03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਮੋਟਰਸਾਈਕਲ ਦੀ ਫੇਟ ਵੱਜਣ ਕਾਰਨ ਪੈਦਲ ਜਾ ਰਹੀ ਔਰਤ ਦੀ ਮੌਤ

ਰਾਏਕੋਟ, 2 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਰਾਏਕੋਟ-ਪੱਖੋਵਾਲ ਰੋਡ ’ਤੇ ਸਥਿਤ ਗੁਰਦੁਆਰਾ ਕੈਂਬਾ ਸਾਹਿਬ ਪਾਤਿਸ਼ਾਹੀ 6ਵੀਂ ਪਿੰਡ ਧਾਲੀਆਂ ਨਜ਼ਦੀਕ ਆਪਣੇ ਬੱਚਿਆਂ ਸਮੇਤ ਗੁਰਦੁਆਰਾ ਸਾਹਿਬ ਮੱਥਾ ਟੇਕਣ ਲਈ ਪੈਦਲ ਜਾ ਰਹੀ ਇੱਕ ਔਰਤ ਨਾਲ ਦਰਦਨਾਕ ਸੜਕ ਹਾਦਸਾ ਵਾਪਰਿਆ, ਮੋਟਰਸਾਈਕਲ ਦੀ ਫੇਟ ਵੱਜਣ ਕਾਰਨ ਵਿਆਹੁਤਾ ਔਰਤ ਦੀ ਮੌਕੇ ’ਤੇ ਮੌਤ ਹੋ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਥਾਣਾ ਗੁਰੂਸਰ ਸੁਧਾਰ ਦੇ ਐੱਸ.

ਥਾਣਾ ਗੁਰੂਸਰ ਸੁਧਾਰ ਦੇ ਐੱਸ.ਐੱਚ.ਓ. ਕੁਲਵਿੰਦਰ ਸਿੰਘ ਜਾਣਕਾਰੀ ਦਿੰਦੇ ਹੋਏ। ਤਸਵੀਰ: ਬਲਵਿੰਦਰ ਸਿੰਘ ਲਿੱਤਰ 03-09-2026
ਰਾਏਕੋਟ, 2 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਰਾਏਕੋਟ-ਪੱਖੋਵਾਲ ਰੋਡ ’ਤੇ ਸਥਿਤ ਗੁਰਦੁਆਰਾ ਕੈਂਬਾ ਸਾਹਿਬ ਪਾਤਿਸ਼ਾਹੀ 6ਵੀਂ ਪਿੰਡ ਧਾਲੀਆਂ ਨਜ਼ਦੀਕ ਆਪਣੇ ਬੱਚਿਆਂ ਸਮੇਤ ਗੁਰਦੁਆਰਾ ਸਾਹਿਬ ਮੱਥਾ ਟੇਕਣ ਲਈ ਪੈਦਲ ਜਾ ਰਹੀ ਇੱਕ ਔਰਤ ਨਾਲ ਦਰਦਨਾਕ ਸੜਕ ਹਾਦਸਾ ਵਾਪਰਿਆ, ਮੋਟਰਸਾਈਕਲ ਦੀ ਫੇਟ ਵੱਜਣ ਕਾਰਨ ਵਿਆਹੁਤਾ ਔਰਤ ਦੀ ਮੌਕੇ ’ਤੇ ਮੌਤ ਹੋ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਥਾਣਾ ਗੁਰੂਸਰ ਸੁਧਾਰ ਦੇ ਐੱਸ.ਐੱਚ.