ਦਸਮੇਸ਼ ਪਬਲਿਕ ਸਕੂਲ ਟਾਹਲੀਆਣਾ ਸਾਹਿਬ ਰਾਏਕੋਟ ਦੇ ਵਿਦਿਆਰਥੀਆਂ ਵਲੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਧਾਰਮਿਕ ਪ੍ਰਦਰਸ਼ਨੀ ਲਗਾਈ
ਰਾਏਕੋਟ, 2 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸੰਪੂਰਨਤਾ ਦਿਵਸ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ਼੍ਰੀ ਅੰਮ੍ਰਿਤਸਰ ਸਾਹਿਬ ਅਤੇ ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਤਖ਼ਤ ਸ੍ਰੀ ਦਮਦਮਾ ਸਾਹਿਬ (ਸਾਬੋ ਕੀ ਤਲਵੰਡੀ) ਵਿਖੇ ਧਾਰਮਿਕ ਪ੍ਰਦਰਸ਼ਨੀ ਲਗਾਈ ਗਈ। ਇਸ ਪ੍ਰਦਰਸ਼ਨੀ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧਾਂ ਅਧੀਨ ਚੱਲ ਰਹੀ ਸੰਸਥਾ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਟਾਹਲੀਆਣਾ ਸਾਹਿਬ ਰਾਏਕੋਟ ਦੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਅਤੇ ਸ਼ਰਧਾ ਨਾਲ ਭਾਗ ਲਿਆ।
ਰਾਏਕੋਟ, 2 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸੰਪੂਰਨਤਾ ਦਿਵਸ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ਼੍ਰੀ ਅੰਮ੍ਰਿਤਸਰ ਸਾਹਿਬ ਅਤੇ ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਤਖ਼ਤ ਸ੍ਰੀ ਦਮਦਮਾ ਸਾਹਿਬ (ਸਾਬੋ ਕੀ ਤਲਵੰਡੀ) ਵਿਖੇ ਧਾਰਮਿਕ ਪ੍ਰਦਰਸ਼ਨੀ ਲਗਾਈ ਗਈ। ਇਸ ਪ੍ਰਦਰਸ਼ਨੀ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧਾਂ ਅਧੀਨ ਚੱਲ ਰਹੀ ਸੰਸਥਾ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਟਾਹਲੀਆਣਾ ਸਾਹਿਬ ਰਾਏਕੋਟ ਦੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਅਤੇ ਸ਼ਰਧਾ ਨਾਲ ਭਾਗ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਪ੍ਰਿੰਸੀਪਲ ਬਲਕਾਰ ਸਿੰਘ ਧਾਲੀਵਾਲ ਅਤੇ ਧਾਰਮਿਕ ਅਧਿਆਪਕ ਗੁਰਮੇਲ ਸਿੰਘ ਭੈਣੀ ਬੜਿੰਗਾ ਨੇ ਦੱਸਿਆ ਕਿ ਸਕੂਲ ਵਲੋਂ ਲਗਾਈ ਪ੍ਰਦਰਸ਼ਨੀ ਦਾ ਮੁੱਖ ਵਿਸ਼ਾ ‘ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਜੀਵਨ ਬ੍ਰਿਤਾਂਤ ਅਤੇ ਉਨ੍ਹਾਂ ਦੀ ਅਮਰ ਬਾਣੀ’ ਸੀ।ਵਿਦਿਆਰਥੀਆਂ ਨੇ ਪੰਜਵੇਂ ਪਾਤਿਸ਼ਾਹ ਜੀ ਦੇ ਮਹਾਨ ਜੀਵਨ, ਲਾਸਾਨੀ ਸ਼ਹਾਦਤ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪਾਦਨਾ ਨਾਲ ਸੰਬੰਧਿਤ ਬਹੁਤ ਹੀ ਸੁੰਦਰ, ਰਚਨਾਤਮਕ ਮਾਡਲ ਅਤੇ ਖੋਜ-ਭਰਪੂਰ ਜਾਣਕਾਰੀ ਦੇ ਚਾਰਟ ਤਿਆਰ ਕਰਕੇ ਪ੍ਰਦਰਸ਼ਿਤ ਕੀਤੇ। ਇਸ ਮੌਕੇ ਤਖ਼ਤ ਸ਼੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਣ ਆਈਆਂ ਸੰਗਤਾਂ ਅਤੇ ਪ੍ਰਬੰਧਕਾਂ ਵਲੋਂ ਵਿਦਿਆਰਥੀਆਂ ਵਲੋਂ ਤਿਆਰ ਕੀਤੇ ਗਏ ਮਾਡਲਾਂ ਅਤੇ ਉਨ੍ਹਾਂ ਦੀ ਗੁਰਮਤਿ ਗਿਆਨ ਦੀ ਡੂੰਘੀ ਸਮਝ ਦੀ ਪ੍ਰਸ਼ੰਸਾ ਕੀਤੀ। ਇਸ ਮੌਕੇ ਪ੍ਰਿੰਸੀਪਲ ਬਲਕਾਰ ਸਿੰਘ ਧਾਲੀਵਾਲ ਨੇ ਬੱਚਿਆਂ ਅਤੇ ਸਮੂਹ ਸਟਾਫ਼ ਦੀ ਮਿਹਨਤ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਉਪਰਾਲੇ ਵਿਦਿਆਰਥੀਆਂ ਨੂੰ ਆਪਣੀ ਅਮੀਰ ਵਿਰਾਸਤ, ਸਿੱਖ ਇਤਿਹਾਸ ਅਤੇ ਗੁਰਬਾਣੀ ਦੇ ਮਹਾਨ ਫ਼ਲਸਫ਼ੇ ਨਾਲ ਜੋੜ੍ਹਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਆਖਿਆ ਕਿ ਅਜਿਹੀਆਂ ਪ੍ਰਦਰਸ਼ਨੀਆਂ ਨਾਲ ਹੋਰਨਾਂ ਵਿਦਿਆਰਥੀਆਂ ਨੂੰ ਵੀ ਧਾਰਮਿਕ ਅਤੇ ਸਮਾਜਿਕ ਗਤੀਵਿਧੀਆਂ ਵਿਚ ਵਧ-ਚੜ੍ਹ ਕੇ ਹਿੱਸਾ ਲੈਣ ਦੀ ਪ੍ਰੇਰਨਾ ਤੇ ਉਤਸ਼ਾਹ ਮਿਲਦਾ ਹੈ। ਉਨ੍ਹਾਂ ਸਮੂਹ ਅਧਿਆਪਕਾਂ, ਵਿਦਿਆਰਥੀਆਂ ਅਤੇ ਸੰਗਤਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪੂਰਨਤਾ ਦਿਵਸ ਦੀਆਂ ਵਧਾਈਆਂ ਦਿੱਤੀਆਂ। ਇਸ ਪ੍ਰਦਰਸ਼ਨੀ ਦੌਰਾਨ ਧਾਰਮਿਕ ਅਧਿਆਪਕ ਗੁਰਮੇਲ ਸਿੰਘ ਭੈਣੀ ਬੜਿੰਗਾ, ਸਤਵੀਰ ਸਿੰਘ, ਸੰਗੀਤ ਅਧਿਆਪਕ ਮੈਡਮ ਗੁਰਵਿੰਦਰ ਕੌਰ, ਮੈਡਮ ਹਰਪ੍ਰੀਤ ਕੌਰ ਰਾਏਕੋਟ ਆਦਿ ਹਾਜ਼ਰ ਸਨ।