿੰਘ ਲੱਖਾ, ਪ੍ਰਧਾਨ ਸਾਧੂ ਸਿੰਘ ਲੱਖਾ ਕਿਸਾਨ ਆਗੂ, ਸਰਪੰਚ ਗੋਪਾਲ ਸਿੰਘ ਪਾਲੀ ਡੱਲਾ, ਚੇਅਰਮੈਨ ਕਰਮਜੀਤ ਸਿੰਘ, ਚੇਅਰਮੈਨ ਸੁਰਿੰਦਰ ਸਿੰਘ, ਰਜਿੰਦਰ ਸਿੰਘ, ਪ੍ਰਧਾਨ ਪਰਮਜੀਤ ਸਿੰਘ ਰਾਮਪੁਰਾ, ਕਰਤਾਰ ਸਿੰਘ ਮੋਗਾ, ਚਰਨ ਸਿੰਘ ਝੋਰੜਾਂ, ਸੁਖਦੇਵ ਸਿੰਘ ਸੇਬੀ, ਮਨਜਿੰਦਰ ਸਿੰਘ ਜਿੰਦੂ, ਪ੍ਰਧਾਨ ਮੇਵਾ ਸਿੰਘ ਰਾਏਕੋਟ, ਸਾਬਕਾ ਸਰਪੰਚ ਸਵਰਨ ਸਿੰਘ ਹਠੂਰ, ਪ੍ਰਧਾਨ ਹਰੀਪਾਲ ਸਿੰਘ, ਗੁਰਪ੍ਰੀਤ ਸਿੰਘ ਸਰਪੰਚ, ਕੁਲਦੀਪ ਸਿੰਘ ਚੇਅਰਮੈਨ, ਹਰਪਾਲ ਸਿੰਘ ਮੱਲ੍ਹਾ, ਚੇਅਰਮੈਨ ਕੁਲਵਿੰਦਰ ਸਿੰਘ, ਮਾ. ਸਤਨਾਮ ਸਿੰਘ, ਗੁਰਦੇਵ ਸਿੰਘ ਹਠੂਰ, ਪ੍ਰੇਮ ਸਿੰਘ ਆਰੇ ਵਾਲੇ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਨੇ ‘ਸਖੀਆਂ’ ਦੇ ਵੱਡੇ ਇਕੱਠ ਨੂੰ ਕੀਤਾ ਸੰਬੋਧਨ ਪੰਜਾਬ ਸਰਕਾਰ ਨੇ ਮਹਿਲਾਵਾਂ ਦੇ... ਅਗਲੀ ਖ਼ਬਰ ਐੱਸ.ਕੇ.ਐੱਮ. ਦੇ ਸੱਦੇ ’ਤੇ ਪਿੰਡ ਲੀਹਾ ਤੋਂ ਕਿਸਾਨਾਂ ਦਾ ਜੱਥਾ ਚੰਡੀਗੜ੍ਹ ਰਵਾਨਾ ਕਿਸਾਨੀ ਮਸਲਿਆਂ ਦੇ ਹੱਲ ਲਈ ਸੰਘਰਸ਼...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।