ਓ. ਕੁਲਵਿੰਦਰ ਸਿੰਘ ਨੇ ਦੱਸਿਆ ਕਿ ਸਿਮਰਜੀਤ ਕੌਰ (45) ਪਤਨੀ ਕੁਲਦੀਪ ਸਿੰਘ ਵਾਸੀ ਆਂਡਲੂ, ਜੋ ਆਪਣੇ 2 ਛੋਟੇ ਬੱਚਿਆਂ ਸਮੇਤ ਪਿੰਡ ਆਂਡਲੂ ਤੋਂ ਗੁਰਦੁਆਰਾ ਕੈਂਬਾ ਸਾਹਿਬ ਧਾਲੀਆਂ ਲਈ ਰੋਜ਼ਾਨਾ ਪੈਦਲ ਮੱਥਾ ਟੇਕਣ ਲਈ ਆਉਂਦੀ ਸੀ, ਜਦੋਂ ਅੱਜ ਸਵੇਰੇ 6:30 ਵਜੇ ਦੇ ਕਰੀਬ ਉਹ ਆਪਣੇ ਛੋਟੇ ਬੱਚਿਆਂ ਨਾਲ ਪੈਦਲ ਗੁਰੂਘਰ ਲਈ ਜਾ ਰਹੀ ਸੀ ਤਾਂ ਉਸ ਸਮੇਂ ਗੁਰਦੁਆਰਾ ਸਾਹਿਬ ਦੇ ਨਜ਼ਦੀਕ ਇੱਕ ਮੋਟਰਸਾਈਕਲ ਸਵਾਰ ਉਸ ਨਾਲ ਟਕਰਾਅ ਗਿਆ। ਇਸ ਦੁਰਘਟਨਾ ਵਿਚ ਸਿਮਰਜੀਤ ਕੌਰ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਈ, ਜੋ ਜਖ਼ਮਾਂ ਦੀ ਤਾਬ ਨੂੰ ਨਾ ਝੱਲਦੀ ਹੋਈ ਮੌਕੇ ਉੱਪਰ ਮੌਤ ਦੇ ਮੂੰਹ ਜਾ ਪਈ। ਇਸ ਹਾਦਸੇ ਦੌਰਾਨ ਮੋਟਰਸਾਈਕਲ ਚਾਲਕ ਦੇ ਵੀ ਗੰਭੀਰ ਸੱਟਾਂ ਲੱਗੀਆਂ, ਜਦਕਿ ਦੋਵੇਂ ਛੋਟੇ ਬੱਚੇ ਵਾਲ-ਵਾਲ ਬਚ ਗਏ। ਇਸ ਮਾਮਲੇ ਸਬੰਧੀ ਮ੍ਰਿਤਕਾ ਸਿਮਰਜੀਤ ਕੌਰ ਦੇ ਪਤੀ ਕੁਲਦੀਪ ਸਿੰਘ ਦੇ ਬਿਆਨਾਂ ਦੇ ਅਧਾਰ ’ਤੇ ਮੋਟਰਸਾਈਕਲ ਚਾਲਕ ਹਰਜੀਤ ਸਿੰਘ ਪੁੱਤਰ ਰਵਿੰਦਰ ਸਿੰਘ ਵਾਸੀ ਲਿੱਤਰਾਂ ਖ਼ਿਲਾਫ਼ ਮੁਕੱਦਮਾ ਨੰਬਰ-127, ਧਾਰਾ 304 (ਏ) ਤਹਿਤ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕੀਤੀ ਗਈ ।
ਪਿਛਲੀ ਖ਼ਬਰ ਬਿਲਡਿੰਗ ਠੇਕੇਦਾਰ ਐਸੋਸੀਏਸ਼ਨ ਦੀ ਮਹੀਨਾਵਾਰ ਜਗਰਾਉਂ ਵਿਖੇ ਹੋਈ ਮੀਟਿੰਗ ਅਗਲੀ ਖ਼ਬਰ ਰਾਹੁਲ ਗਾਂਧੀ ਵਿਰੁੱਧ ਦਰਜ ਮੁਕੱਦਮੇ ਦੇ ਵਿਰੋਧ ’ਚ ਕਾਂਗਰਸ ਵਲੋਂ ਐੱਮ.ਪੀ. ਡਾ.ਅਮਰ ਸਿੰਘ ਦੀ ਅਗਵਾਈ ਹੇਠ ਵਿਸ਼ਾਲ ਰੋਸ ਮਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।